07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਕੈਂਬਰਿਜ਼ ਮਾਡਰਨ ਸਕੂਲ ਚੋਮੋਂ ਮਲੌਦ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਮਲੌਦ, 6 ਸਤੰਬਰ (ਸਹਾਰਨ ਮਾਜਰਾ)-ਕੈਂਬਰਿਜ਼ ਮਾਡਰਨ ਸਕੂਲ ਚੋਮੋਂ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਮਲੌਦ, 6 ਸਤੰਬਰ (ਸਹਾਰਨ ਮਾਜਰਾ)-ਕੈਂਬਰਿਜ਼ ਮਾਡਰਨ ਸਕੂਲ ਚੋਮੋਂ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਗਿਆ। ਵਿਦਿਆਰਥੀਆਂ ਨੇ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲਿਆ। ਬੱਚਿਆਂ ਵਲੋਂ ਭਜਨ, ਡਾਂਸ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਵੀ ਪੇਸ਼ ਕੀਤੀਆਂ ਗਈਆਂ। ਸਕੂਲ ਦੇ ਪ੍ਰਿੰਸੀਪਲ ਸੰਜੀਵ ਕੁਮਾਰ ਮੋਦਗਿੱਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਸੰਸਕ੍ਰਿਤੀ ਅਤੇ ਵਿਰਾਸਤ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਅਧਿਆਪਕ ਰਣਜੀਤ ਕੌਰ, ਮਨਜੀਤ ਕੌਰ, ਮਨਪ੍ਰੀਤ ਕੌਰ, ਕਮਲਪ੍ਰੀਤ ਕੌਰ, ਵੈਸ਼ਨਵੀ, ਰਮਨਦੀਪ ਕੌਰ, ਚਮਨਦੀਪ ਕੌਰ, ਕਿਰਨਜੀਤ ਕੌਰ, ਨਰਗਿਸ , ਕਮਲਪ੍ਰੀਤ ਕੌਰ, ਰਾਣੋ ਕੌਰ, ਹਰਮਨਜੋਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਨੇ ਸਫਲਤਾ, ਖੁਸ਼ੀ ਅਤੇ ਮਾਨਸਿਕ ਤੰਦਰੁਸਤੀ ਲਈ ਕੀਤਾ ਸੈਸ਼ਨ ਅਗਲੀ ਖ਼ਬਰ ਆਰ. ਐਸ. ਪੀ. ਦੇ ਖੰਨਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਜਥੇਦਾਰ ਸਰਬਜੀਤ ਸਿੰਘ ਖਾਲਸਾ ਵਲੋਂ ਪਿੰਡਾਂ ਦਾ ਦੌਰਾ
Ad Position 24