11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਗੈਰ-ਵਿੱਦਿਅਕ ਡਿਊਟੀਆਂ ਨੇ ਪੜ੍ਹਾਈ ਤੇ ਖੇਡ ਮੁਕਾਬਲਿਆਂ ਨੂੰ ਕੀਤਾ ਬੁਰੀ ਤਰ੍ਹਾਂ ਪ੍ਰਭਾਵਿਤ-ਬਲਾਕ ਆਗੂ

ਕੁਹਾੜਾ, 10 ਸਤੰਬਰ (ਸੰਦੀਪ ਸਿੰਘ ਕੁਹਾੜਾ)-ਬੀ. ਐੱਡ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਕੁਹਾੜਾ, 10 ਸਤੰਬਰ (ਸੰਦੀਪ ਸਿੰਘ ਕੁਹਾੜਾ)-ਬੀ. ਐੱਡ. ਅਧਿਆਪਕ ਫ਼ਰੰਟ ਦੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਨੇ ਕਿਹਾ ਕਿ ਅਧਿਆਪਕਾਂ ਦੀਆਂ ਲਗਾਤਾਰ ਲਗਾਈਆਂ ਜਾ ਰਹੀਆਂ ਗੈਰ-ਵਿੱਦਿਅਕ ਡਿਊਟੀਆਂ ਕਾਰਨ ਸਕੂਲਾਂ ਵਿਚ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੀਆਂ ਖੇਡ ਗਤੀਵਿਧੀਆਂ ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕਈ ਅਧਿਆਪਕ ਗੈਰ-ਵਿੱਦਿਅਕ ਡਿਊਟੀਆਂ ਕਾਰਨ ਸਕੂਲਾਂ ਤੋਂ ਬਾਹਰ ਸਨ, ਪਰ ਹੁਣ ਰਾਸ਼ਨ ਕਾਰਡਾਂ ਨਾਲ ਸਬੰਧਿਤ ਡਿਊਟੀਆਂ ਲੱਗਣ ਕਾਰਨ ਬਾਕੀ ਰਹਿੰਦੇ ਅਧਿਆਪਕ ਵੀ ਸਕੂਲਾਂ ਤੋਂ ਬਾਹਰ ਜਾਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਪੇਪਰ ਸ਼ੁਰੂ ਹੋ ਚੁੱਕੇ ਹਨ, ਪਰ ਅਧਿਆਪਕਾਂ ਦੀਆਂ ਡਿਊਟੀਆਂ ਸਕੂਲਾਂ ਤੋਂ ਬਾਹਰ ਲੱਗਣ ਕਾਰਨ ਪੇਪਰ ਕਰਵਾਉਣ ਅਤੇ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਗੰਭੀਰ ਸਥਿਤੀ ਬਣੀ ਹੋਈ ਹੈ। ਬਲਾਕ ਪ੍ਰਧਾਨ ਨੇ ਕਿਹਾ ਕਿ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿਚ ਸੈਂਟਰ ਅਤੇ ਬਲਾਕ ਪੱਧਰ ‘ਤੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਗੈਰ-ਵਿੱਦਿਅਕ ਡਿਊਟੀਆਂ ਕਾਰਨ ਇਨ੍ਹਾਂ ਮੁਕਾਬਲਿਆਂ ਲਈ ਵੀ ਅਧਿਆਪਕਾਂ ਦੀ ਘਾਟ ਮਹਿਸੂਸ ਹੋ ਰਹੀ ਹੈ। ਲੰਬੇ ਸਮੇਂ ਤੋਂ ਵੱਖ-ਵੱਖ ਡਿਊਟੀਆਂ ਵਿਚ ਰੁੱਝੇ ਹੋਣ ਕਾਰਨ ਅਧਿਆਪਕ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੀ ਢੁਕਵੀਂ ਤਿਆਰੀ ਵੀ ਨਹੀਂ ਕਰਵਾ ਸਕੇ, ਜਿਸ ਕਾਰਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਿਦਿਆਰਥੀਆਂ ਦੇ ਭਵਿੱਖ ਅਤੇ ਸਿੱਖਿਆ ਦੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਅਧਿਆਪਕਾਂ ਤੋਂ ਗੈਰ-ਵਿੱਦਿਅਕ ਕੰਮ ਲੈਣੇ ਬੰਦ ਕੀਤੇ ਜਾਣ ਤਾਂ ਜੋ ਸਰਕਾਰੀ ਸਕੂਲਾਂ ਦੇ ਅਧਿਆਪਕ ਆਪਣਾ ਪੂਰਾ ਸਮਾਂ ਬੱਚਿਆਂ ਦੀ ਪੜ੍ਹਾਈ ਅਤੇ ਖੇਡ ਗਤੀਵਿਧੀਆਂ ਲਈ ਦੇ ਸਕਣ। 09 ਖੰਨਾ24 ਬਲਾਕ ਪ੍ਰਧਾਨ ਜਸਵਿੰਦਰ ਸਿੰਘ ਦੀ ਤਸਵੀਰ।
Ad Position 22
No active advertisement
ਪਿਛਲੀ ਖ਼ਬਰ 13 ਸਤੰਬਰ ਨੂੰ ਮਾਛੀਵਾੜਾ ਸਾਹਿਬ ਵਿਖੇ ਹੋਣਗੇ ਗਤਕਾ ਟੀਮ ਦੇ ਚੋਣ ਟਰਾਇਲ ਅਗਲੀ ਖ਼ਬਰ ਸਾਂਝੀ ਕੋਆਰਡੀਨੇਸ਼ਨ ਕਮੇਟੀ, ਪੈਨਸ਼ਨਰ ਮੁਲਾਜ਼ਮ ਸਾਂਝਾ ਸੰਘਰਸ਼ ਮੋਰਚਾ, ਮੁਲਾਜ਼ਮ ਪੈਨਸ਼ਨਰ ਸਾਂਝਾ ਫਰੰਟ ਵਲੋਂ ਅੇੈਲਾਨ ਸੰਘਰਸ਼...
Ad Position 24