07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਪਬਲਿਕ ਸਕੂਲ, ਮੰਜੀ ਸਾਹਿਬ (ਕੋਟਾਂ) ਵਿਖੇ ਅਧਿਆਪਕ ਦਿਵਸ ਮਨਾਇਆ

ਬੀਜਾ, 7 ਸਤੰਬਰ (ਕਸ਼ਮੀਰਾ ਸਿੰਘ ਬਗਲੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਵਿਖੇ ਅਧਿਆਪਕ ਦਿਵਸ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਪਿਆਰ ਦਾ ਪ੍ਰਗਟਾਵਾ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਬੀਜਾ, 7 ਸਤੰਬਰ (ਕਸ਼ਮੀਰਾ ਸਿੰਘ ਬਗਲੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਵਿਖੇ ਅਧਿਆਪਕ ਦਿਵਸ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਪਿਆਰ ਦਾ ਪ੍ਰਗਟਾਵਾ ਕੀਤਾ। ਪ੍ਰਿੰਸੀਪਲ ਕੁਲਦੀਪ ਕੌਰ ਗਿੱਲ ਵਲੋਂ ਡਾ. ਸਰਵਪੱਲੀ ਰਾਧਾਕ੍ਰਿਸ਼ਨ ਦੇ ਜੀਵਨ ਅਤੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਚੰਗੇ ਸੰਸਕਾਰਾਂ ਨਾਲ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਕੇਕ ਕੱਟ ਕੇ ਅਧਿਆਪਕ ਦਿਵਸ ਦੀਆਂ ਖੁਸ਼ੀਆਂ ਮਨਾਈਆਂ ਗਈਆਂ। ਇਸ ਮੌਕੇ ਸਕੂਲ ਅਧਿਆਪਕਾਂ ਵਲੋਂ ਉਤਸ਼ਾਹ ਨਾਲ ਵਿਸ਼ੇਸ਼ ਪਲ ਸਾਂਝੇ ਕੀਤੇ ਗਏ। ਉਪਰੰਤ ਪ੍ਰਿੰਸੀਪਲ ਵਲੋਂ ਅਧਿਆਪਕਾਂ ਨੂੰ ਯਾਦਗਾਰੀ ਫੋਟੋ- ਫਰੇਮ ਦਿੱਤੇ ਗਏ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਸਰਕਾਰ ਦੀ ਕਾਰਗੁਜ਼ਾਰੀ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਸੀਮਤ-ਜੱਸੀ ਖੰਗੂੜਾ ਅਗਲੀ ਖ਼ਬਰ ਏ. ਐਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਪੰਜਾਬ ਸਕੂਲ ਜ਼ਿਲ੍ਹਾ ਫੁੱਟਬਾਲ ਚੈਂਪੀਅਨਸ਼ਿਪ ਵਿਚ ਗੋਲਡ ਮੈਡਲ ਜਿੱਤਿਆ
Ad Position 24