10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਗੁਲਜ਼ਾਰ ਸਿੰਘ ਦੀ ਮੌਤ ਮਾਮਲੇ ’ਤੇ ਭਾਜਪਾ ਵਰਕਰਾਂ ਨੇ ਨੀਸ਼ੂ ਸ਼ਰਮਾ ਦੀ ਅਗਵਾਈ ’ਚ ਫੂਕਿਆ ਸਰਕਾਰ ਦਾ ਪੁਤਲਾ

ਸਮਰਾਲਾ, 9 ਸਤੰਬਰ (ਗੋਪਾਲ ਸੋਫਤ)-ਪੰਜਾਬ ਵਿਚ ਵਿਗੜ ਰਹੇ ਕਾਨੂੰਨ-ਵਿਵਸਥਾ ਦੇ ਹਾਲਾਤ ਅਤੇ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਹਲਕਾ ਇੰਚਾਰਜ ਨੀਸ਼ੂ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਸਮਰਾਲਾ, 9 ਸਤੰਬਰ (ਗੋਪਾਲ ਸੋਫਤ)-ਪੰਜਾਬ ਵਿਚ ਵਿਗੜ ਰਹੇ ਕਾਨੂੰਨ-ਵਿਵਸਥਾ ਦੇ ਹਾਲਾਤ ਅਤੇ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਹਲਕਾ ਇੰਚਾਰਜ ਨੀਸ਼ੂ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਨੀਸ਼ੂ ਸ਼ਰਮਾ ਨੇ ਪੰਜਾਬ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਗਾਇਆ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਰੈਲੀ ਦੌਰਾਨ ਇੱਕ ਵਿਅਕਤੀ ਵਲੋਂ ਕਾਲਾ ਝੰਡਾ ਦਿਖਾ ਕੇ ਆਪਣਾ ਵਿਰੋਧ ਜਤਾਉਣ ‘ਤੇ ਉਸ ਨਾਲ ਕਥਿਤ ਤੌਰ ‘ਤੇ ਕੁੱਟਮਾਰ ਕੀਤੀ ਗਈ ਅਤੇ ਉਸ ਤੋਂ ਬਾਅਦ ਉਸ ਦੀ ਸਿਹਤ ਵਿਗੜਨ ਕਾਰਨ ਉਸ ਨੂੰ ਪਟਿਆਲਾ ਰੈਫ਼ਰ ਕਰਨਾ ਪਿਆ। ਨੀਸ਼ੂ ਸ਼ਰਮਾ ਨੇ ਕਿਹਾ ਕਿ ਇਸ ਮਾਮਲੇ ਤੋਂ ਬਾਅਦ ਪਰਿਵਾਰ ਨੂੰ ਵੀ ਕਥਿਤ ਤੌਰ ‘ਤੇ ਗੰਭੀਰ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਅਤੇ ਗੁਲਜ਼ਾਰ ਸਿੰਘ ਦੀ ਮੌਤ ਨੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਇਸ ਮਾਮਲੇ ਵਿਚ ਪੰਜਾਬ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ। ਭਾਜਪਾ ਆਗੂ ਨੇ ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਭਾਵ ‘ਤੇ ਵੀ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਵੱਡੇ ਦਾਅਵੇ ਕੀਤੇ ਗਏ ਸਨ, ਪਰ ਅੱਜ ਵੀ ਨੌਜਵਾਨ ਨਸ਼ਿਆਂ ਦੀ ਲਪੇਟ ਵਿਚ ਆ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਸਰਕਾਰ ਨੂੰ ਸਾਢੇ ਚਾਰ ਸਾਲ ਦੇ ਕਰੀਬ ਸਮਾਂ ਹੋ ਚੁੱਕਾ ਹੈ, ਫਿਰ ਵੀ ਨੌਜਵਾਨਾਂ ਲਈ ਰੋਜ਼ਗਾਰ, ਵਿਕਾਸ ਅਤੇ ਨਸ਼ਿਆਂ ਦੀ ਰੋਕਥਾਮ ਲਈ ਕੀ ਠੋਸ ਕੰਮ ਕੀਤਾ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਬਲਰਾਮ ਸ਼ਰਮਾ, ਮੰਡਲ ਪ੍ਰਧਾਨ ਸੰਦੀਪ ਭਾਰਤੀ ਅਤੇ ਮਨਦੀਪ ਸਿੰਘ ਸਮੇਤ ਹੋਰ ਪਾਰਟੀ ਦੇ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੌਂਸਲਰ ਮਨਜੀਤ ਕੌਰ ਨਹੀਂ ਰਹੇ ਅਗਲੀ ਖ਼ਬਰ ਕੇਂਦਰੀ ਮਨੁੱਖੀ ਅਧਿਕਾਰ ਸੰਗਠਨ ਪੰਜਾਬ ਵੱਲੋਂ ਸੂਬੇ ਭਰ ਅੰਦਰ ਜਲਦੀ ਨਿਯੁਕਤੀਆਂ ਕੀਤੀਆਂ ਜਾਣਗੀਆਂ – ਡਾ . ਸ਼ਰਮਾ ਘੁਡਾਣੀ
Ad Position 24