ਮਲੌਦ ਸਕੂਲ (ਲੜਕੇ) ਵਿਖੇ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ
ਅਧਿਆਪਕ ਵਲੋਂ ਦਿੱਤੇ ਗਿਆਨ ਸਦਕਾ ਬੱਚੇ ਮਾਪਿਆਂ ਦੇ ਸੁਪਨੇ ਸਾਕਾਰ ਕਰਨ ਦੇ ਸਮਰੱਥ ਬਣਦੇ ਹਨ- ਸਕੂਲ ਮੁਖੀ ਕੁਲਵਿੰਦਰ ਕੌਰ
ਮਲੌਦ , 5 ਸਤੰਬਰ ( ਸਹਾਰਨ ਮਾਜਰਾ )- ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੌਦ ( ਲੜਕੇ ) ਵਿਖੇ ਸਕੂਲ ਇੰਚਾਰਜ ਕੁਲਵਿੰਦਰ ਕੌਰ ਦੀ ਅਗਵਾਈ ਹੇਠ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਆਯੋਜਿਤ ਕੀਤਾ ਗਿਆ । ਛੇਵੀਂ ਤੇ 12 ਵੀਂ ਦੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਨਮਾਨ ਵਿੱਚ ਖੁਸ਼ੀ ਸਾਂਝੀ ਕੀਤੀ ਗਈ ।
ਮਲੌਦ , 5 ਸਤੰਬਰ ( ਸਹਾਰਨ ਮਾਜਰਾ )- ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੌਦ ( ਲੜਕੇ ) ਵਿਖੇ ਸਕੂਲ ਇੰਚਾਰਜ ਕੁਲਵਿੰਦਰ ਕੌਰ ਦੀ ਅਗਵਾਈ ਹੇਠ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਆਯੋਜਿਤ ਕੀਤਾ ਗਿਆ । ਛੇਵੀਂ ਤੇ 12 ਵੀਂ ਦੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਨਮਾਨ ਵਿੱਚ ਖੁਸ਼ੀ ਸਾਂਝੀ ਕੀਤੀ ਗਈ । 11 ਵੀ ਤੇ 12 ਵੀ ਆਰਟਸ , ਕਾਮਰਸ ਦੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਨਮਾਨ ਲਈ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤਾ ਗਿਆ । ਸਕੂਲ ਇੰਚਾਰਜ ਕੁਲਵਿੰਦਰ ਕੌਰ ਵਲੋਂ ਸਮੁੱਚੇ ਸਟਾਫ਼ ਦੀ ਹਾਜ਼ਰੀ ਦੌਰਾਨ ਕੇਕ ਕੱਟਿਆ ਅਤੇ ਨੰਨ੍ਹੇ ਬੱਚਿਆਂ ਨੂੰ ਅਸ਼ੀਰਵਾਦ ਦਿੰਦਿਆਂ ਮੂੰਹ ਮਿੱਠਾ ਕਰਵਾਇਆ ਗਿਆ । ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਦੁਨੀਆਂ ਦੇ ਮਹਾਨ ਵਿਅਕਤੀਆਂ ਨੂੰ ਬੁਲੰਦੀਆਂ ’ ਤੇ ਪੁੱਜਦਾ ਕਰਨ ਦਾ ਮਾਣ ਕੇਵਲ ਇਕ ਅਧਿਆਪਕ ਦੇ ਹਿੱਸੇ ਹੀ ਆਇਆ ਹੈ । ਜਿਸ ਵਲੋਂ ਦਿੱਤੇ ਜਾਣ ਵਾਲੇ ਗਿਆਨ ਸਦਕਾ ਵਿਦਿਆਰਥੀ ਆਪਣੇ ਉੱਜਲੇ ਭਵਿੱਖ ਨੂੰ ਸਾਕਾਰ ਕਰਨ ਅਤੇ ਮਾਪਿਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੇ ਸਮਰੱਥ ਬਣਦਾ ਹੈ । ਉਨ੍ਹਾਂ ਪੇਂਡੂ ਖੇਤਰਾਂ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਹੋਰ ਮਿਹਨਤ ਨਾਲ ਸਿੱਖਿਆ ਪ੍ਰਦਾਨ ਕਰਨ ਦਾ ਵਾਅਦਾ ਕੀਤਾ । ਉਨ੍ਹਾਂ ਕਿਹਾ ਕਿ ਸਕੂਲ ਮਿਹਨਤੀ ਸਟਾਫ਼ ਦੇ ਉੱਦਮ ਸਦਕਾ ਖੇਡਾਂ ਤੇ ਸਿੱਖਿਆ ਦੇ ਖੇਤਰ ਵਿਚ ਬਿਹਤਰ ਪ੍ਰਦਰਸ਼ਨ ਕਰ ਰਿਹਾ ਹੈ । ਇਸ ਮੌਕੇ ਸਕੂਲ ਮੁਖੀ ਕੁਲਵਿੰਦਰ ਕੌਰ ਵਲੋਂ ਸਮੂਹ ਸਟਾਫ਼ ਨੂੰ ਵਧੀਆ ਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਖੁਸ਼ੀ ਵਿਚ ਵਿਸ਼ੇਸ਼ ਤੌਰ ’ ਤੇ ਸਨਮਾਨਿਤ ਕੀਤਾ ਗਿਆ ਅਤੇ ਬੱਚਿਆਂ ਨੂੰ ਵੀ ਅਧਿਆਪਕਾਂ ਅਤੇ ਮਾਪਿਆਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ ਗਿਆ ।