ਮਿਸ਼ਨ ਕਲੀਨ ਪੰਜਾਬ ਤਹਿਤ ਸੜਕਾਂ ਦੇ ਆਲੇ-ਦੁਆਲੇ ਅਤੇ ਜਨਤਕ ਥਾਵਾਂ ਤੋਂ ਕੂੜਾ ਕਰਕਟ ਅਤੇ ਗੰਦਗੀ ਨੂੰ ਹਟਾ ਕੇ ਸਫ਼ਾਈ ਬਣਾਈ ਗਈ ਯਕੀਨੀ-ਕਾਲੀ/ਦੀਨੂੰ
ਸਾਹਨੇਵਾਲ, 9 ਸਤੰਬਰ (ਹਨੀ ਚਾਠਲੀ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਚਲਾਏ ਜਾ ਰਹੇ ਮਿਸ਼ਨ ਕਲੀਨ ਪੰਜਾਬ ਤਹਿਤ ਹਲਕਾ ਸਾਹਨੇਵਾਲ ‘ਚ ਸ਼ੁਰੂ ਕੀਤੀ ਗਈ ਵਿਸ਼ੇਸ਼ ਸਫ਼ਾਈ ਮੁਹਿੰਮ ਦੇ ਦੌਰਾਨ ਨਗਰ ਕੌਂਸਲ ਸਾਹਨੇਵਾਲ ਦੇ ਅਧੀਨ ਆਉਂਦੇ ਵਾਰਡ ਨੰਬਰ 5 ਦੇ ਵੱਖ ਵੱਖ ਗਲੀਆਂ ਮੁਹੱਲਿਆਂ ਅਤੇ ਸੜਕਾਂ ‘ ਤੇ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ। ਇਸ ਸੰਬੰਧੀ ਗੱਲਬਾਤ ਕਰਦਿਆਂ ਵਾਰਡ ਨੰ.
ਸਾਹਨੇਵਾਲ, 9 ਸਤੰਬਰ (ਹਨੀ ਚਾਠਲੀ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਚਲਾਏ ਜਾ ਰਹੇ ਮਿਸ਼ਨ ਕਲੀਨ ਪੰਜਾਬ ਤਹਿਤ ਹਲਕਾ ਸਾਹਨੇਵਾਲ ‘ਚ ਸ਼ੁਰੂ ਕੀਤੀ ਗਈ ਵਿਸ਼ੇਸ਼ ਸਫ਼ਾਈ ਮੁਹਿੰਮ ਦੇ ਦੌਰਾਨ ਨਗਰ ਕੌਂਸਲ ਸਾਹਨੇਵਾਲ ਦੇ ਅਧੀਨ ਆਉਂਦੇ ਵਾਰਡ ਨੰਬਰ 5 ਦੇ ਵੱਖ ਵੱਖ ਗਲੀਆਂ ਮੁਹੱਲਿਆਂ ਅਤੇ ਸੜਕਾਂ ‘ ਤੇ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ। ਇਸ ਸੰਬੰਧੀ ਗੱਲਬਾਤ ਕਰਦਿਆਂ ਵਾਰਡ ਨੰ. 5 ਤੋਂ ਆਪ ਦੇ ਇੰਚਾਰਜ ਧਰਮਿੰਦਰ ਕੁਮਾਰ ਕਾਲੀ ਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰ ਦੀਪਕ ਦੀਨੂੰ ਨੇ ਦੱਸਿਆ ਕਿ ਵਾਰਡ ਜਿੱਥੇ ਨਗਰ ਕੌਂਸਲ ਸਾਹਨੇਵਾਲ ਦੇ ਅਧੀਨ ਆਉਂਦੇ ਵੱਖ ਵੱਖ ਵਾਰਡ ਦੇ ਅੰਦਰ ਸਫ਼ਾਈ ਮੁਹਿੰਮ ਦਾ ਕੰਮ ਜੋਰਾਂ ‘ਤੇ ਚੱਲ ਰਿਹਾ ਹੈ, ਉੱਥੇ ਹੀ ਅੱਜ ਵਾਰਡ ਨੰਬਰ 5 ਵਿਚ ਵੀ ਮਿਸ਼ਨ ਕਲੀਨ ਪੰਜਾਬ ਤਹਿਤ ਸੜਕਾਂ ਦੇ ਆਲੇ-ਦੁਆਲੇ ਅਤੇ ਜਨਤਕ ਥਾਵਾਂ ਤੋਂ ਕੂੜਾ ਕਰਕਟ ਅਤੇ ਗੰਦਗੀ ਨੂੰ ਹਟਾ ਕੇ ਸਫ਼ਾਈ ਯਕੀਨੀ ਬਣਾਈ ਗਈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ ਨਿਰਦੇਸ਼ ਅਤੇ ਨਗਰ ਕੌਂਸਲ ਸਾਹਨੇਵਾਲ ਦੀ ਪ੍ਰਧਾਨ ਪੂਜਾ ਭਾਟੀਆ ਤੇ ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਾਜਦੀਪ ਭਾਟੀਆ ਦੀ ਅਗਵਾਈ ਵਿਚ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਤੇ ਲੋਕਾਂ ਨੂੰ ਸਾਫ਼-ਸੁਥਰੇ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਰੱਖਣ, ਕੂੜਾ ਨਿਰਧਾਰਿਤ ਸਥਾਨ ‘ਤੇ ਹੀ ਪਾਉਣ ਅਤੇ ਆਪਣੇ ਘਰਾਂ, ਦੁਕਾਨਾਂ, ਗਲੀਆਂ ਅਤੇ ਆਲੇ-ਦੁਆਲੇ ਦੇ ਖੇਤਰਾਂ ਨੂੰ ਸਾਫ਼ ਰੱਖਣ ਵਿਚ ਨਗਰ ਕੌਂਸਲ ਦੇ ਕਰਮਚਾਰੀਆਂ ਨੂੰ ਸਹਿਯੋਗ ਕੀਤਾ ਜਾਵੇ। ਇਸ ਮੌਕੇ ਨਗਰ ਕੌਂਸਲ ਸਾਹਨੇਵਾਲ ਦੇ ਕਰਮਚਾਰੀ ਤੇ ਸਫ਼ਾਈ ਕਰਮਚਾਰੀ ਹਾਜ਼ਰ ਸਨ