07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

‘ ਆਪ’ ਸਰਕਾਰ ਦੀ ਕਾਰਗੁਜ਼ਾਰੀ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਸੀਮਤ-ਜੱਸੀ ਖੰਗੂੜਾ

ਅਹਿਮਦਗੜ੍ਹ, 7 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਪੰਜਾਬ ਅੰਦਰ ਭਗਵੰਤ ਮਾਨ ਦੀ ਸਰਕਾਰ ਵਲੋਂ ਸਿਹਤ ਕ੍ਰਾਂਤੀ ਤੇ ਸਿੱਖਿਆ ਕ੍ਰਾਂਤੀ ਦੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ‘ਤੇ ਇਹ ਸਾਰੇ ਦਾਅਵੇ ਖੋਖਲੇ ਜਾਪ ਰਹੇ ਹਨ ਪਰ ਮਾਨ ਸਰਕਾਰ ਦੀ ਸਿੱਖਿਆ ਤੇ ਸਿਹਤ ਕ੍ਰਾਂਤੀ ਬਾਰੇ ਸੱਚਾਈ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਸੀਮਤ ਹੈ। ਜ਼ਮੀਨੀ ਪੱਧਰ ‘ਤੇ ਸਿਹਤ ਤੇ ਸਿੱਖਿਆ ਸਹੂਲਤਾਂ ਦਾ ਬਹੁਤ ਹੀ ਬੁਰਾ ਹਾਲ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਅਹਿਮਦਗੜ੍ਹ, 7 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਪੰਜਾਬ ਅੰਦਰ ਭਗਵੰਤ ਮਾਨ ਦੀ ਸਰਕਾਰ ਵਲੋਂ ਸਿਹਤ ਕ੍ਰਾਂਤੀ ਤੇ ਸਿੱਖਿਆ ਕ੍ਰਾਂਤੀ ਦੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ‘ਤੇ ਇਹ ਸਾਰੇ ਦਾਅਵੇ ਖੋਖਲੇ ਜਾਪ ਰਹੇ ਹਨ ਪਰ ਮਾਨ ਸਰਕਾਰ ਦੀ ਸਿੱਖਿਆ ਤੇ ਸਿਹਤ ਕ੍ਰਾਂਤੀ ਬਾਰੇ ਸੱਚਾਈ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਸੀਮਤ ਹੈ। ਜ਼ਮੀਨੀ ਪੱਧਰ ‘ਤੇ ਸਿਹਤ ਤੇ ਸਿੱਖਿਆ ਸਹੂਲਤਾਂ ਦਾ ਬਹੁਤ ਹੀ ਬੁਰਾ ਹਾਲ ਹੈ। ਇਹ ਪ੍ਰਗਟਾਵਾ ਸਾਬਕਾ ਕਾਂਗਰਸੀ ਵਿਧਾਇਕ ਜਸਵੀਰ ਸਿੰਘ ਜੱਸੀ ਖੰਗੂੜਾ ਨੇ ਅਹਿਮਦਗੜ੍ਹ ਵਿਖੇ ਯੂਥ ਕਾਂਗਰਸੀ ਆਗੂ ਅਵੀ ਵਾਲੀਆ ਦੇ ਗ੍ਰਹਿ ਵਿਖੇ ਮੀਟਿੰਗ ਸਮੇਂ ਕੀਤਾ। ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਅਤੇ ਉਸ ਦੇ ਮੰਤਰੀਆਂ ਦੀ ਕਾਰਗੁਜ਼ਾਰੀ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਪੰਜਾਬ ਵਿਚ ਸਰਕਾਰ ਬਦਲਣ ਦੀ ਹਵਾ ਚੱਲ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਕਾਂਗਰਸ ਦੀ ਸਰਕਾਰ ਬਣੇਗੀ। ਸਚਿਨ ਪਾਇਲਟ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਲਗਾਏ ਤੇ ਜੱਸੀ ਖੰਗੂੜਾ ਨੇ ਕਿਹਾ ਕਿ ਪਾਇਲਟ ਪਰਿਵਾਰ ਨਾਲ ਖੰਗੂੜਾ ਪਰਿਵਾਰ ਦਾ ਬਹੁਤ ਹੀ ਪੁਰਾਣਾ ਤੇ ਨਿੱਘਾ ਰਿਸ਼ਤਾ ਹੈ। ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੋਂ ਕੋਈ ਵੀ ਨਹੀਂ ਰੋਕ ਸਕਦਾ। ਇਸ ਸਮੇਂ ਮਾਲਵਾ ਸਪੋਰਟਸ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਮਾਨ, ਬਿੱਟੂ ਖੰਗੂੜਾ, ਅਵੀ ਵਾਲੀਆ, ਪਰਮਿੰਦਰ ਸਿੰਘ ਵਾਲੀਆ, ਲਵੀ ਵਾਲੀਆ, ਰਾਕੇਸ਼ ਗਰਗ ਪ੍ਰਧਾਨ, ਸਤਵਿੰਦਰ ਸਿੰਘ ਸੱਤੀ, ਬੰਨੀ ਢਿੱਲੋਂ, ਕਮਲਜੀਤ ਸਿੰਘ ਦਿਉਲ, ਸਰਪੰਚ ਕੁਲਦੀਪ ਸਿੰਘ ਬੋਪਾਰਾਏ ਛਪਾਰ, ਸੰਨੀ ਚੀਮਾ, ਦਰਸ਼ਨ ਸਿੰਘ ਗਿੱਲ, ਦਰਸਨ ਸਿੰਘ ਕੱਚੀ ਕੋਠੀ, ਸੋਨੀ ਕੈਂਥ, ਬਿੱਟੂ ਜੌਹਰੀ, ਮਨੀ ਹਰਬਿਲਾਸ, ਲਾਲੀ ਸਰਹੱਦ, ਕਾਕਾ, ਸੰਦੀਪ ਸਿੰਘ ਬੋਪਾਰਾਏ, ਦਿਲਬਾਗ ਸਿੰਘ, ਸੁਖਦਰਸ਼ਨ ਵਾਲੀਆ, ਜਗਦੀਸ਼ ਵਰਮਾ, ਗੁਰਜੀਤ ਸਿੰਘ ਵਾਲੀਆ, ਹਰਪ੍ਰੀਤ ਚੰਨਾ, ਨਿੰਦੀ ਖੰਗੂੜਾ, ਅਵਨੀਤ ਸਿੰਘ ਸੋਢੀ, ਡਾ. ਪ੍ਰਭਜੋਤ ਸਿੰਘ, ਪ੍ਰੇਮ ਟੀਟੂ, ਹਰਬੰਸ ਸਿੰਘ, ਪਿੰਟੂ ਸਿਆੜ, ਕ੍ਰਿਸ਼ਨਾ ਸੈਨੇਟਰੀ, ਚਰਨੀ ਅਹਿਮਦਗੜ੍ਹ, ਜੱਸੀ, ਵਿੱਕੀ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ’ਚ ਸਰਕਾਰੀ ਸਕੂਲ ਸਿਹੋੜਾ ਦੀ ਸ਼ਾਨਦਾਰ ਜਿੱਤ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਪਬਲਿਕ ਸਕੂਲ, ਮੰਜੀ ਸਾਹਿਬ (ਕੋਟਾਂ) ਵਿਖੇ ਅਧਿਆਪਕ ਦਿਵਸ ਮਨਾਇਆ
Ad Position 24