ਪੈਨਸ਼ਨਰਾਂ ਨੇ ਕੋਰਟ ਦੇ ਫ਼ੈਸਲੇ ਅਨੁਸਾਰ ਬਕਾਏ ਨਾ ਦੇਣ ਦੀ ਨਿਖੇਧੀ
ਮਾਛੀਵਾੜਾ ਸਾਹਿਬ, 7 ਸਤੰਬਰ (ਮਨੋਜ ਕੁਮਾਰ)-ਪੰਜਾਬ ਰਾਜ ਪੈਨਸ਼ਨਰ ਮਹਾਂ ਸੰਘ ਮਾਛੀਵਾੜਾ ਦੀ ਮਾਸਿਕ ਮੀਟਿੰਗ ਰਾਮ ਸਿੰਘ ਕਾਲੜਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਵੱਡੀ ਗਿਣਤੀ ਵਿਚ ਮੈਂਬਰ ਹਾਜ਼ਰ ਹੋਏ।
ਮਾਛੀਵਾੜਾ ਸਾਹਿਬ, 7 ਸਤੰਬਰ (ਮਨੋਜ ਕੁਮਾਰ)-ਪੰਜਾਬ ਰਾਜ ਪੈਨਸ਼ਨਰ ਮਹਾਂ ਸੰਘ ਮਾਛੀਵਾੜਾ ਦੀ ਮਾਸਿਕ ਮੀਟਿੰਗ ਰਾਮ ਸਿੰਘ ਕਾਲੜਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਵੱਡੀ ਗਿਣਤੀ ਵਿਚ ਮੈਂਬਰ ਹਾਜ਼ਰ ਹੋਏ। ਸਾਥੀ ਤਰਲੋਚਨ ਸਿੰਘ ਨੇ ਮੀਟਿੰਗ ਦਾ ਏਜੰਡਾ ਪੜਿਆ ਅਤੇ ਸਭ ਤੋਂ ਪਹਿਲਾਂ ਵਿੱਛੜ ਚੁੱਕੇ ਪੈਨਸ਼ਨਰ ਸਾਥੀ ਦਿਲਬਾਗ ਸਿੰਘ ਬੱਗਾ ਅਤੇ ਤਰਲੋਚਨ ਸਿੰਘ ਲੋਟੇ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਸਾਰੇ ਸਾਥੀਆਂ ਨੇ ਦੋ ਮਿੰਟ ਦਾ ਮੌਨ ਧਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸਾਥੀ ਗੁਰਮੀਤ ਸਿੰਘ ਸੈਣੀ, ਹਰਨੇਕ ਪਾਲ ਸਿੰਘ, ਮਹਿੰਦਰ ਸਿੰਘ, ਡਾ. ਜਸਦੇਵ ਸਿੰਘ, ਮੋਹਨ ਸਿੰਘ, ਹਰੀ ਸਿੰਘ, ਪ੍ਰਿੰਸੀਪਲ ਪ੍ਰੇਮ ਸਿੰਘ, ਕੰਧਾਰਾ ਸਿੰਘ ਆਦਿ ਬੁਲਾਰਿਆਂ ਨੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ ਪੰਜਾਬ ਸਰਕਾਰ ਤੋਂ ਇਸ਼ਤਿਹਾਰਬਾਜ਼ੀ ਬੰਦ ਕਰ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ 18 ਪ੍ਰਤੀਸ਼ਤ ਡੀ. ਏ. ਅਤੇ 201 ਮਹੀਨਿਆਂ ਦੇ ਯਕਮੁਸ਼ਤ ਬਕਾਏ 15 ਦਿਨਾਂ ਵਿਚ ਦੇਣ ਦੇ ਫ਼ੈਸਲੇ ਨੂੰ ਲਾਗੂ ਨਾ ਕਰਨ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕੀਤੀ। ਕਾਲੜਾ ਨੇ ਸਾਥੀਆਂ ਨੂੰ ਲੀਡਰਸ਼ਿਪ ‘ਤੇ ਵਿਸ਼ਵਾਸ ਰੱਖਦਿਆਂ ਤਿੱਖੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਪਣੇ ਬਣਦੇ ਹੱਕ ਲੈਣ ਲਈ ਮਜ਼ਦੂਰਾਂ, ਕਿਸਾਨਾਂ ਅਤੇ ਆਮ ਲੋਕਾਂ ਤੱਕ ਲਾਮਬੰਦੀ ਕਰਨੀ ਹੋਵੇਗੀ।