ਯਾਦੂ ਨੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਨੌਜਵਾਨ ਪੁਨੀਤ ਕੁਮਾਰ ਨੂੰ ਕੀਤਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
ਖੰਨਾ, 9 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਦੋਂ ਵੱਡਾ ਬਲ ਮਿਲਿਆ, ਜਦੋਂ ਖੰਨਾ ਸ਼ਹਿਰ ਦੇ ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੇ ਨੌਜਵਾਨ ਪੁਨੀਤ ਕੁਮਾਰ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸ੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵੱਲੋਂ ਪੁਨੀਤ ਕੁਮਾਰ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ ਤੇ ਵਿਸਵਾਸ਼ ਦਿਵਾਇਆ ਕਿ ਪਾਰਟੀ ’ਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਖੰਨਾ, 9 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਦੋਂ ਵੱਡਾ ਬਲ ਮਿਲਿਆ, ਜਦੋਂ ਖੰਨਾ ਸ਼ਹਿਰ ਦੇ ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੇ ਨੌਜਵਾਨ ਪੁਨੀਤ ਕੁਮਾਰ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸ੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵੱਲੋਂ ਪੁਨੀਤ ਕੁਮਾਰ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ ਤੇ ਵਿਸਵਾਸ਼ ਦਿਵਾਇਆ ਕਿ ਪਾਰਟੀ ’ਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਯਾਦੂ ਨੇ ਕਿਹਾ ਕਿ ਪੁਨੀਤ ਕੁਮਾਰ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ, ਜਿਸ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਲਾਭ ਹੋਵੇਗਾ। ਯਾਦੂ ਨੇ ਆਖਿਆ ਕਿ ਪੰਜਾਬ ਦੇ ਲੋਕ ਹੁਣ ਖੇਤਰੀ ਪਾਰਟੀ ਦੀ ਮਹੱਤਤਾ ਨੂੰ ਸਮਝ ਰਹੇ ਹਨ ਅਤੇ ਅਕਾਲੀ ਦਲ ਦਾ ਪੰਜਾਬ ’ਚ ਵਿਕਾਸ ਤੇ ਅਮਨ-ਸ਼ਾਂਤੀ ਦਾ ਪੁਰਾਣਾ ਇਤਿਹਾਸ ਰਿਹਾ ਹੈ ਜਦਿਕ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਝੂਠ ਬੋਲ ਕੇ ਬਦਲਾਅ ਦੇ ਨਾਮ ’ਤੇ ਵੱਡਾ ਧੋਖਾ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਗਰੰਟੀ ਦਿੱਤੀ ਸੀ ਕਿ ਅਸੀਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਵਾਂਗੇ ਜਦਕਿ ਇਹਨਾਂ ਪੰਜਾਬ ਨੂੰ ਏਨਾ ਗੰਧਲਾ ਬਣਾ ਦਿੱਤਾ ਜੋ ਪਹਿਲਾ ਕਦੇ ਨਹੀਂ ਸੀ। ਉਹਨਾਂ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸੀ ਉਹ ਸਿਰਫ ਗੱਲਾਂ ਬਾਤਾਂ ਰਾਹੀ ਪੂਰੇ ਕੀਤੇ ਜਦ ਕੇ ਜ਼ਮੀਨੀ ਪੱਧਰ ’ਤੇ ਕੁਝ ਵੀ ਨਹੀਂ ਹੋਇਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਤਿੰਦਰ ਸਿੰਘ ਇਕੋਲਾਹਾ, ਜਨਰਲ ਕੌਂਸਲ ਮੈਂਬਰ ਅਜਮੇਰ ਸਿੰਘ ਇਕੋਲਾਹੀ, ਸਰਕਲ ਪ੍ਰਧਾਨ ਜਗਦੀਸ਼ ਸਿੰਘ ਦੀਸ਼ਾ, ਗੁਰਿੰਦਰ ਸਿੰਘ ਬਾਠ ਅਮਰੀਕਾ, ਗੌਰਵ ਬੈਨੀਪਾਲ, ਅਰਸ਼ਦੀਪ ਸਿੰਘ ਵਿੱਕੀ ਤੇ ਰਮਨ ਸ਼ਰਮਾ ਵੀ ਹਾਜ਼ਰ ਸਨ।