10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

‘ ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ-ਐਸ. ਡੀ. ਐਮ ਸਵਾਤੀ ਟਿਵਾਣਾ

ਖੰਨਾ, 10 ਸਤੰਬਰ (ਹਰਜਿੰਦਰ ਸਿੰਘ ਲਾਲ)-ਏ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਖੰਨਾ, 10 ਸਤੰਬਰ (ਹਰਜਿੰਦਰ ਸਿੰਘ ਲਾਲ)-ਏ. ਐਸ. ਕਾਲਜ, ਖੰਨਾ ਦੇ ਪੀ. ਜੀ. ਕਾਮਰਸ ਵਿਭਾਗ ਵੱਲੋਂ ਕਾਲਜ ਦੇ ਮੁੱਖ ਹਾਲ ਵਿੱਚ ’ਉੱਦਮੀ ਦਿਵਸ’ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਉੱਦਮ, ਰਚਨਾਤਮਕਤਾ ਅਤੇ ਨਵੀਨਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ।ਇਸ ਸਮਾਗਮ ਵਿੱਚ ਰਾਜੇਸ਼ ਡਾਲੀ (ਪ੍ਰਧਾਨ, ਏ. ਐਸ. ਮੈਨੇਜਿੰਗ ਕਮੇਟੀ), ਸੰਜੀਵ ਧਮੀਜਾ (ਜਨਰਲ ਸਕੱਤਰ) ਅਤੇ ਅਜੈ ਸੂਦ (ਕਾਲਜ ਸਕੱਤਰ) ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਰਿਤਵਿਕ ਜਿੰਦਲ ਇਸ ਮੌਕੇ ’ਤੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਕਾਮਰਸ ਵਿਭਾਗ ਦੇ ਸਾਬਕਾ ਵਿਦਿਆਰਥੀ ਅਤੇ ਇੱਕ ਸਫਲ ਉੱਦਮੀ, ਜਿੰਦਲ ਦੇ ਨਾਲ ਉਨ੍ਹਾਂ ਦੇ ਸਾਥੀ ਅਨਮੋਲ ਅਤੇ ਰਣਦੀਪ ਜਿੰਦਲ ਵੀ ਮੌਜੂਦ ਸਨ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਆਪਣੇ ਵਿਚਾਰਾਂ ’ਤੇ ਭਰੋਸਾ ਰੱਖਣ, ਨਵੇਂ ਮੌਕਿਆਂ ਦੀ ਤਲਾਸ਼ ਕਰਨ ਅਤੇ ਸਖ਼ਤ ਮਿਹਨਤ ਤੇ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਆਪਣੇ ਸੰਬੋਧਨ ਵਿੱਚ ਪ੍ਰਧਾਨ ਰਾਜੇਸ਼ ਡਾਲੀ ਨੇ ਕਿਹਾ ਕਿ ਉੱਦਮ ਅੱਜ ਦੇ ਨੌਜਵਾਨਾਂ ਲਈ ਭਵਿੱਖ ਦਾ ਇੱਕ ਅਹਿਮ ਬਦਲ ਬਣ ਗਈ ਹੈ। ਵਿਦਿਆਰਥੀਆਂ ਵਪਾਰਕ ਮੇਲੇ ਅਤੇ ਪੋਸਟਰ-ਮੇਕਿੰਗ ਮੁਕਾਬਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਵਿਹਾਰਕ ਹੁਨਰ ਵਿਕਸਿਤ ਕਰਨ ਦੇ ਨਾਲ-ਨਾਲ ਆਪਣੀ ਰਚਨਾਤਮਕਤਾ ਅਤੇ ਪ੍ਰਤਿਭਾ ਨੂੰ ਪਛਾਣਨ ਦੇ ਮੌਕੇ ਪ੍ਰਦਾਨ ਕਰਦੇ ਹਨ। ਪ੍ਰਿੰਸੀਪਲ ਡਾ. ਕੇ.ਕੇ. ਸ਼ਰਮਾ ਨੇ ਵੀ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਜਮਾਤੀ ਪੜ੍ਹਾਈ ਦੇ ਨਾਲ-ਨਾਲ ਵਿਹਾਰਕ ਤਜਰਬਾ ਵੀ ਪ੍ਰਦਾਨ ਕਰਦੇ ਹਨ। ਵਿਦਿਆਰਥੀਆਂ ਵੱਲੋਂ 25 ਸਟਾਲ ਲਗਾਏ ਗਏ ਸਨ ਅਤੇ ਉਨ੍ਹਾਂ ਨੇ ਕਈ ਤਰ੍ਹਾਂ ਦੇ ਨਵੀਨ ਅਤੇ ਹੱਥ-ਨਾਲ ਬਣੇ ਉਤਪਾਦਾਂ ਦਾ ਪ੍ਰਦਰਸ਼ਨ ਵੀ ਕੀਤਾ। ਅੰਤ ਵਿੱਚ, ਪ੍ਰਧਾਨ ਰਾਜੇਸ਼ ਡਾਲੀ, ਜਨਰਲ ਸਕੱਤਰ ਸੰਜੀਵ ਧਮੀਜਾ ਅਤੇ ਕਾਲਜ ਸਕੱਤਰ ਅਜੈ ਸੂਦ ਨੇ ਪ੍ਰਿੰਸੀਪਲ ਡਾ. ਕੇ.ਕੇ. ਸ਼ਰਮਾ, ਪੀ.ਜੀ. ਕਾਮਰਸ ਵਿਭਾਗ, ਅਧਿਆਪਕਾਂ ਅਤੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਇਸ ਸਫਲ ਸਮਾਗਮ ਲਈ ਵਧਾਈ ਦਿੱਤੀ। ਇਸ ਵਪਾਰ ਮੇਲੇ ਦੀ ਸਫਲਤਾ ਵਿੱਚ ਡਾ. ਸ਼ਸ਼ੀ ਸ਼ਰਮਾ, ਪ੍ਰੋ. ਸੌਰਵ ਸ਼ਰਮਾ, ਡਾ. ਪੁਨੀਤ ਕੌਰ, ਪ੍ਰੋ. ਨਿਧੀ ਜੈਨ ਅਤੇ ਪ੍ਰੋ. ਮਹਿਕ ਗਰਗ ਨੇ ਅਹਿਮ ਯੋਗਦਾਨ ਪਾਇਆ।
Ad Position 22
No active advertisement
ਪਿਛਲੀ ਖ਼ਬਰ ਕਾਰਜਕਾਰੀ ਕੌਮੀ ਪ੍ਰਧਾਨ ਹਰਜੋਤ ਸਿੰਘ ਮਾਂਗਟ ਦਾ ਆੜ੍ਹਤੀ ਪਰਮਿੰਦਰ ਗੁਲਿਆਣੀ ਵਲੋਂ ਸਨਮਾਨ ਅਗਲੀ ਖ਼ਬਰ ਟਰੈਫਿਕ ਕੰਟਰੋਲ ਲਈ ਖੰਨਾ ਪੁਲਿਸ ਫਿਰ ਐਕਸ਼ਨ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਭਾਰੀ ਵਾਹਨਾਂ ਦਾ ਦਾਖਲਾ ਬੰਦ
Ad Position 24