ਕੈਂਬਰਿਜ਼ ਸਕੂਲ ਮਲੌਦ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਨਾਲ ਮਨਾਇਆ
ਮਲੌਦ, 5 ਸਤੰਬਰ (ਸਹਾਰਨ ਮਾਜਰਾ)- ਕੈਂਬਰਿਜ਼ ਮਾਡਰਨ ਸਕੂਲ ਚੋਮੋਂ ਮਲੌਦ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਗਿਆ।
ਮਲੌਦ, 5 ਸਤੰਬਰ (ਸਹਾਰਨ ਮਾਜਰਾ)- ਕੈਂਬਰਿਜ਼ ਮਾਡਰਨ ਸਕੂਲ ਚੋਮੋਂ ਮਲੌਦ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਗਿਆ। ਵਿਦਿਆਰਥੀਆਂ ਨੇ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲਿਆ। ਬੱਚਿਆਂ ਵਲੋਂ ਭਜਨ, ਡਾਂਸ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਵੀ ਪੇਸ਼ ਕੀਤੀਆਂ ਗਈਆਂ। ਸਕੂਲ ਦੇ ਪ੍ਰਿੰਸੀਪਲ ਸੰਜੀਵ ਕੁਮਾਰ ਮੋਦਗਿੱਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਸੰਸਕ੍ਰਿਤੀ ਅਤੇ ਵਿਰਾਸਤ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਅਧਿਆਪਕ ਰਣਜੀਤ ਕੌਰ, ਮਨਜੀਤ ਕੌਰ, ਮਨਪ੍ਰੀਤ ਕੌਰ, ਕਮਲਪ੍ਰੀਤ ਕੌਰ, ਵੈਸ਼ਨਵੀ, ਰਮਨਦੀਪ ਕੌਰ, ਚਮਨਦੀਪ ਕੌਰ, ਕਿਰਨਜੀਤ ਕੌਰ, ਨਰਗਿਸ, ਕਮਲਪ੍ਰੀਤ ਕੌਰ, ਰਾਣੋ ਕੌਰ, ਹਰਮਨਜੋਤ ਕੌਰ ਆਦਿ ਹਾਜ਼ਰ ਸਨ।