ਵਿਧਾਇਕ ਗਿਆਸਪੁਰਾ ਨੇ ਪਿੰਡ ਸਿਆੜ ਦੀਆਂ ਖੇਡਾਂ ’ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਮਲੌਦ, 7 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਖੇਡਾਂ ਵਤਨ ਪੰਜਾਬ ਦੀਆਂ-2026 ਅਧੀਨ ਬਲਾਕ ਪੱਧਰੀ ਮੁਕਾਬਲਿਆਂ ਵਿਚ ਬਲਾਕ ਮਲੌਦ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸਿਆੜ ਵਿਖੇ ਹਲਕਾ ਪਾਇਲ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਚੜ੍ਹਕੇ ਸ਼ਮੂਲੀਅਤ ਕਰਨ ਲਈ ਪ੍ਰੇਰਿਆ।
ਮਲੌਦ, 7 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਖੇਡਾਂ ਵਤਨ ਪੰਜਾਬ ਦੀਆਂ-2026 ਅਧੀਨ ਬਲਾਕ ਪੱਧਰੀ ਮੁਕਾਬਲਿਆਂ ਵਿਚ ਬਲਾਕ ਮਲੌਦ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸਿਆੜ ਵਿਖੇ ਹਲਕਾ ਪਾਇਲ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਚੜ੍ਹਕੇ ਸ਼ਮੂਲੀਅਤ ਕਰਨ ਲਈ ਪ੍ਰੇਰਿਆ। ਇਸ ਟੂਰਨਾਂਮੈਂਟ ਵਿਚ ਵੱਖ- ਵੱਖ ਖੇਡਾਂ ਐਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ ਨੈਸ਼ਨਲ, ਕਬੱਡੀ ਸਰਕਲ, ਵਾਲੀਬਾਲ ਸ਼ੂਟਿੰਗ ,ਵਾਲੀਬਾਲ ਸਮੈਸ਼ਿੰਗ ਅਤੇ ਟੈਨਿਸ ਬਾਲ ਕ੍ਰਿਕਟ (ਲੜਕੇ) ਵੱਖ-ਵੱਖ ਉਮਰ ਵਰਗਾਂ ਵਿਚ ਮੁਕਾਬਲੇ ਕਰਵਾਏ ਜਾਣੇ ਹਨ। ਇਨ੍ਹਾਂ ਖੇਡਾਂ ਦੇ ਪਹਿਲੇ ਪੜਾਅ ਵਿੱਚ 4 ਬਲਾਕ ਲੁਧਿਆਣਾ-1, ਮੁੱਲਾਂਪੁਰ, ਮਲੌਦ ਅਤੇ ਮਾਛੀਵਾੜਾ ਵਿੱਚ ਤਹਿ ਕੀਤੇ ਸ਼ਡਿਊਲ ਅਨੁਸਾਰ ਕਰਵਾਏ ਜਾ ਰਹੇ ਹਨ। ਬਲਾਕ ਮਲੌਦ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸਿਆੜ ਵਿਖੇ ਫੁੱਟਬਾਲ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿਚ ਪਿੰਡ ਸਿਆੜ (ਕਲੱਬ) ਨੇ ਪਹਿਲਾ ਸਥਾਨ, ਸਰਕਾਰੀ ਹਾਈ ਸਕੂਲ ਸੀਹਾਂ ਦੌਦ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ (ਸ਼ੂਟਿੰਗ) ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿਚ ਸਨੀ ਸ਼ੂਟਿੰਗ ਕਲੱਬ ਧੌਲ ਮਾਜਰਾ ਦੀ ਟੀਮ ਨੇ ਪਹਿਲਾ, ਪਿੰਡ ਧੌਲ ਮਾਜਰਾ ਨੇ ਦੂਜਾ ਅਤੇ ਪਿੰਡ ਝਮਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਸ਼ੂਟਿੰਗ ਅੰਡਰ-21 ਲੜਕਿਆਂ ਦੇ ਮੁਕਾਬਲਿਆਂ ਵਿਚ ਪਿੰਡ ਝੱਮਟ ਦੀ ਟੀਮ ਨੇ ਪਹਿਲਾ, ਪਿੰਡ ਧੌਲਮਾਜਰਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਰਪੰਚ ਲਵਪ੍ਰੀਤ ਕੌਰ, ਪ੍ਰਗਟ ਸਿੰਘ, ਜੋਨ ਇੰਚਾਰਜ ਹੈਡਮਾਸਟਰ ਜਰਨੈਲ ਸਿੰਘ, ਬਲਾਕ ਕਨਵੀਨਰ ਗੁਰਿੰਦਰ ਸਿੰਘ ਵੇਟਲਿਫਟਿੰਗ ਕੋਚ, ਬਲਾਕ ਕੋ-ਕਨਵੀਨਰ ਜਸਪ੍ਰੀਤ ਸਿੰਘ ਬਾਸਕਟਬਾਲ ਕੋਚ, ਹਰਜੋਤ ਸਿੰਘ ਐਥਲੈਟਿਕਸ ਕੋਚ, ਪਾਰਸ ਬੱਤਰਾ ਬਾਕਸਿੰਗ ਕੋਚ ਵੀ ਮੌਜੂਦ ਸਨ।