08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪੰਜਵੀਂ ਧਾਰਮਿਕ ਯਾਤਰਾ ਬੱਸ ਨੂੰ ਧੂਮ ਧਾਮ ਨਾਲ ਕੀਤਾ ਰਵਾਨਾ

ਅਹਿਮਦਗੜ੍ਹ, 8 ਸਤੰਬਰ (ਰਵਿੰਦਰ ਪੁਰੀ)-ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਲਈ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਧਾਰਮਿਕ ਸਥਾਨਾ ਲਈ ਮੁਫਤ ਯਾਤਰੀ ਬੱਸ ਸੇਵਾ ਦਾ ਲੋਕਾਂ ਵੱਲੋਂ ਬੜੇ ਉਤਸ਼ਾਹ ਨਾਲ ਲਾਹਾ ਲਿਆ ਜਾ ਰਿਹਾ ਹੈ। ਅੱਜ ਸਥਾਨਕ ਅਨਾਜ ਮੰਡੀ ਵਿਖੇ ਇਥੋਂ ਪੰਜਵੀਂ ਧਾਰਮਿਕ ਬਸ ਯਾਤਰਾ ਮਥੁਰਾ ਵਿੰਦਰਾਵੰਨ ਲਈ ਰਵਾਨਾ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਅਹਿਮਦਗੜ੍ਹ, 8 ਸਤੰਬਰ (ਰਵਿੰਦਰ ਪੁਰੀ)-ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਲਈ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਧਾਰਮਿਕ ਸਥਾਨਾ ਲਈ ਮੁਫਤ ਯਾਤਰੀ ਬੱਸ ਸੇਵਾ ਦਾ ਲੋਕਾਂ ਵੱਲੋਂ ਬੜੇ ਉਤਸ਼ਾਹ ਨਾਲ ਲਾਹਾ ਲਿਆ ਜਾ ਰਿਹਾ ਹੈ। ਅੱਜ ਸਥਾਨਕ ਅਨਾਜ ਮੰਡੀ ਵਿਖੇ ਇਥੋਂ ਪੰਜਵੀਂ ਧਾਰਮਿਕ ਬਸ ਯਾਤਰਾ ਮਥੁਰਾ ਵਿੰਦਰਾਵੰਨ ਲਈ ਰਵਾਨਾ ਕੀਤੀ ਗਈ। ਜਿਸ ਵਿੱਚ ਸ਼ਹਿਰ ਦੇ ਹਰ ਵਰਗ ਦੇ ਪੁਰਸ਼ ਅਤੇ ਮਹਿਲਾਵਾਂ ਸ਼ਾਮਿਲ ਸਨ। ਨਗਰ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਉੱਭੀ ਦੀ ਅਗਵਾਈ ਹੇਠ ਸਮੂਹ ਕੌਂਸਲਰਾਂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਨੇ ਬਸ ਰਵਾਨਾ ਕੀਤੀ। ਇਸ ਮੌਕੇ ਤੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਸਵੀਟੀ ਕਾਕੜੀਆ, ਕੌਂਸਲਰ ਬਿੱਲੂ ਮਾਜਰੀ, ਕੌਂਸਲਰ ਅਨੰਦੀ ਦੇਵੀ, ਕੌਂਸਲਰ ਕਮਿੱਕਰ ਰਾਮ, ਕੌਂਸਲਰ ਰੇਖਾ ਗੁਪਤਾ, ਸੰਦੀਪ ਬੰਧਣ, ਕੌਂਸਲਰ ਸੰਜੇ ਸੂਦ ਤੋ ਇਲਾਵਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਵਿੰਦਰ ਪੁਰੀ, ਟਰੱਕ ਯੂਨੀਅਨ ਦੇ ਪ੍ਰਧਾਨ ਮਨਿੰਦਰ ਪਾਲ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰੋਮੀ ਢੰਡ, ਗੁਰਪ੍ਰੀਤ ਸੌਂਦ, ਰਿੰਕੂ ਗਰਗ, ਗੁਰਪ੍ਰੀਤ ਸਿੰਘ ਪ੍ਰੀਤ, ਯਾਸੀਨ ਲਾਡੂ ਆਦਿ ਹਾਜ਼ਰ ਸਨ। ਇਸ ਮੌਕੇ ਤੇ ਆਮ ਆਦਮੀ ਪਾਰਟੀ ਅਹਿਮਦਗੜ੍ਹ ਦੇ ਕੰਨਵੀਨਰ ਜਤਿੰਦਰ ਭੋਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਬੱਸ ਸੇਵਾ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ ਕਿਉਂਕਿ ਬਹੁਤ ਵਧੀਆ ਢੰਗ ਅਤੇ ਸਾਰੀਆਂ ਸਹੂਲਤਾਂ ਨਾਲ ਹਰ ਵਰਗ ਦੇ ਲੋਕਾਂ ਨੂੰ ਪ੍ਰਸਿੱਧ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਪਹੁੰਚੀ ਪੰਜਾਬੀ ਫ਼ਿਲਮ ‘ਸਿੰਘ ਵਰਸਿਜ਼ ਕੌਰ 2’ ਦੀ ਸਟਾਰ ਕਾਸਟ ਵਿਦਿਆਰਥੀਆਂ ਨਾਲ... ਅਗਲੀ ਖ਼ਬਰ ਰਾਜੂ ਆਲਮਗੀਰ ਯੂਥ ਅਕਾਲੀ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਣੇ
Ad Position 24