06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁਗਰੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

ਲੁਧਿਆਣਾ, 6 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁਗਰੀ ਵਿਖੇ ਦੋ ਰੋਜ਼ਾ ਕਥਾ ਅਤੇ ਕੀਰਤਨ ਸਮਾਗਮ ਬੜੀ ਸ਼ਰਧਾ-ਭਾਵਨਾ ਨਾਲ ਕਰਵਾਏ ਗਏ । ਇਸ ਧਾਰਮਿਕ ਸਮਾਗਮ ਦੇ ਪਹਿਲੇ ਦਿਨ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਲੁਧਿਆਣਾ, 6 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁਗਰੀ ਵਿਖੇ ਦੋ ਰੋਜ਼ਾ ਕਥਾ ਅਤੇ ਕੀਰਤਨ ਸਮਾਗਮ ਬੜੀ ਸ਼ਰਧਾ-ਭਾਵਨਾ ਨਾਲ ਕਰਵਾਏ ਗਏ । ਇਸ ਧਾਰਮਿਕ ਸਮਾਗਮ ਦੇ ਪਹਿਲੇ ਦਿਨ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀ ਜਥਾ ਬੀਬੀ ਅਮਨਦੀਪ ਕੌਰ ਪਟਨਾ ਸਾਹਿਬ ਵਾਲੇ ਅਤੇ ਗਿਆਨੀ ਰਸ਼ਪਾਲ ਸਿੰਘ ਚੌਕ ਮਹਿਤੇ ਵਾਲੀਆ ਨੇ ਹਾਜ਼ਰੀ ਭਰੀ। ਸਮਾਗਮ ਦੀ ਸਮਾਪਤੀ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਤਜਿੰਦਰ ਸਿੰਘ, ਜਗਮੋਹਨ ਸਿੰਘ ਅਤੇ ਡਾਕਟਰ ਪ੍ਰੇਮ ਸਿੰਘ ਚਾਵਲਾ ਵਲੋਂ ਬੀਬੀ ਅਮਨਦੀਪ ਕੌਰ, ਗਿਆਨੀ ਰਸ਼ਪਾਲ ਸਿੰਘ ਅਤੇ ਹੋਰ ਮੁੱਖ ਸ਼ਖ਼ਸੀਅਤਾਂ ਨੂੰ ਸਾਂਝੇ ਤੌਰ ‘ਤੇ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ‘ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ, ਯਸ਼ਪਾਲ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਬਲਵੀਰ ਸਿੰਘ, ਮਲਕੀਤ ਸਿੰਘ, ਜਗਮੋਹਨ ਸਿੰਘ, ਜਗਜੀਵਨ ਸਿੰਘ ਸੋਨਪਾਲ, ਰਘਵੀਰ ਸਿੰਘ, ਸਰਬਜੀਤ ਸਿੰਘ ਚਗਰ, ਗੁਰਵਿੰਦਰ ਸਿੰਘ ਚਾਵਲਾ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਵੱਦੀ ਟਕਸਾਲ ਵਿਖੇ ਨਾਮ ਸਿਮਰਨ ਸਮਾਗਮ ਅਗਲੀ ਖ਼ਬਰ ਬਜ਼ੁਰਗ ਨੂੰ ਅਗਵਾ ਕਰਕੇ ਨਕਦੀ ਲੁੱਟਣ ਦੇ ਮਾਮਲੇ ਵਿਚ ਨੌਜਵਾਨ ਖਿਲਾਫ਼ ਕੇਸ ਦਰਜ ਜਵੱਦੀ ਇਲਾਕੇ ਵਿਚ ਵੱਧ ਰਹੀਆਂ ਵਾਰਦਾਤਾਂ...
Ad Position 24