ਪਿੰਡ ਭੌੌਰਲੇ ਦਾ 81ਵਾਂ ਕਬੱਡੀ ਟੂਰਨਾਮੈਂਟ ਕਰਵਾਇਆ
ਪੰਜਾਬ ਦੀ ਜਵਾਨੀ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਪਿੰਡਾਂ ਵਿੱਚ ਖੇਡਾਂ ਕਰਵਾਉਣੀਆਂ ਬਹੁਤ ਜ਼ ਰੂਰੀ ਹਨ - ਹਲਕਾ ਵਿਧਾਇਕ
ਬੀਜਾ, 9 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਇਥੋਂ ਦੇ ਨੇੜਲੇ ਪਿੰਡ ਭੌਰਲਾ ਵਿਖੇ ਸਮੂਹ ਨਿਵਾਸੀਆਂ ਤੇ ਐਨ. ਆਰ.
ਬੀਜਾ, 9 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਇਥੋਂ ਦੇ ਨੇੜਲੇ ਪਿੰਡ ਭੌਰਲਾ ਵਿਖੇ ਸਮੂਹ ਨਿਵਾਸੀਆਂ ਤੇ ਐਨ. ਆਰ. ਆਈ. ਵੀਰਾਂ ਦੇ ਵਿਸ਼ੇਸ਼ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਧੂਮ ਧਮੱਕੇ ਨਾਲ ਬਾਬਾ ਲਾਲ ਸਿੰਘ ਸਪੋਰਟਸ ਕਲੱਬ ਵਲੋਂ ਬਾਬਾ ਲਾਲ ਸਿੰਘ 81ਵਾਂ ਯਾਦਗਾਰੀ ਕਬੱਡੀ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਸੈਂਕੜੇ ਕਬੱਡੀ ਖਿਡਾਰੀਆਂ ਨੇ ਭਾਗ ਲਿਆ। ਇਸ ਟੂਰਨਾਮੈਂਟ ਵਿਚ ਜੇਤੂ ਟੀਮ ਨੂੰ ਇਕ ਲੱਖ ਰੁਪਏ ਦਾ ਇਨਾਮ ਦਿੱਤਾ ਗਿਆ ਤੇ ਦੂਜਾ ਸਥਾਨ ਹਾਸਿਲ ਕਰਨ ਵਾਲੀ ਟੀਮ ਨੂੰ 71 71 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਗਿਆ। ਇਸ ਟੂਰਨਾਮੈਂਟ ਵਿਚ ਪਹੁੰਚੇ ਮੁੱਖ ਮਹਿਮਾਨ ਤੌਰ ’ਤੇ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਜਗਰੂਪ ਸਿੰਘ ਸੇਹ ਵਲੋਂ ਕਬੱਡੀ ਦੀਆਂ ਜੇਤੂ ਟੀਮਾਂ ਨੂੰ ਇਨਾਮ ਵੰਡੇ ਗਏ। ਪ੍ਰਬੰਧਕਾਂ ਵਲੋਂ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਚੇਅਰਮੈਨ ਜਗਰੂਪ ਸਿੰਘ ਅਤੇ ਪਹੁੰਚੇ ਹੋਏ ਹੋਰ ਮਹਿਮਾਨਾਂ ਨੂੰ ਸਨਮਾਨ ਚਿੰਨ ਨਾਲ ਸਨਮਾਨਿਤ ਕੀਤਾ ਗਿਆ। ਕਬੱਡੀ ਟੂਰਨਾਮੈਂਟ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਨੌਜਵਾਨੀ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਪਿੰਡਾਂ ਵਿੱਚ ਖੇਡਾਂ ਕਰਵਾਉਣੀਆਂ ਬਹੁਤ ਜਰੂਰੀ ਹਨ। ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕੀਤੀਆਂ ਗਈਆਂ ਹਨ । ਇਹਨਾਂ ਖੇਡਾਂ ਵਿੱਚ ਜੇਤੂ ਖਿਡਾਰੀਆਂ ਨੂੰ ਲੱਖਾਂ ਰੁਪਏ ਦਾ ਇਨਾਮ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਂਦੇ ਹਨ। ਟੂਰਨਮੈਂਟ ਦੇ ਪ੍ਰਧਾਨ ਭੁਪਿੰਦਰ ਸਿੰਘ ਸੋਨੀ ਮਠਾੜੂ ਨੇ ਟੂਰਨਾਮੈਂਟ ਵਿੱਚ ਪਹੁੰਚੇ ਮਹਿਮਾਨਾਂ ਸਮੇਤ ਟੂਰਨਮੈਂਟ ਵਿੱਚ ਸਹਿਯੋਗ ਕਰਨ ਵਾਲੀਆਂ ਉੱਘੀਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਸਰਪੰਚ ਬੀਬੀ ਚਰਨਜੀਤ ਕੌਰ, ਸਾਬਕਾ ਸਰਪੰਚ ਪਰਗਟ ਸਿੰਘ, ਇਲਾਕੇ ਦੇ ਨਾਮਵਰ ਸ਼ਖਸੀਅਤ ਪ੍ਰੇਮ ਸਿੰਘ ਮਠਾੜੂ, ਪ੍ਰਧਾਨ ਭੁਪਿੰਦਰ ਸਿੰਘ ਸੋਨੀ ਮਠਾੜੂ, ਗੁਰਦੀਪ ਸਿੰਘ, ਗੁਰਜੀਤ ਸਿੰਘ, ਸਾਬਕਾ ਸਰਪੰਚ ਹਲਵਿੰਦਰ ਸਿੰਘ, ਸਾਬਕਾ ਸਰਪੰਚ ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਮਲਕੀਤ ਸਿੰਘ ਪ੍ਰੀਤ ਢਿੱਲੋ, ਜਗਜੋਤ ਸਿੰਘ ਢਿੱਲੋਂ , ਹਨੀ ਢਿੱਲੋ, ਅੰਮ੍ਰਿਤ ਪਾਲ ਸਿੰਘ ਮਠਾੜੂ, ਹਰਕੋਮਲਪ੍ਰੀਤ ਸਿੰਘ, ਰਵੀ ਸਿੱਖ, ਮਨਜਿੰਦਰ ਸਿੰਘ ਮੈਂਟੀ, ਰਾਜਦੀਪ ਸਿੰਘ, ਹੈਰੀ ਕੰਗ, ਗੁਰਜੀਤ ਸਿੰਘ, ਯਾਦਵਿੰਦਰ ਸਿੰਘ ਕਾਲਾ, ਗੁਰਿੰਦਰ ਸਿੰਘ ਢਿੱਲੋਂ ਜਰਨਲ ਸਕੱਤਰ, ਸੁਖਵਿੰਦਰ ਸਿੰਘ ਢਿੱਲੋ, ਕਰਨੈਲ ਸਿੰਘ ਢਿੱਲੋਂ, ਬਲਵਿੰਦਰ ਸਿੰਘ ਢਿੱਲੋ, ਰਣਧੀਰ ਸਿੰਘ, ਜਸ ਮਨ ਸਿੰਘ ਢਿੱਲੋਂ, ਗੁਰਸਿਮਰਨਜੋਤ ਸਿੰਘ, ਨਵਜੋਤ ਸਿੰਘ, ਹਨੀ ਸਿੰਘ, ਨਵਜੋਤ ਸਿੰਘ ਨੂੰ ਕੰਡਾ ਇੰਚਾਰਜ, ਪਰਮਜੀਤ ਪੰਮਾ, ਕਰਨੈਲ ਸਿੰਘ, ਸਾਬਕਾ ਸਰਪੰਚ ਪਰਗਟ ਸਿੰਘ, ਸੁਖਵਿੰਦਰ ਸਿੰਘ ਭੌਰਲਾ,ਗੁਰਦੀਪ ਸਿੰਘ ਢਿੱਲੋਂ, ਕਰਨਵੀਰ ਸਿੰਘ, ਸੁਖਦੀਪ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਕੌਰ, ਹਰਪ੍ਰੀਤ ਕੌਰ, ਕਾਤੋਂ ਰਾਣੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਖਿਡਾਰੀ ਤੇ ਖੇਡ ਪ੍ਰੇਮੀ ਹਾਜ਼ਰ ਸਨ। 09 ਖੰਨਾ32