06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸ਼ਕਤੀ ਸਕੂਲ ਸਾਹਨੇਵਾਲ ’ਚ ਅਧਿਆਪਕ ਦਿਵਸ ਮਨਾਇਆ

ਸਾਹਨੇਵਾਲ, 5 ਸਤੰਬਰ (ਹਨੀ ਚਾਠਲੀ)-ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਚ ਅਧਿਆਪਕ ਦਿਵਸ ਪ੍ਰਿੰਸੀਪਲ ਮਨਵਿੰਦਰ ਸਿੰਘ ਦੀ ਅਗਵਾਈ ਹੇਠ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਪ੍ਰਿੰਸੀਪਲ ਮਨਵਿੰਦਰ ਸਿੰਘ ਨੂੰ ਸ਼ੁੱਭ ਇੱਛਾਵਾਂ ਭੇਂਟ ਕੀਤੀਆਂ ਗਈਆਂ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਸਾਹਨੇਵਾਲ, 5 ਸਤੰਬਰ (ਹਨੀ ਚਾਠਲੀ)-ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਚ ਅਧਿਆਪਕ ਦਿਵਸ ਪ੍ਰਿੰਸੀਪਲ ਮਨਵਿੰਦਰ ਸਿੰਘ ਦੀ ਅਗਵਾਈ ਹੇਠ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਪ੍ਰਿੰਸੀਪਲ ਮਨਵਿੰਦਰ ਸਿੰਘ ਨੂੰ ਸ਼ੁੱਭ ਇੱਛਾਵਾਂ ਭੇਂਟ ਕੀਤੀਆਂ ਗਈਆਂ। ਪ੍ਰਿੰਸੀਪਲ ਮਨਵਿੰਦਰ ਸਿੰਘ ਨੇ ਵਿਦਿਆਰਥੀ ਜੀਵਨ ਵਿਚ ਅਧਿਆਪਕ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ। ਪ੍ਰਿੰਸੀਪਲ ਮਨਵਿੰਦਰ ਸਿੰਘ ਨੇ ਕਿਹਾ ਕਿ ਇਕ ਅਧਿਆਪਕ ਹੀ ਆਪਣੇ ਵਿਦਿਆਰਥੀ ਦਾ ਅਸਲ ਮਾਰਗ ਦਰਸ਼ਕ ਹੁੰਦਾ ਹੈ ਤੇ ਅਧਿਆਪਕ ਤੋਂ ਸਿੱਖਿਆ ਲੈ ਕੇ ਵਿਦਿਆਰਥੀ ਉੱਚੇ ਅਹੁਦੇ ਹਾਸਲ ਕਰਦੇ ਹਨ। ਇਸ ਲਈ ਵਿਦਿਆਰਥੀਆਂ ਦੀ ਸਫਲਤਾ ਵਿਚ ਅਧਿਆਪਕਾਂ ਦਾ ਬਹੁਤ ਵੱਡਾ ਰੋਲ ਹੁੰਦਾ ਹੈ। ਮਨਵਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੇ ਹਰ ਪੱਖੀ ਵਿਕਾਸ ਲਈ ਅਧਿਆਪਕਾਂ ਦੀ ਇਕ ਅਹਿਮ ਭੂਮਿਕਾ ਹੁੰਦੀ ਹੈ, ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਫੁੱਲਾਂ ਦੇ ਵਾਂਗ ਸ਼ਿੰਗਾਰਦੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਦਾਰਸ਼ਨਿਕ ਤੇ ਮਾਰਗ ਦਰਸ਼ਕ ਹੁੰਦਾ ਹੈ, ਜੋ ਹੱਥ ਫੜ ਕੇ ਬੱਚਿਆਂ ਨੂੰ ਮੰਜ਼ਿਲ ਤੱਕ ਪਹੁੰਚਾਉਣ ਚ ਸਹਾਇਤਾ ਕਰਦਾ ਹੈ। ਇਸ ਮੌਕੇ ਪ੍ਰਿੰਸੀਪਲ ਮਨਵਿੰਦਰ ਸਿੰਘ ਨੇ ਸਕੂਲ ਦੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਲੋਂ ਚੰਡੀਗੜ੍ਹ ਵਿਖੇ ਦਿੱਤਾ ਜਾਣ ਵਾਲਾ ਧਰਨਾ ਸਰਕਾਰ ਨੂੰ ਹਿਲਾ ਕੇ ਰੱਖ ਦੇ ਦੇਵੇਗਾ- ਗਿੱਲ ਬੇਰ ਕਲਾਂ ਅਗਲੀ ਖ਼ਬਰ ਐੱਸ.ਆਈ.ਆਰ. ਸੰਬੰਧੀ ਜਗਰਾਉਂ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਅੱਜ ਲਗਾਏ ਜਾਣਗੇ ਵਿਸ਼ੇਸ਼ ਕੈਂਪ
Ad Position 24