06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਵਿਚ ਅਧਿਆਪਕ ਦਿਵਸ ਧੂਮਧਾਮ ਨਾਲ ਮਨਾਇਆ

ਸਮਰਾਲਾ, 5 ਸਤੰਬਰ (ਗੋਪਾਲ ਸੋਫਤ)-ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਵਿਚ ਅਧਿਆਪਕ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਰੋਹ ਸਕੂਲ ਦੀ ਪ੍ਰਿੰਸੀਪਲ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਸਮਰਾਲਾ, 5 ਸਤੰਬਰ (ਗੋਪਾਲ ਸੋਫਤ)-ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ ਵਿਚ ਅਧਿਆਪਕ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਰੋਹ ਸਕੂਲ ਦੀ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਦੀ ਅਗਵਾਈ ਹੇਠ, ਮੈਨੇਜਿੰਗ ਡਾਇਰੈਕਟਰ ਅੰਮ੍ਰਿਤਪਾਲ ਕੌਰ ਢਿੱਲੋਂ ਅਤੇ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਦੇ ਸਹਿਯੋਗ ਨਾਲ ਆਯੋਜਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸ਼ਾਂਤੀ ਪਾਠ ਨਾਲ ਕੀਤੀ ਗਈ। ਇਸ ਉਪਰੰਤ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਲਈ ਸਦਾ ਹੀ ਪ੍ਰੇਰਨਾ ਦਾ ਸਰੋਤ ਹੁੰਦੇ ਹਨ। ਉਨ੍ਹਾਂ ਨੇ ਅਧਿਆਪਕਾਂ ਨੂੰ ਸਿੱਖਿਆ ਪ੍ਰਤੀ ਨਿਸ਼ਠਾ, ਅਨੁਸ਼ਾਸਨ ਅਤੇ ਮਿਹਨਤ ਦੇ ਮੁੱਲਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਅੰਮ੍ਰਿਤਪਾਲ ਕੌਰ ਢਿੱਲੋਂ ਨੇ ਕਿਹਾ ਕਿ ਕਿਸੇ ਵੀ ਰਾਸ਼ਟਰ ਦੀ ਖ਼ੁਸ਼ਹਾਲੀ ਅਤੇ ਤਰੱਕੀ ਉਸ ਦੇ ਅਧਿਆਪਕਾਂ ਦੀ ਗੁਣਵੱਤਾ ‘ਤੇ ਨਿਰਭਰ ਕਰਦੀ ਹੈ, ਕਿਉਂਕਿ ਅਧਿਆਪਕ ਹੀ ਵਿਦਿਆਰਥੀ ਦੀ ਮਜ਼ਬੂਤ ਨੀਂਹ ਤਿਆਰ ਕਰਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਵਿਚ ਅਜਿਹੇ ਗੁਣ ਪੈਦਾ ਕਰਦੇ ਹਨ, ਜੋ ਉਨ੍ਹਾਂ ਨੂੰ ਜੀਵਨ ਵਿਚ ਸਫਲ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣ ਵਿਚ ਸਹਾਇਕ ਹੁੰਦੇ ਹਨ। ਇਸੇ ਤਰ੍ਹਾਂ ਪ੍ਰਦਾਨ ਕਰਨਵੀਰ ਸਿੰਘ ਢਿੱਲੋਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਧਿਆਪਕਾਂ ਦੀ ਕਦਰ ਕਰਨਾ ਅਤੇ ਉਨ੍ਹਾਂ ਨੂੰ ਬਣਦਾ ਸਨਮਾਨ ਦੇਣਾ ਹਰ ਵਿਦਿਆਰਥੀ ਦਾ ਫ਼ਰਜ਼ ਹੈ। ਉਨ੍ਹਾਂ ਅਧਿਆਪਕਾਂ ਵਲੋਂ ਸਿੱਖਿਆ ਅਤੇ ਸਮਾਜ ਦੀ ਬਿਹਤਰੀ ਲਈ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ। ਸਮਾਰੋਹ ਦੌਰਾਨ ਅਧਿਆਪਕਾਂ ਨੂੰ ਯਾਦਗਾਰੀ ਕਾਰਡ ਅਤੇ ਤੋਹਫ਼ੇ ਦਿੱਤੇ ਗਏ। ਇਸ ਤੋਂ ਬਾਅਦ ਕੇਕ ਕੱਟ ਕੇ ਅਧਿਆਪਕ ਦਿਵਸ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਕੀਤੀ ਗਈ ।
Ad Position 22
No active advertisement
ਪਿਛਲੀ ਖ਼ਬਰ ਬਰਜਿੰਦਰ ਸਿੰਘ ਬੱਬਲੂ ਦੀ ਅਗਵਾਈ ’ਚ ਨੌਜਵਾਨ ਤੇ ਪਿੰਡ ਵਾਸੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ’ਚ ਹੋਏ ਸ਼ਾਮਿਲ ਰਿਵਾਇ... ਅਗਲੀ ਖ਼ਬਰ ਮਲੌਦ ਸਕੂਲ (ਲੜਕੇ) ਵਿਖੇ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ ਅਧਿਆਪਕ ਵਲੋਂ ਦਿੱਤੇ ਗਿਆਨ ਸਦਕਾ ਬੱਚੇ ਮ...
Ad Position 24