06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਕਾਂਗਰਸ ਵਲੋਂ ਚੰਡੀਗੜ੍ਹ ਵਿਖੇ ਦਿੱਤਾ ਜਾਣ ਵਾਲਾ ਧਰਨਾ ਸਰਕਾਰ ਨੂੰ ਹਿਲਾ ਕੇ ਰੱਖ ਦੇ ਦੇਵੇਗਾ- ਗਿੱਲ ਬੇਰ ਕਲਾਂ

ਮਲੌਦ, 5 ਸਤੰਬਰ (ਦਿਲਬਾਗ ਸਿੰਘ ਚਾਪੜਾ)-ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰ ਕਲਾਂ ਨੇ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਪੰਜਾਬ ਕਾਂਗਰਸ ਵੱਲੋ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ 8 ਤਰੀਕ ਨੂੰ ਚੰਡੀਗੜ ਵਿਖੇ ਕੀਤੇ ਜਾ ਰਹੇ ਰੋਸ ਧਰਨੇ ਨੂੰ ਲੈ ਕੇ ਮੀਟਿੰਗ ਕੀਤੀ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਰੋਸ ਧਰਨੇ ਸਬੰਧੀ ਲਾਮਬੰਦ ਕੀਤਾ ਅਤੇ ਧਰਨੇ ਵਿੱਚ ਪੁੱਜਣ ਦੀ ਅਪੀਲ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਮਲੌਦ, 5 ਸਤੰਬਰ (ਦਿਲਬਾਗ ਸਿੰਘ ਚਾਪੜਾ)-ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰ ਕਲਾਂ ਨੇ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਪੰਜਾਬ ਕਾਂਗਰਸ ਵੱਲੋ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ 8 ਤਰੀਕ ਨੂੰ ਚੰਡੀਗੜ ਵਿਖੇ ਕੀਤੇ ਜਾ ਰਹੇ ਰੋਸ ਧਰਨੇ ਨੂੰ ਲੈ ਕੇ ਮੀਟਿੰਗ ਕੀਤੀ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਰੋਸ ਧਰਨੇ ਸਬੰਧੀ ਲਾਮਬੰਦ ਕੀਤਾ ਅਤੇ ਧਰਨੇ ਵਿੱਚ ਪੁੱਜਣ ਦੀ ਅਪੀਲ ਕੀਤੀ। ਉਹਨਾ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਸਰਕਾਰ ਬਨਣ ਤੋ ਪਹਿਲਾ ਪੰਜਾਬ ਦੇ ਲੋਕਾਂ ਨੂੰ ਸਿਆਸੀ ਪਾਰਟੀਆਂ ਤੋਂ ਸਵਾਲ ਜਵਾਬ ਕਰਨ ਲਈ ਕਹਿੰਦੇ ਸਨ ਪਰ ਹੁਣ ਜਦੋਂ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਤੋਂ ਸਵਾਲ ਜਵਾਬ ਪੁੱਛ ਰਹੇ ਹਨ ਤਾਂ ਉਨ੍ਹਾਂ ਦੀ ਆਵਾਜ ਨੂੰ ਡੰਡਾ ਤੰਤਰ ਨਾਲ ਦਬਾਇਆ ਜਾ ਰਿਹਾ ਹੈ। ਪ੍ਰਧਾਨ ਗਿੱਲ ਬੇਰ ਕਲਾਂ ਨੇ ਕਿਹਾ ਕਿ ਨਸ਼ਿਆ ਖਿਲਾਫ਼ ਗੱਲ ਕਰਨ ਅਤੇ ਸਿਰਫ਼ ਕਾਲੀ ਝੰਡੀ ਦਿਖਾਉਂਣ ਤੇ ਸੰਗਰੂਰ ਜਿਲ੍ਹੇ ਦੇ ਪਿੰਡ ਸੇਰੋਂ ਦੇ ਗੁਰਸਿੱਖ ਮੁੰਡੇ ਨਾਲ ਆਮ ਆਦਮੀ ਪਾਰਟੀ ਦੇ ਇਸ਼ਾਰੇ ਤੇ ਪੰਜਾਬ ਪੁਲਿਸ ਵਲੋ ਬੇਰਹਿਮੀ ਨਾਲ ਕੀਤੀ ਕੁੱਟਮਾਰ ਅਤੇ ਬੇਅਦਬੀ ਨਿੰਦਣਯੋਗ ਹੈ। ਇਸ ਮੌਕੇ ਨਿਰਭੈ ਸਿੰਘ ਬੇਰ ਕਲਾਂ, ਜਗਰੂਪ ਸਿੰਘ ਫੌਜੀ, ਬਲਜੀਤ ਸਿੰਘ ਰਾਮਗੜ੍ਹ ਸਰਦਾਰਾਂ, ਗੋਰਾ ਸਿੰਘ ਪੰਚ, ਦੀਪਾ ਸਿੰਘ, ਮੇਘ ਸਿੰਘ ਬੇਰ ਕਲਾਂ, ਸੋਨੀ ਮਦਨੀਪੁਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ਼ ਸਕੂਲ ਮਲੌਦ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਸ਼ਕਤੀ ਸਕੂਲ ਸਾਹਨੇਵਾਲ ’ਚ ਅਧਿਆਪਕ ਦਿਵਸ ਮਨਾਇਆ
Ad Position 24