13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਜਵਾਹਰ ਨਵੋਦਿਆ ਵਿਦਿਆਲਿਆ ’ਚ 9ਵੀਂ ਤੇ 11ਵੀਂ ’ਚ ਦਾਖ਼ਲਾ ਪ੍ਰਕਿਰਿਆ ਜਾਰੀ

ਕੁਹਾੜਾ, 12 ਸਤੰਬਰ (ਸੰਦੀਪ ਸਿੰਘ ਕੁਹਾੜਾ)-ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਵਿਚ ਵਿੱਦਿਅਕ ਸੈਸ਼ਨ 2027-28 ਤਹਿਤ 9ਵੀਂ ਤੇ 11ਵੀਂ ’ਚ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਜਾਰੀ ਹੈ। ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਨਿਸ਼ੀ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਮਾਤ ਨੌਵੀਂ ਅਤੇ ਗਿਆਰਵੀਂ ਵਿਚ ਖਾਲੀ ਪਈਆਂ ਸੀਟਾਂ ਲਈ ਪ੍ਰੀਖਿਆ ਲਈ ਜਾਣੀ ਹੈ, ਅਤੇ ਦਾਖਲਾ ਫਾਰਮ ਭਰਨ ਦੀ ਅੰਤਿਮ ਮਿਤੀ 30 ਸਤੰਬਰ, 2026 ਨਿਰਧਾਰਿਤ ਕੀਤੀ ਗਈ ਹੈ, ਜਦਕਿ 10 ਅਪ੍ਰੈਲ, 2027 ਨੂੰ ਪ੍ਰਵੇਸ਼ ਪ੍ਰੀਖਿਆ ਲਈ ਜਾਵੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਕੁਹਾੜਾ, 12 ਸਤੰਬਰ (ਸੰਦੀਪ ਸਿੰਘ ਕੁਹਾੜਾ)-ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਵਿਚ ਵਿੱਦਿਅਕ ਸੈਸ਼ਨ 2027-28 ਤਹਿਤ 9ਵੀਂ ਤੇ 11ਵੀਂ ’ਚ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਜਾਰੀ ਹੈ। ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਨਿਸ਼ੀ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਮਾਤ ਨੌਵੀਂ ਅਤੇ ਗਿਆਰਵੀਂ ਵਿਚ ਖਾਲੀ ਪਈਆਂ ਸੀਟਾਂ ਲਈ ਪ੍ਰੀਖਿਆ ਲਈ ਜਾਣੀ ਹੈ, ਅਤੇ ਦਾਖਲਾ ਫਾਰਮ ਭਰਨ ਦੀ ਅੰਤਿਮ ਮਿਤੀ 30 ਸਤੰਬਰ, 2026 ਨਿਰਧਾਰਿਤ ਕੀਤੀ ਗਈ ਹੈ, ਜਦਕਿ 10 ਅਪ੍ਰੈਲ, 2027 ਨੂੰ ਪ੍ਰਵੇਸ਼ ਪ੍ਰੀਖਿਆ ਲਈ ਜਾਵੇਗੀ।ਉਨ੍ਹਾਂ ਅੱਗੇ ਦੱਸਿਆ ਕਿ ਪ੍ਰੀਖਿਆ ਲਈ ਵਿਦਿਆਰਥੀ ਲੁਧਿਆਣਾ ਜ਼ਿਲ੍ਹੇ ਦਾ ਪੱਕਾ ਨਿਵਾਸੀ ਹੋਵੇ ਅਤੇ ਸਾਲ 2026-27 ਵਿਚ ਕਿਸੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿਚ ਕ੍ਰਮਵਾਰ ਅੱਠਵੀਂ/ਦਸਵੀਂ ਜਮਾਤ ਦਾ ਵਿਦਿਆਰਥੀ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਵਿਦਿਆਰਥੀ ਦਾ ਜਨਮ (ਜਮਾਤ ਨੌਵੀਂ ਵਿੱਚ ਦਾਖਲੇ ਲਈ) 1 ਮਈ 2012 ਤੋਂ 31 ਜੁਲਾਈ 2014 ਦੇ ਵਿਚਕਾਰ ਹੋਣਾ ਚਾਹੀਦਾ ਹੈ, ਜਦਕਿ ਗਿਆਰਵੀਂ ਜਮਾਤ ਵਿਚ ਦਾਖਲਾ ਲੈਣ ਲਈ ਵਿਦਿਆਰਥੀ ਦਾ ਜਨਮ 1 ਜੂਨ 2010 ਤੋਂ 31 ਜੁਲਾਈ 2012 ਦੇ ਵਿਚਕਾਰ ਲਾਜ਼ਮੀ ਹੈ। ਉਹਨਾਂ ਕਿਹਾ ਕਿ ਚਾਹਵਾਨ ਉਮੀਦਵਾਰ ਵੈਬਸਾਈਟ ਰਾਹੀਂ ਦਾਖਲਾ ਭਰ ਸਕਦੇ ਹਨ। ਪ੍ਰਿੰਸੀਪਲ ਧਨਾਨਸੂ ਨਿਸ਼ੀ ਗੋਇਲ ਨੇ ਇੱਛੁਕ ਅਤੇ ਯੋਗ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਿਰਧਾਰਿਤ ਮਿਤੀ ਤੋਂ ਪਹਿਲਾਂ ਆਪਣੀ ਆਨਲਾਈਨ ਅਰਜ਼ੀ ਜ਼ਰੂਰ ਜਮਾਂ ਕਰਵਾਉਣ।
Ad Position 22
No active advertisement
ਪਿਛਲੀ ਖ਼ਬਰ ਸਮਰਾਲਾ, ਖੰਨਾ ਤੇ ਪਾਇਲ ਦੀਆਂ ਅਦਾਲਤਾਂ ਵਿਖੇ ਕੌਮੀ ਲੋਕ ਅਦਾਲਤਾਂ ਲਾਈਆਂ ਗਈਆਂ ਅਗਲੀ ਖ਼ਬਰ ਪਾਇਲ ਕੋਰਟ ’ਚ ਲੱਗੀਆਂ ਲੋਕ ਅਦਾਲਤ ਰਾਹੀਂ ਸੈਕੜੇ ਕੇਸਾ ਦਾ ਕੀਤਾ ਨਿਪਟਾਰਾ
Ad Position 24