ਸਮਰਾਲਾ, ਖੰਨਾ ਤੇ ਪਾਇਲ ਦੀਆਂ ਅਦਾਲਤਾਂ ਵਿਖੇ ਕੌਮੀ ਲੋਕ ਅਦਾਲਤਾਂ ਲਾਈਆਂ ਗਈਆਂ
ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਸਮਰਾਲਾ, ਖੰਨਾ ਤੇ ਪਾਇਲ ਦੀਆਂ ਅਦਾਲਤਾਂ ਵਿਖੇ ਕੌਮੀ ਲੋਕ ਅਦਾਲਤਾਂ ਲਾਈਆਂ ਗਈਆਂ। ਇਹ ਲੋਕ ਅਦਾਲਤਾਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਿਖੇ ਕਾਰਜਕਾਰੀ ਮੈਂਬਰ ਸਕੱਤਰ ਜਗਦੀਪ ਕੌਰ ਵਿਰਕ ਦੇ ਹੁਕਮਾਂ ਅਨੁਸਾਰ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਨਿਗਰਾਨੀ ਹੇਠ ਲੱਗੀਆਂ।
ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਸਮਰਾਲਾ, ਖੰਨਾ ਤੇ ਪਾਇਲ ਦੀਆਂ ਅਦਾਲਤਾਂ ਵਿਖੇ ਕੌਮੀ ਲੋਕ ਅਦਾਲਤਾਂ ਲਾਈਆਂ ਗਈਆਂ। ਇਹ ਲੋਕ ਅਦਾਲਤਾਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਿਖੇ ਕਾਰਜਕਾਰੀ ਮੈਂਬਰ ਸਕੱਤਰ ਜਗਦੀਪ ਕੌਰ ਵਿਰਕ ਦੇ ਹੁਕਮਾਂ ਅਨੁਸਾਰ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਨਿਗਰਾਨੀ ਹੇਠ ਲੱਗੀਆਂ।ਹਰਪ੍ਰੀਤ ਕੌਰ ਰੰਧਾਵਾ ਨੇ ਦੱਸਿਆ ਕਿ ਅੱਜ ਜਿਲ੍ਹਾ ਲੁਧਿਆਣਾ ਵਿਚ ਸਥਿਤ ਕੁੱਲ ਕੌਮੀ ਲੋਕ ਅਦਾਲਤਾਂ ਵਿਚ 1,25,000 ਤੋਂ ਵੱਧ ਕੇਸਾਂ ਦੀ ਸੁਣਵਾਈ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ 1,23,000 ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਸੀ ਅਤੇ 260,34,22,067 ਰੁਪਏ ਦੇ ਫ਼ੈਸਲੇ ਕੀਤੇ ਗਏ ਸਨ। ਇਸ ਮੌਕੇ ਮਾਨਯੋਗ ਅਡੀਸ਼ਨਲ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਡਾ. ਰਜਨੀਸ਼, ਮਾਨਯੋਗ ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀ ਗੌਰਵ ਗੁਪਤਾ ਤੇ ਅਮਿਤ ਬਖਸ਼ੀ ਅਤੇ ਐਡਵੋਕੇਟ ਰਜਨੀਸ਼ ਲਖਨਪਾਲ ਵੀ ਮੌਜੂਦ ਸਨ।ਇਸ ਦਰਮਿਆਨ ਅੱਜ ਸਿਵਲ ਕੋਰਟ ਖੰਨਾ ਵਿਖੇ ਨੈਸ਼ਨਲ ਲੋਕ ਅਦਾਲਤ ਵਿਚ ਜੱਜ ਤਨਿਸ਼ਥ ਗੋਇਲ ਅਤੇ ਜੱਜ ਆਸ਼ੀਆ ਜਿੰਦਲ ਅਤੇ ਮੈਂਬਰ ਕਵਲਜੀਤ ਸਿੰਘ ਅਤੇ ਡਾ. ਮਮਤਾ ਸੂਦ ਸ਼ਾਮਿਲ ਹੋਏ।ਇਸ ਮੌਕੇ ਪੇਸ਼ ਕੁੱਲ 1084 ਕੇਸਾਂ ਵਿਚੋਂ 959 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਕੁੱਲ 2 ਕਰੋੜ 25 ਲੱਖ 47ਹਜਾਰ 911 ਰੁਪਏ ਦੇ ਮਾਮਲਿਆਂ ਦੀ ਸੈਟਲਮੈਂਟ ਕੀਤੀ।