09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਾਇਲ ਹਲਕੇ ਦੇ 109 ਪਿੰਡਾਂ ਲਈ 5 ਕਰੋੜ 19 ਲੱਖ ਦੀ ਗ੍ਰਾਂਟ ਵੰਡੀ

ਦੋਰਾਹਾ, 9 ਸਤੰਬਰ (ਮਨਜੀਤ ਸਿੰਘ ਗਿੱਲ)-ਹਲਕਾ ਪਾਇਲ ਦੇ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਰੰਗਲਾ ਪੰਜਾਬ ਯੋਜਨਾ ਤਹਿਤ ਦੋਰਾਹਾ ਅਤੇ ਮਲੌਦ ਬਲਾਕ ਅਧੀਨ ਆਉਂਦੇ 109 ਪਿੰਡਾਂ ਦੀਆਂ ਪੰਚਾਇਤਾਂ ਨੂੰ 5 ਕਰੋੜ 19 ਲੱਖ ਰੁਪਏ ਦੀਆਂ ਗ੍ਰਾਂਟਾਂ ਵੰਡੀਆਂ ਗਈਆਂ। ਗ੍ਰਾਂਟਾਂ ਦੇ ਚੈੱਕ ਪੰਚਾਇਤਾਂ ਨੂੰ ਸੌਂਪਦਿਆਂ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਦੋਰਾਹਾ, 9 ਸਤੰਬਰ (ਮਨਜੀਤ ਸਿੰਘ ਗਿੱਲ)-ਹਲਕਾ ਪਾਇਲ ਦੇ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਰੰਗਲਾ ਪੰਜਾਬ ਯੋਜਨਾ ਤਹਿਤ ਦੋਰਾਹਾ ਅਤੇ ਮਲੌਦ ਬਲਾਕ ਅਧੀਨ ਆਉਂਦੇ 109 ਪਿੰਡਾਂ ਦੀਆਂ ਪੰਚਾਇਤਾਂ ਨੂੰ 5 ਕਰੋੜ 19 ਲੱਖ ਰੁਪਏ ਦੀਆਂ ਗ੍ਰਾਂਟਾਂ ਵੰਡੀਆਂ ਗਈਆਂ। ਗ੍ਰਾਂਟਾਂ ਦੇ ਚੈੱਕ ਪੰਚਾਇਤਾਂ ਨੂੰ ਸੌਂਪਦਿਆਂ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਇਲ ਹਲਕੇ ਦੇ ਪੇਂਡੂ ਖੇਤਰਾਂ ਦੇ ਵਿਕਾਸ ਲਈ 10 ਕਰੋੜ ਰੁਪਏ ਦੀ ਗ੍ਰਾਂਟ ਭੇਜੀ ਗਈ, ਜਿਸ ਵਿੱਚੋਂ 5 ਕਰੋੜ 19 ਲੱਖ ਰੁਪਏ ਹੁਣ 109 ਪਿੰਡਾਂ ਨੂੰ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਰਕਮ ਪਿੰਡਾਂ ਵਿੱਚ ਗਲੀਆਂ ਦੇ ਨਿਰਮਾਣ, ਧਰਮਸ਼ਾਲਾਵਾਂ, ਐੱਸ.ਸੀ. ਧਰਮਸ਼ਾਲਾਵਾਂ, ਸੜਕਾਂ, ਕਬਰਸਤਾਨਾਂ, ਲਾਇਬ੍ਰੇਰੀਆਂ ਸਮੇਤ ਲੋਕਾਂ ਦੀਆਂ ਲੋੜਾਂ ਨਾਲ ਜੁੜੇ ਵੱਖ-ਵੱਖ ਵਿਕਾਸ ਕਾਰਜਾਂ ’ਤੇ ਖਰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਈ ਪਿੰਡਾਂ ਵਿੱਚ ਅਜਿਹੇ ਕੰਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੀ ਲੋਕ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਸਨ। ਕਈ ਥਾਵਾਂ ’ਤੇ ਲੋਕਾਂ ਵੱਲੋਂ ਇਹ ਗੱਲ ਕਹੀ ਜਾਂਦੀ ਰਹੀ ਹੈ ਕਿ 50 ਸਾਲਾਂ ਤੋਂ ਗਲੀ ਦਾ ਨਿਰਮਾਣ ਨਹੀਂ ਹੋਇਆ ਜਾਂ ਧਰਮਸ਼ਾਲਾ ਵਿੱਚ ਅੱਜ ਤੱਕ ਇੱਕ ਇੱਟ ਵੀ ਨਹੀਂ ਲੱਗੀ। ਅਜਿਹੇ ਲੰਬਿਤ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਗਿਆ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪਾਇਲ ਹਲਕੇ ਦੇ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਲਈ ਹੁਣ ਤੱਕ ਕਰੀਬ 25 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿੱਚ ਦੋਰਾਹਾ ਤੇ ਮਲੌਦ ਬਲਾਕ ਵਿੱਚ ਖੇਡ ਮੈਦਾਨਾਂ ਲਈ ਕਰੀਬ 20 ਕਰੋੜ ਰੁਪਏ ਖਰਚ ਕੀਤੇ ਗਏ। ਜਦਕਿ ਹੁਣ 5 ਕਰੋੜ 19 ਲੱਖ ਰੁਪਏ ਦੀ ਹੋਰ ਗ੍ਰਾਂਟ ਪਿੰਡਾਂ ਦੇ ਵਿਕਾਸ ਲਈ ਵੰਡੀ ਗਈ ਹੈ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ, ਦੋਰਾਹਾ ਨਗਰ ਕੌਂਸਲ ਦੇ ਪ੍ਰਧਾਨ ਅਨਮੋਲ ਸ਼ਰਮਾ ਐਨੀ, ਸਾਬਕਾ ਪ੍ਰਧਾਨ ਸੁਦਰਸ਼ਨ ਸ਼ਰਮਾ ਪੱਪੂ, ਪਾਇਲ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਰਾਣੋਂ, ਪਰਗਟ ਸਿੰਘ ਸਿਆੜ, ਸਰਪੰਚ ਅਮਨਦੀਪ ਸਿੰਘ ਕੂਹਲੀ ਖੁਰਦ ਸਮੇਤ ਵੱਖ-ਵੱਖ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ ਅਤੇ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਭੌੌਰਲੇ ਦਾ 81 ਵਾਂ ਕਬੱਡੀ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਪਿੰਡ ਭੌੌਰਲੇ ਦਾ 81ਵਾਂ ਕਬੱਡੀ ਟੂਰਨਾਮੈਂਟ ਕਰਵਾਇਆ ਪੰਜਾਬ ਦੀ ਜਵਾਨੀ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਪਿੰਡਾਂ ਵਿੱਚ ਖੇਡਾ...
Ad Position 24