09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪਿੰਡ ਭੌੌਰਲੇ ਦਾ 81 ਵਾਂ ਕਬੱਡੀ ਟੂਰਨਾਮੈਂਟ ਕਰਵਾਇਆ

ਬੀਜਾ, 9 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਇਥੋਂ ਦੇ ਨੇੜਲੇ ਪਿੰਡ ਭੌਰਲਾ ਵਿਖੇ ਸਮੂਹ ਨਿਵਾਸੀਆਂ ਤੇ ਐਨ. ਆਰ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਬੀਜਾ, 9 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਇਥੋਂ ਦੇ ਨੇੜਲੇ ਪਿੰਡ ਭੌਰਲਾ ਵਿਖੇ ਸਮੂਹ ਨਿਵਾਸੀਆਂ ਤੇ ਐਨ. ਆਰ. ਆਈ. ਵੀਰਾਂ ਦੇ ਵਿਸ਼ੇਸ਼ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਧੂਮ ਧਮੱਕੇ ਨਾਲ ਬਾਬਾ ਲਾਲ ਸਿੰਘ ਸਪੋਰਟਸ ਕਲੱਬ ਵਲੋਂ ਬਾਬਾ ਲਾਲ ਸਿੰਘ 81ਵਾਂ ਯਾਦਗਾਰੀ ਕਬੱਡੀ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਸੈਂਕੜੇ ਕਬੱਡੀ ਖਿਡਾਰੀਆਂ ਨੇ ਭਾਗ ਲਿਆ। ਇਸ ਟੂਰਨਾਮੈਂਟ ਵਿਚ ਜੇਤੂ ਟੀਮ ਨੂੰ ਇਕ ਲੱਖ ਰੁਪਏ ਦਾ ਇਨਾਮ ਦਿੱਤਾ ਗਿਆ ਤੇ ਦੂਜਾ ਸਥਾਨ ਹਾਸਿਲ ਕਰਨ ਵਾਲੀ ਟੀਮ ਨੂੰ 71 71 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਗਿਆ। ਇਸ ਟੂਰਨਾਮੈਂਟ ਵਿਚ ਪਹੁੰਚੇ ਮੁੱਖ ਮਹਿਮਾਨ ਤੌਰ ’ਤੇ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਜਗਰੂਪ ਸਿੰਘ ਸੇਹ ਵਲੋਂ ਕਬੱਡੀ ਦੀਆਂ ਜੇਤੂ ਟੀਮਾਂ ਨੂੰ ਇਨਾਮ ਵੰਡੇ ਗਏ। ਪ੍ਰਬੰਧਕਾਂ ਵਲੋਂ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਚੇਅਰਮੈਨ ਜਗਰੂਪ ਸਿੰਘ ਅਤੇ ਪਹੁੰਚੇ ਹੋਏ ਹੋਰ ਮਹਿਮਾਨਾਂ ਨੂੰ ਸਨਮਾਨ ਚਿੰਨ ਨਾਲ ਸਨਮਾਨਿਤ ਕੀਤਾ ਗਿਆ। ਕਬੱਡੀ ਟੂਰਨਾਮੈਂਟ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਨੌਜਵਾਨੀ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਪਿੰਡਾਂ ਵਿੱਚ ਖੇਡਾਂ ਕਰਵਾਉਣੀਆਂ ਬਹੁਤ ਜਰੂਰੀ ਹਨ। ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕੀਤੀਆਂ ਗਈਆਂ ਹਨ । ਇਹਨਾਂ ਖੇਡਾਂ ਵਿੱਚ ਜੇਤੂ ਖਿਡਾਰੀਆਂ ਨੂੰ ਲੱਖਾਂ ਰੁਪਏ ਦਾ ਇਨਾਮ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਂਦੇ ਹਨ। ਟੂਰਨਮੈਂਟ ਦੇ ਪ੍ਰਧਾਨ ਭੁਪਿੰਦਰ ਸਿੰਘ ਸੋਨੀ ਮਠਾੜੂ ਨੇ ਟੂਰਨਾਮੈਂਟ ਵਿੱਚ ਪਹੁੰਚੇ ਮਹਿਮਾਨਾਂ ਸਮੇਤ ਟੂਰਨਮੈਂਟ ਵਿੱਚ ਸਹਿਯੋਗ ਕਰਨ ਵਾਲੀਆਂ ਉੱਘੀਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਸਰਪੰਚ ਬੀਬੀ ਚਰਨਜੀਤ ਕੌਰ, ਸਾਬਕਾ ਸਰਪੰਚ ਪਰਗਟ ਸਿੰਘ, ਇਲਾਕੇ ਦੇ ਨਾਮਵਰ ਸ਼ਖਸੀਅਤ ਪ੍ਰੇਮ ਸਿੰਘ ਮਠਾੜੂ, ਪ੍ਰਧਾਨ ਭੁਪਿੰਦਰ ਸਿੰਘ ਸੋਨੀ ਮਠਾੜੂ, ਗੁਰਦੀਪ ਸਿੰਘ, ਗੁਰਜੀਤ ਸਿੰਘ, ਸਾਬਕਾ ਸਰਪੰਚ ਹਲਵਿੰਦਰ ਸਿੰਘ, ਸਾਬਕਾ ਸਰਪੰਚ ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਮਲਕੀਤ ਸਿੰਘ ਪ੍ਰੀਤ ਢਿੱਲੋ, ਜਗਜੋਤ ਸਿੰਘ ਢਿੱਲੋਂ , ਹਨੀ ਢਿੱਲੋ, ਅੰਮ੍ਰਿਤ ਪਾਲ ਸਿੰਘ ਮਠਾੜੂ, ਹਰਕੋਮਲਪ੍ਰੀਤ ਸਿੰਘ, ਰਵੀ ਸਿੱਖ, ਮਨਜਿੰਦਰ ਸਿੰਘ ਮੈਂਟੀ, ਰਾਜਦੀਪ ਸਿੰਘ, ਹੈਰੀ ਕੰਗ, ਗੁਰਜੀਤ ਸਿੰਘ, ਯਾਦਵਿੰਦਰ ਸਿੰਘ ਕਾਲਾ, ਗੁਰਿੰਦਰ ਸਿੰਘ ਢਿੱਲੋਂ ਜਰਨਲ ਸਕੱਤਰ, ਸੁਖਵਿੰਦਰ ਸਿੰਘ ਢਿੱਲੋ, ਕਰਨੈਲ ਸਿੰਘ ਢਿੱਲੋਂ, ਬਲਵਿੰਦਰ ਸਿੰਘ ਢਿੱਲੋ, ਰਣਧੀਰ ਸਿੰਘ, ਜਸ ਮਨ ਸਿੰਘ ਢਿੱਲੋਂ, ਗੁਰਸਿਮਰਨਜੋਤ ਸਿੰਘ, ਨਵਜੋਤ ਸਿੰਘ, ਹਨੀ ਸਿੰਘ, ਨਵਜੋਤ ਸਿੰਘ ਨੂੰ ਕੰਡਾ ਇੰਚਾਰਜ, ਪਰਮਜੀਤ ਪੰਮਾ, ਕਰਨੈਲ ਸਿੰਘ, ਸਾਬਕਾ ਸਰਪੰਚ ਪਰਗਟ ਸਿੰਘ, ਸੁਖਵਿੰਦਰ ਸਿੰਘ ਭੌਰਲਾ,ਗੁਰਦੀਪ ਸਿੰਘ ਢਿੱਲੋਂ, ਕਰਨਵੀਰ ਸਿੰਘ, ਸੁਖਦੀਪ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਕੌਰ, ਹਰਪ੍ਰੀਤ ਕੌਰ, ਕਾਤੋਂ ਰਾਣੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਖਿਡਾਰੀ ਤੇ ਖੇਡ ਪ੍ਰੇਮੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਿੰਨ ਖਿਲਾਫ ਮਾਮਲਾ ਦਰਜ , 2 ਗ੍ਰਿਫਤਾਰ ਅਗਲੀ ਖ਼ਬਰ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਾਇਲ ਹਲਕੇ ਦੇ 109 ਪਿੰਡਾਂ ਲਈ 5 ਕਰੋੜ 19 ਲੱਖ ਦੀ ਗ੍ਰਾਂਟ ਵੰਡੀ
Ad Position 24