11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਕੈਬਨਿਟ ਮੰਤਰੀ ਮੁੰਡੀਆਂ ਵਲੋਂ ਸਾਹਨੇਵਾਲ ਤੋਂ ‘ ਖੇਡਾਂ ਵਤਨ ਪੰਜਾਬ ਦੀਆਂ ’ ਦਾ ਆਗਾਜ਼

ਸਾਹਨੇਵਾਲ, 10 ਸਤੰਬਰ (ਹਨੀ ਚਾਠਲੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿਚ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਜ਼ਿਲ੍ਹਾ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਸਾਹਨੇਵਾਲ ਵਿਚ ਸ਼ਾਨਦਾਰ ਆਗਾਜ਼ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਸਕੂਲ ਆਫ਼ ਐਮੀਨੈਂਸ ਸਾਹਨੇਵਾਲ ਤੋਂ ਕੀਤਾ ਗਿਆ। ਇਸ ਮੌਕੇ ਮੰਤਰੀ ਮੁੰਡੀਆਂ ਨੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਸਾਹਨੇਵਾਲ, 10 ਸਤੰਬਰ (ਹਨੀ ਚਾਠਲੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿਚ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਜ਼ਿਲ੍ਹਾ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਸਾਹਨੇਵਾਲ ਵਿਚ ਸ਼ਾਨਦਾਰ ਆਗਾਜ਼ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਸਕੂਲ ਆਫ਼ ਐਮੀਨੈਂਸ ਸਾਹਨੇਵਾਲ ਤੋਂ ਕੀਤਾ ਗਿਆ। ਇਸ ਮੌਕੇ ਮੰਤਰੀ ਮੁੰਡੀਆਂ ਨੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਖੇਡ ਮੇਲੇ ਪਿੰਡ ਪੱਧਰ ਤੋਂ ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਵੱਡੇ ਪੱਧਰ ‘ਤੇ ਆਪਣੀ ਕਾਬਲੀਅਤ ਦਿਖਾਉਣ ਦਾ ਮੌਕਾ ਪ੍ਰਦਾਨ ਕਰਦੇ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਮੰਤਰੀ ਮੁੰਡੀਆਂ ਨੇ ਕਿਹਾ ਕਿ ਪੰਜਾਬ ਨੂੰ ਮੁੜ ਖੇਡਾਂ ਦੇ ਖੇਤਰ ਵਿਚ ਮੋਹਰੀ ਸੂਬਾ ਬਣਾਉਣ ਲਈ ਸਰਕਾਰ ਵਲੋਂ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਪ੍ਰੋਗਰਾਮ ਦੀ ਅਗਵਾਈ ਮਨਦੀਪ ਕੌਸ਼ਲ ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ ਵਲੋਂ ਕੀਤੀ ਗਈ। ਇਸ ਮੌਕੇ ਕਨਵੀਨਰ ਗੁਰਪ੍ਰੀਤ ਸਿੰਘ ਕੋਚ, ਕੋ-ਕਨਵੀਨਰ ਮੱਖਣ ਸਿੰਘ, ਕੋ-ਕਨਵੀਨਰ ਦਲਵਿੰਦਰ ਸਿੰਘ, ਯੁੱਧਵਿੰਦਰ ਸਿੰਘ, ਮਾਸਟਰ ਗੁਰਸੇਵਕ ਸਿੰਘ, ਨਗਰ ਕੌਂਸਲ ਸਾਹਨੇਵਾਲ ਦੀ ਪ੍ਰਧਾਨ ਪੂਜਾ ਭਾਟੀਆ, ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਾਜਦੀਪ ਭਾਟੀਆ, ਪ੍ਰਧਾਨ ਗੁਰਦੀਪ ਸਿੰਘ ਕੌਲ, ਪ੍ਰਧਾਨ ਮਨਜਿੰਦਰ ਸਿੰਘ ਭੋਲਾ ਮਾਂਗਟ, ਕੌਂਸਲਰ ਕੁਲਵਿੰਦਰ ਸਿੰਘ ਕਾਲਾ ਬਿਮਰੋ, ਪ੍ਰਧਾਨ ਲਾਲੀ ਹਰਾ, ਧਰਮਿੰਦਰ ਕੁਮਾਰ ਕਾਲੀ, ਦੀਪਕ ਦੀਨੂੰ, ਸਕੂਲ ਇੰਚਾਰਜ ਹਨੀਸ਼ ਕੁਮਾਰ, ਅਨਿਲ ਕੁਮਾਰ, ਰਾਕੇਸ਼ ਕੁਮਾਰ, ਨਵਦੀਪ ਸਿੰਘ, ਕਰਮਵੀਰ ਸਿੰਘ, ਮਨਦੀਪ ਸਿੰਘ, ਰਾਹੁਲ, ਗੁਰਕੋਮਲ ਸਿੰਘ, ਪ੍ਰਧਾਨ ਬੱਬੂ ਖ਼ਾਲਸਾ, ਬੱਬੂ ਬਿਰਦੀ, ਵਿਸ਼ਾਲ ਸਾਹਨੇਵਾਲ, ਚੇਅਰਮੈਨ ਸਤਪਾਲ ਸਿੰਘ ਸੱਤਾ, ਬੱਬੂ ਮੁੰਡੀਆਂ, ਡਾਕਟਰ ਯੁਵਰਾਜ ਧੀਰ, ਗੁਰਮੀਤ ਸਿੰਘ ਆਦਿ ਮੌਜੂਦ ਸਨ। ‘ਖੇਡਾਂ ਵਤਨ ਪੰਜਾਬ ਦੀਆਂ’ ਦੌਰਾਨ ਸਟੇਜ ਸੈਕਟਰੀ ਦੀ ਭੂਮਿਕਾ ਮਾਸਟਰ ਗੁਰਸੇਵਕ ਸਿੰਘ ਵਲੋਂ ਨਿਭਾਈ ਗਈ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਲਿਖਾਰੀ ਸਭਾ ਰਾਮਪੁਰ ਵਲੋਂ ਗ਼ਜ਼ਲਗੋ ਗੁਰਤੇਜ ਕੋਹਾਰਵਾਲਾ ਨਾਲ ਕਰਵਾਇਆ ਰੂਬਰੂ ਸਮਾਗਮ ਅਗਲੀ ਖ਼ਬਰ ਕਬੱਡੀ ਸਰਕਲ ਸਟਾਈਲ ਵਿਚ ਸਰਕਾਰੀ ਹਾਈ ਸਕੂਲ ਸਿਹੋੜਾ ਦੀ ਟੀਮ ਨੇ ਪਹਿਲਾ ਸਥਾਨ ਮੱਲਿਆ
Ad Position 24