ਦ੍ਰਿਸ਼ਟੀ ਸਕੂਲ ਨਾਰੰਗਵਾਲ ਵਿਖੇ ਅਧਿਆਪਕ ਦਿਵਸ ਦੇ ਸੰਬੰਧ ਵਿਚ ਸਮਾਗਮ
ਪਿੰਡ ਅਖਾੜਾ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ
ਜਗਰਾਉਂ, 5 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪਿੰਡ ਅਖਾੜਾ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਕਰਵਾਏ ਸਮਾਗਮ ਦੌਰਾਨ ਰਾਗੀ ਭਾਈ ਅਮਨਦੀਪ ਸਿੰਘ ਦੇ ਕੀਰਤਨੀਏ ਜਥੇ ਵੱਲੋਂ ਸੰਗਤਾਂ ਨੂੰ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ।
ਜਗਰਾਉਂ, 5 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪਿੰਡ ਅਖਾੜਾ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਕਰਵਾਏ ਸਮਾਗਮ ਦੌਰਾਨ ਰਾਗੀ ਭਾਈ ਅਮਨਦੀਪ ਸਿੰਘ ਦੇ ਕੀਰਤਨੀਏ ਜਥੇ ਵੱਲੋਂ ਸੰਗਤਾਂ ਨੂੰ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ ਭਾਜਪਾ ਆਗੂ ਅਜੀਤ ਸਿੰਘ ਅਖਾੜਾ ਨੇ ਕਿਹਾ ਸਾਨੂੰ ਆਪਣੇ ਗੁਰੂਆਂ ਅਤੇ ਮਹਾਨ ਸ਼ਹੀਦਾਂ ਦੇ ਦਿਹਾੜੇ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ ਤੇ ਨਾਲ ਹੀ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਇਸ ਮੌਕੇ ਗੁਰਦੁਆਰਾ ਦੇ ਨਿਸ਼ਾਨ ਸਾਹਿਬ ’ਤੇ ਚੋਲਾ ਸਾਹਿਬ ਚੜ੍ਹਾਉਣ ਦੀ ਸੇਵਾ ਵੀ ਕੀਤੀ, ਉਪਰੰਤ ਚਾਹ ਦੇ ਲੰਗਰ ਵਰਤਾਏ ਗਏ। ਇਸ ਸਮੇਂ ਪ੍ਰਧਾਨ ਨਛੱਤਰ ਸਿੰਘ, ਡਾ: ਭੋਲਾ ਸਿੰਘ, ਠੇਕੇਦਾਰ ਬਲਵਿੰਦਰ ਸਿੰਘ, ਸੰਤੋਖ ਸਿੰਘ, ਬੇਅੰਤ ਸਿੰਘ, ਸ਼ੇਰਾ ਸਿੰਘ, ਜੱਗਾ ਸਿੰਘ, ਜਸ਼ਨ ਸਿੰਘ, ਰਵੀ ਸਿੰਘ, ਲਵਪ੍ਰੀਤ ਸਿੰਘ, ਗਿੱਲ ਅਖਾੜੇ ਵਾਲਾ, ਹਰਕੇਸ਼ ਸਿੰਘ, ਮਨਜੀਤ ਕੌਰ, ਜਿੰਦਰ ਸਿੰਘ ਠੇਕੇਦਾਰ, ਬਲਦੇਵ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।