07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸਾਫ਼ ਹਵਾ ਦਿਵਸ ਮੌਕੇ ਨਗਰ ਕੌਂਸਲ ਖੰਨਾ ਨੇ ਬੂਟੇ ਲਾਉਣ ਦੀ ਮੁਹਿੰਮ ਤੇ ਸਾਫ਼ ਹਵਾ ਲਈ ਲੋਕਾਂ ਨੂੰ ਕੀਤਾ ਜਾਗਰੂਕ

ਖੰਨਾ, 7 ਸਤੰਬਰ (ਹਰਜਿੰਦਰ ਸਿੰਘ ਲਾਲ)- ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਅਤੇ ਕਾਰਜਸਾਧਕ ਅਫ਼ਸਰ ਨਗਰ ਕੌਂਸਲ ਖੰਨਾ ਚਰਨਜੀਤ ਸਿੰਘ ਦੀ ਅਗਵਾਈ ਹੇਠ ਅੱਜ ਨਗਰ ਕੌਂਸਲ ਖੰਨਾ ਵੱਲੋਂ ਵਿਸ਼ਵ ਸਾਫ਼ ਹਵਾ ਦਿਵਸ ਮਨਾਇਆ ਗਿਆ। ਇਸ ਮੌਕੇ ਨਗਰ ਕੌਂਸਲ ਖੰਨਾ ਵੱਲੋਂ ਖੇਤਰੀ ਦਫ਼ਤਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਫਤਿਹਗੜ੍ਹ ਸਾਹਿਬ ਦੇ ਸਹਿਯੋਗ ਨਾਲ ਅਮਲੋਹ ਰੋਡ ਪਾਰਕ ਵਿਖੇ ਵਿਸ਼ੇਸ਼ ਬੂਟੇ ਲਾਉਣ ਦੀ ਮੁਹਿੰਮ ਚਲਾਈ ਗਈ ਅਤੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਅਤੇ ਸਾਫ਼ ਹਵਾ ਦਾ ਸੰਦੇਸ਼ ਦਿੱਤਾ ਗਿਆ।

Ad Position 21
repet_subhas-goyals [Copy P29]
ਸਾਫ਼ ਹਵਾ ਦਿਵਸ ਮੌਕੇ ਨਗਰ ਕੌਂਸਲ ਖੰਨਾ ਵਲੋਂ ਬੂਟਾ ਲਗਾਉਣ ਦੀ ਤਸਵੀਰ। ਤਸਵੀਰ : ਸੋਨੀ ਗਿੱਲ 08-09-2026
ਖੰਨਾ, 7 ਸਤੰਬਰ (ਹਰਜਿੰਦਰ ਸਿੰਘ ਲਾਲ)- ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਅਤੇ ਕਾਰਜਸਾਧਕ ਅਫ਼ਸਰ ਨਗਰ ਕੌਂਸਲ ਖੰਨਾ ਚਰਨਜੀਤ ਸਿੰਘ ਦੀ ਅਗਵਾਈ ਹੇਠ ਅੱਜ ਨਗਰ ਕੌਂਸਲ ਖੰਨਾ ਵੱਲੋਂ ਵਿਸ਼ਵ ਸਾਫ਼ ਹਵਾ ਦਿਵਸ ਮਨਾਇਆ ਗਿਆ। ਇਸ ਮੌਕੇ ਨਗਰ ਕੌਂਸਲ ਖੰਨਾ ਵੱਲੋਂ ਖੇਤਰੀ ਦਫ਼ਤਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਫਤਿਹਗੜ੍ਹ ਸਾਹਿਬ ਦੇ ਸਹਿਯੋਗ ਨਾਲ ਅਮਲੋਹ ਰੋਡ ਪਾਰਕ ਵਿਖੇ ਵਿਸ਼ੇਸ਼ ਬੂਟੇ ਲਾਉਣ ਦੀ ਮੁਹਿੰਮ ਚਲਾਈ ਗਈ ਅਤੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਅਤੇ ਸਾਫ਼ ਹਵਾ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਅਧਿਕਾਰੀਆਂ ਨੇ ਕਿਹਾ ਕਿ ਸਾਫ਼ ਹਵਾ ਹਰ ਮਨੁੱਖ ਦੀ ਮੁੱਢਲੀ ਲੋੜ ਹੈ ਅਤੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸਰਕਾਰ ਦੇ ਯਤਨਾਂ ਦੇ ਨਾਲ-ਨਾਲ ਆਮ ਲੋਕਾਂ ਦੀ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਾਂਝੀ ਨੀਲੀ ਛੱਤ ਅਰਥਾਤ ਸਾਫ਼ ਆਕਾਸ਼ ਅਤੇ ਸਾਫ਼ ਵਾਤਾਵਰਨ ਦੀ ਰਾਖੀ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕੀਤੀ ਜਾਵੇ, ਕੂੜਾ, ਪੱਤੇ ਅਤੇ ਹੋਰ ਰਹਿੰਦ-ਖੂੰਹਦ ਨਾ ਸਾੜੀ ਜਾਵੇ, ਵਾਹਨਾਂ ਦੀ ਬੇਲੋੜੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ ਅਤੇ ਵਾਤਾਵਰਨ ਪੱਖੀ ਜੀਵਨ-ਸ਼ੈਲੀ ਅਪਣਾਈ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਵੱਧ ਰਹੀ ਹਰਿਆਵਲ ਨਾ ਸਿਰਫ਼ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਵਿੱਚ ਸਹਾਇਕ ਹੈ, ਸਗੋਂ ਲੋਕਾਂ ਦੀ ਸਿਹਤ ਅਤੇ ਜੀਵਨ ਪੱਧਰ ’ਤੇ ਵੀ ਸਕਾਰਾਤਮਕ ਪ੍ਰਭਾਵ ਪਾਉਂਦੀ ਹੈ। ਇਸ ਮੌਕੇ ਮੈਡਮ ਕਮਲੇਸ਼ ਕੌਰ, ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀ, ਮਨਿੰਦਰ ਸਿੰਘ ਸੀ.ਐਫ., ਐਸ. ਡੀ. ਓ. ਸ਼ੁਭਮਪੁਰੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਜੇ. ਈ. ਦੇਸ਼ਵੀਰ ਸਿੰਘ, ਅਸ਼ਵਨੀ ਕੁਮਾਰ ਆਸ਼ੂ, ਹਿੰਮਤ ਸਿੰਘ ਖਟੜਾ, ਜਸਕਵਰ ਸਿੰਘ, ਹਰਬੰਤ ਸਿੰਘ, ਪਿੰਕੀ, ਇਕਵਿੰਦਰ ਸਿੰਘ, ਯਾਦਵਿੰਦਰ ਸਿੰਘ, ਡੈਵਿਡ ਸ਼ਰਮਾ, ਅਮਿਤ ਕੁਮਾਰ, ਦਿਨੇਸ਼ ਕੁਮਾਰ, ਟੀਮ ਮਾਲੀ, ਬਲਜੋਸ਼ ਸਿੰਘ ਅਤੇ ਅਮਿਤ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੰਨਾ ਵਿਚ ਪੁਜਾਰੀ ਸਭਾ ਵਲੋਂ ਸ਼ਾਨਦਾਰ ਸਮਾਗਮ, ਸੈਂਕੜੇ ਮੰਦਰ ਪੁਜਾਰੀਆਂ ਨੂੰ ਪਛਾਣ ਪੱਤਰ ਵੰਡੇ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ’ਚ ਸਰਕਾਰੀ ਸਕੂਲ ਸਿਹੋੜਾ ਦੀ ਸ਼ਾਨਦਾਰ ਜਿੱਤ
Ad Position 24