ਪਿੰਡ ਹਿਆਤਪੁਰ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਦੀ ਮੀਟਿੰਗ
ਮਾਛੀਵਾੜਾ ਸਾਹਿਬ, 7 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਪਿੰਡ ਹਿਆਤਪੁਰ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਦੀ ਇਕ ਭਰਵੀਂ ਮੀਟਿੰਗ ਕੌਮੀ ਪ੍ਰਧਾਨ ਜੁਗਰਾਜ ਸਿੰਘ ਮੰਡ ਤੇ ਕੌਮੀ ਜਨਰਲ ਸਕੱਤਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਸਬੰਧਿਤ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ।
ਮਾਛੀਵਾੜਾ ਸਾਹਿਬ, 7 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਪਿੰਡ ਹਿਆਤਪੁਰ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਦੀ ਇਕ ਭਰਵੀਂ ਮੀਟਿੰਗ ਕੌਮੀ ਪ੍ਰਧਾਨ ਜੁਗਰਾਜ ਸਿੰਘ ਮੰਡ ਤੇ ਕੌਮੀ ਜਨਰਲ ਸਕੱਤਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਸਬੰਧਿਤ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਜਥੇਬੰਦੀ ਵਲੋਂ ਅਹਿਮ ਨਿਯੁਕਤੀਆਂ ਵੀ ਕੀਤੀਆਂ ਗਈਆਂ, ਜਿਸ ਵਿਚ ਅਜੇਪਾਲ ਸਿੰਘ ਬੁਆਲ ਨੂੰ ਕੌਮੀ ਸੀਨੀਅਰ ਮੀਤ ਪ੍ਰਧਾਨ, ਜਦਕਿ ਪ੍ਰਭਜੋਤ ਸਿੰਘ ਤੇ ਨਵਕਰਨਦੀਪ ਸਿੰਘ ਨੂੰ ਜਨਰਲ ਸਕੱਤਰ ਪੰਜਾਬ ਨਿਯੁਕਤ ਕੀਤਾ। ਇਸ ਤੋਂ ਇਲਾਵਾ ਸੁਰਿੰਦਰ ਸਿੰਘ ਨੂੰ ਵੀ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਖ਼ੁਸ਼ਦੀਪ ਸਿੰਘ ਬੈਂਸ, ਕੌਮੀ ਮੀਤ ਪ੍ਰਧਾਨ ਫਤਿਹ ਸਿੰਘ ਰਾਓ, ਦਵਿੰਦਰ ਸਿੰਘ ਰਾਓ, ਹਰਮਦੀਪ ਸਿੰਘ, ਕਰਨਦੀਪ ਸਿੰਘ, ਦਵਿੰਦਰ ਸਿੰਘ ਪਵਾ, ਪ੍ਰਿਤਪਾਲ ਸਿੰਘ, ਨਵਜੀਪ ਸਿੰਘ ਗੋਲਡੀ, ਜਸਵਿੰਦਰ ਸਿੰਘ, ਸਰਪੰਚ ਰਾਜ ਕੁਮਾਰ ਮਨੀ, ਮੋਹਣ ਸਿੰਘ ਤੇ ਲਖਵਿੰਦਰ ਸਿੰਘ, ਗੁਰਤੇਜ ਸਿੰਘ, ਸੁਖਵਿੰਦਰ ਸਿੰਘ, ਨਰਲੇਪ ਸਿੰਘ, ਰਾਮ ਸਿੰਘ, ਕਰਮਜੀਤ ਸਿੰਘ ਸਮੇਤ ਗ੍ਰਾਮ ਪੰਚਾਇਤ ਦੇ ਮੈਂਬਰ ਅਤੇ ਯੂਨੀਅਨ ਦੇ ਵੱਡੀ ਗਿਣਤੀ ’ਚ ਮੈਂਬਰ ਹਾਜ਼ਰ ਸਨ। ਮੀਟਿੰਗ ਦੌਰਾਨ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਆਗੂਆਂ ਨੇ ਉਮੀਦ ਜਤਾਈ ਕਿ ਉਹ ਜਥੇਬੰਦੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਤੇ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।