09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਖ਼ਪਤਕਾਰਾਂ ਨੂੰ ਜਾਗਰੂਕ ਕਰਨ ਲਈ ਦੁੱਧ ਦੀ ਜਾਂਚ ਸੰਬੰਧੀ ਜਾਗਰੂਕ ਕੈਂਪ

ਮਾਛੀਵਾੜਾ ਸਾਹਿਬ, 9 ਸਤੰਬਰ (ਮਨੋਜ ਕੁਮਾਰ)-ਪੰਜਾਬ ਦੇ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਗਿੱਲ ਅਤੇ ਡਿਪਟੀ ਡਾਇਰੈਕਟਰ ਸੁਰਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਦੁੱਧ ਖਪਤਕਾਰਾਂ ਨੂੰ ਸ਼ੁੱਧ, ਮਿਆਰੀ ਅਤੇ ਸਾਫ਼ ਦੁੱਧ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਦੁੱਧ ਦੀ ਗੁਣਵੱਤਾ ਜਾਂਚ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੇੱਧਵਾਰ ਨੂੰ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਲੁਧਿਆਣਾ ਵਲੋਂ ਮਾਛੀਵਾੜਾ ਸ਼ਹਿਰ ਵਿਖੇ ਖਪਤਕਾਰ ਲਈ ਦੁੱਧ ਦੀ ਜਾਂਚ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ।

Ad Position 21
repet_subhas-goyals [Copy P29]
ਦੁੱਧ ਦੀ ਜਾਂਚ ਦੌਰਾਨ ਵਿਭਾਗ ਦੀ ਮਹਿਲਾ ਅਧਿਕਾਰੀ। ਤਸਵੀਰ : ਮਨੋਜ ਕੁਮਾਰ 10-09-2026
ਮਾਛੀਵਾੜਾ ਸਾਹਿਬ, 9 ਸਤੰਬਰ (ਮਨੋਜ ਕੁਮਾਰ)-ਪੰਜਾਬ ਦੇ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਗਿੱਲ ਅਤੇ ਡਿਪਟੀ ਡਾਇਰੈਕਟਰ ਸੁਰਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਦੁੱਧ ਖਪਤਕਾਰਾਂ ਨੂੰ ਸ਼ੁੱਧ, ਮਿਆਰੀ ਅਤੇ ਸਾਫ਼ ਦੁੱਧ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਦੁੱਧ ਦੀ ਗੁਣਵੱਤਾ ਜਾਂਚ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੇੱਧਵਾਰ ਨੂੰ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਲੁਧਿਆਣਾ ਵਲੋਂ ਮਾਛੀਵਾੜਾ ਸ਼ਹਿਰ ਵਿਖੇ ਖਪਤਕਾਰ ਲਈ ਦੁੱਧ ਦੀ ਜਾਂਚ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ। ਪਹਿਲਾ ਕੈਂਪ ਸਥਾਨਕ ਮਹਾਂਵੀਰ ਕਾਲੋਨੀ ਵਿਖੇ ਲਗਾਇਆ ਗਿਆ, ਜਿਸ ਦੌਰਾਨ ਕੁੱਲ 35 ਦੁੱਧ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ 11 ਦੁੱਧ ਦੇ ਸੈਂਪਲਾਂ ਵਿਚ ਪਾਣੀ ਦੀ ਮਾਤਰਾ ਵੱਧ ਪਾਈ ਗਈ। ਇਸੇ ਤਰ੍ਹਾਂ ਦੂਜਾ ਕੈਂਪ ਇੰਦਰਾ ਕਾਲੋਨੀ, ਵਿਖੇ ਲਗਾਇਆ ਗਿਆ, ਜਿਸ ਦੌਰਾਨ ਕੁੱਲ 34 ਦੁੱਧ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿਚੋਂ 16 ਦੁੱਧ ਦੇ ਸੈਂਪਲਾਂ ਵਿਚ ਪਾਣੀ ਦੀ ਮਾਤਰਾ ਵੱਧ ਪਾਈ ਗਈ। ਦੋਵਾਂ ਕੈਂਪਾਂ ਦੌਰਾਨ ਕੁੱਲ 69 ਦੁੱਧ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਕਿਸੇ ਵੀ ਦੁੱਧ ਦੇ ਸੈਂਪਲ ਵਿਚ ਕੋਈ ਹਾਨੀਕਾਰਕ ਰਸਾਇਣ ਨਹੀਂ ਪਾਇਆ ਗਿਆ। ਇਸ ਮੌਕੇ ਵਿਭਾਗ ਵਲੋਂ ਡੇਅਰੀ ਇੰਸਪੈਕਟਰ ਅੰਕਿਤ ਕਪੂਰ, ਅਗਮਰੀਤ ਕੌਰ, ਅਨੁਰਾਗਦੀਪ ਕੌਰ ਨੇ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਸ਼ੁੱਧਤਾ ਅਤੇ ਗੁਣਵੱਤਾ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਸ਼ੁੱਧ, ਮਿਆਰੀ ਤੇ ਸਾਫ਼ ਦੁੱਧ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 14 ਚੰਦਨ ਨੇਗੀ ਵਾਲੀ ਗਲੀ ਵਿੱਚ ਉਸਾਰੀ ਕਾਰਜਾਂ ਦਾ ਉਦਘਾਟਨ, ਲੱਡੂ ਵੰਡ ਕੇ ਵਧਾਈ ਦਿੱਤੀ ਅਗਲੀ ਖ਼ਬਰ ਤਿੰਨ ਖਿਲਾਫ ਮਾਮਲਾ ਦਰਜ , 2 ਗ੍ਰਿਫਤਾਰ
Ad Position 24