ਮੀਰੀ ਪੀਰੀ ਖਾਲਸਾ ਮਾਰਚ ਮੌਕੇ ਪੰਜਾਬ ਨੈਸ਼ਨਲ ਬੈਂਕ ਵੱਲੋਂ ਲਗਾਇਆ ਲੰਗਰ
ਬੀਜਾ, 6 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਪਿਛਲੇ ਦਿਨੀ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਮੀਰੀ ਪੀਰੀ ਖਾਲਸਾ ਮਾਰਚ ਪਹੁੰਚਣ ’ਤੇ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਸੰਦੀਪ ਸਿੰਘ ਦੀ ਅਗਵਾਈ ਹੇਠ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਲਈ ਸ੍ਰੀ ਰਮਾਲਾ ਸਾਹਿਬ ਭੇਟ ਕੀਤੇ ਗਏ ਹਨ। ਇਸ ਉਪਰੰਤ ਪੰਜ ਪਿਆਰੇ ਸਾਹਿਬਾਨਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।
ਬੀਜਾ, 6 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਪਿਛਲੇ ਦਿਨੀ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਮੀਰੀ ਪੀਰੀ ਖਾਲਸਾ ਮਾਰਚ ਪਹੁੰਚਣ ’ਤੇ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਸੰਦੀਪ ਸਿੰਘ ਦੀ ਅਗਵਾਈ ਹੇਠ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਲਈ ਸ੍ਰੀ ਰਮਾਲਾ ਸਾਹਿਬ ਭੇਟ ਕੀਤੇ ਗਏ ਹਨ। ਇਸ ਉਪਰੰਤ ਪੰਜ ਪਿਆਰੇ ਸਾਹਿਬਾਨਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਮਾਰਚ ਵਿਚ ਸ਼ਾਮਿਲ ਹੋਈਆਂ ਸੰਗਤਾਂ ਲਈ ਫਲ ਫਰੂਟਾਂ ਅਤੇ ਬਿਸਕੁਟਾਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ’ਤੇ ਟਕਸਾਲੀ ਅਕਾਲੀ ਦਲ ਬਾਦਲ ਦੇ ਸਬੰਧਤ ਰੱਖਣ ਵਾਲੇ ਪਰਿਵਾਰਕ ਮੈਂਬਰ ਸੁਰਿੰਦਰ ਸਿੰਘ ਸਿੰਦਾ, ਪੰਕਜ , ਸੁਖਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।