ਟੈਕਨੀਕਲ ਸਰਵਿਸਿਜ਼ ਯੂਨੀਅਨ ਡਿਵੀਜ਼ਨ ਖੰਨਾ ਵਲੋਂ ਮੀਟਿੰਗ
ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਵਰਕਿੰਗ ਕਮੇਟੀ ਖੰਨਾ ਦੇ ਸਕੱਤਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸੂਬਾ ਵਰਕਿੰਗ ਕਮੇਟੀ ਦੇ ਫ਼ੈਸਲੇ ਅਨੁਸਾਰ ਯੂਨੀਅਨ ਦੀਆਂ ਜਥੇਬੰਦਕ ਚੋਣਾਂ ਦੇ ਅਮਲ ਨੂੰ ਜਮਹੂਰੀ ਕਾਰ ਵਿਹਾਰ ਵਿਧੀ ਨਾਲ ਲਾਗੂ ਕਰਨ ਲਈ ਅਤੇ ਮੁਲਾਜ਼ਮ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਮੀਟਿੰਗ ਮੀਤ ਪ੍ਰਧਾਨ ਗੁਰਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਵੱਡੀ ਗਿਣਤੀ ਵਿਚ ਵੱਖ-ਵੱਖ ਸਬ ਡਵੀਜ਼ਨਾਂ ਵਿਚੋਂ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ।
ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਵਰਕਿੰਗ ਕਮੇਟੀ ਖੰਨਾ ਦੇ ਸਕੱਤਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸੂਬਾ ਵਰਕਿੰਗ ਕਮੇਟੀ ਦੇ ਫ਼ੈਸਲੇ ਅਨੁਸਾਰ ਯੂਨੀਅਨ ਦੀਆਂ ਜਥੇਬੰਦਕ ਚੋਣਾਂ ਦੇ ਅਮਲ ਨੂੰ ਜਮਹੂਰੀ ਕਾਰ ਵਿਹਾਰ ਵਿਧੀ ਨਾਲ ਲਾਗੂ ਕਰਨ ਲਈ ਅਤੇ ਮੁਲਾਜ਼ਮ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਮੀਟਿੰਗ ਮੀਤ ਪ੍ਰਧਾਨ ਗੁਰਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਵੱਡੀ ਗਿਣਤੀ ਵਿਚ ਵੱਖ-ਵੱਖ ਸਬ ਡਵੀਜ਼ਨਾਂ ਵਿਚੋਂ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿਚ ਸਰਕਲ ਕਮੇਟੀ ਖੰਨਾ ਸਕੱਤਰ ਬਲਵੀਰ ਸਿੰਘ ਅਤੇ ਸੂਬਾ ਜਰਨਲ ਸਕੱਤਰ ਜਸਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਕੁਲਵਿੰਦਰ ਸਿੰਘ, ਬਹਾਦਰ ਸਿੰਘ, ਨਵਜੋਤ ਸਿੰਘ, ਮਨੀ ਰਾਮ, ਅਮਨਦੀਪ ਸਿੰਘ, ਲਖਵੀਰ ਸਿੰਘ, ਕ੍ਰਿਸ਼ਨ ਕੁਮਾਰ, ਸੁਖਵੀਰ ਸਿੰਘ, ਜਗਦੇਵ ਸਿੰਘ, ਦਰਬਾਰਾ ਸਿੰਘ, ਆਦਿ ਨੇ ਹਾਜ਼ਰੀ ਲਗਾਉਂਦੇ ਹੋਏ ਕਿਹਾ ਸਰਕਾਰ ਦੀਆਂ ਮੁਲਾਜ਼ਮ ਅਤੇ ਲੋਕ ਮਾਰੂ ਨੀਤੀਆਂ ਖ਼ਿਲਾਫ਼ ਸਾਂਝੇ ਸੰਘਰਸ਼ ਨੂੰ ਤੇਜ਼ ਕਰਨ ਲਈ ਸਮੂਹ ਸਾਥੀਆਂ ਨੂੰ ਵੱਧ ਚੜ੍ਹ ਕੇ ਐਲਾਨ ਕੀਤੇ ਸਾਂਝੇ ਸੰਘਰਸ਼ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰਨ, ਮੰਗ ਪੱਤਰ ਵਿਚ ਦਰਜ ਮੰਗਾਂ ਦੀ ਪ੍ਰਾਪਤੀ ਲਈ ਪੂਰਾ ਤਾਣ ਲਗਾਉਣ ਦੇ ਯਤਨਾਂ ਨੂੰ ਤੇਜ਼ ਕੀਤਾ ਜਾਵੇਗਾ।