13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪਿੰਡ ਭੀਖੀ ਵਿਖੇ ਸਾਬਕਾ ਵਿਧਾਇਕ ਲੱਖਾ ਪਾਇਲ ਵਲੋਂ ਬੂਥ ਪੱਧਰ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਨਾ ਪ੍ਰਮੁੱਖਾਂ ਦੀ ਨਿਯੁਕਤੀ ਸਬੰਧੀ ਮੀਟਿੰਗ

ਰਾੜਾ ਸਾਹਿਬ, 12 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਹਲਕਾ ਪਾਇਲ ਦੇ ਪਿੰਡ ਭੀਖੀ ਵਿਖੇ ਸਾਬਕਾ ਸਰਪੰਚ ਭਗਵੰਤ ਸਿੰਘ ਬਿੱਲੂ ਦੇ ਗ੍ਰਹਿ ਵਿਖੇ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਦੀ ਪ੍ਰਧਾਨਗੀ ਹੇਠ ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਨੂੰ ਲੈ ਕੇ ਮੀਟਿੰਗ ਬੁਲਾਈ ਗਈ ਅਤੇ ਬੂਥ ਪੱਧਰ ‘ਤੇ ਪੰਨਾ ਪ੍ਰਮੁੱਖਾਂ ਦੀ ਨਿਯੁਕਤੀ, ਪਾਰਟੀ ਦੇ ਢਾਂਚੇ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਵਰਕਰਾਂ ਦੀ ਭੂਮਿਕਾ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਸਮੇਂ ਉਨ੍ਹਾਂ ਨਾਲ ਸੰਮਤੀ ਮੈਂਬਰ ਪ੍ਰੋ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਰਾੜਾ ਸਾਹਿਬ, 12 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਹਲਕਾ ਪਾਇਲ ਦੇ ਪਿੰਡ ਭੀਖੀ ਵਿਖੇ ਸਾਬਕਾ ਸਰਪੰਚ ਭਗਵੰਤ ਸਿੰਘ ਬਿੱਲੂ ਦੇ ਗ੍ਰਹਿ ਵਿਖੇ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਦੀ ਪ੍ਰਧਾਨਗੀ ਹੇਠ ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਨੂੰ ਲੈ ਕੇ ਮੀਟਿੰਗ ਬੁਲਾਈ ਗਈ ਅਤੇ ਬੂਥ ਪੱਧਰ ‘ਤੇ ਪੰਨਾ ਪ੍ਰਮੁੱਖਾਂ ਦੀ ਨਿਯੁਕਤੀ, ਪਾਰਟੀ ਦੇ ਢਾਂਚੇ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਵਰਕਰਾਂ ਦੀ ਭੂਮਿਕਾ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਸਮੇਂ ਉਨ੍ਹਾਂ ਨਾਲ ਸੰਮਤੀ ਮੈਂਬਰ ਪ੍ਰੋ. ਗੁਰਮੁਖ ਸਿੰਘ ਗੋਮੀ ਸਿਆੜ ਵੀ ਮੌਜੂਦ ਸਨ ।ਲਖਵੀਰ ਸਿੰਘ ਲੱਖਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਕਾਂਗਰਸ ਦੀ ਮਜ਼ਬੂਤੀ ਉਸ ਦੇ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਵਰਕਰਾਂ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਨਾ ਪ੍ਰਮੁੱਖ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਦੀ ਅਹਿਮ ਕੜੀ ਹਨ, ਇਸ ਲਈ ਹਰ ਵਰਕਰ ਨੂੰ ਪੂਰੀ ਜ਼ਿੰਮੇਵਾਰੀ ਅਤੇ ਸਮਰਪਣ ਨਾਲ ਆਪਣਾ ਫ਼ਰਜ਼ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੀ ਆਵਾਜ਼ ਬਣਨਾ ਹੈ, ਜਿਸ ਲਈ ਬੂਥ ਪੱਧਰ ‘ਤੇ ਸਰਗਰਮ ਟੀਮਾਂ ਦਾ ਹੋਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਵਰਕਰਾਂ ਨੇ ਵੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਲਗਨ ਨਾਲ ਕੰਮ ਕਰਨ ਦਾ ਵਿਸ਼ਵਾਸ ਦਿਵਾਇਆ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪ੍ਰਧਾਨ ਮੋਹਣ ਸਿੰਘ, ਭਗਵੰਤ ਸਿੰਘ ਬਿੱਲੂ ਸਾਬਕਾ ਸਰਪੰਚ, ਨਾਜ਼ਰ ਸਿੰਘ ਨਾਜੀ , ਕੇਵਲ ਸਿੰਘ ਫ਼ੌਜੀ, ਸੁਦਾਗਰ ਸਿੰਘ, ਦਿਲਬਰ ਸਿੰਘ, ਬਲਵਿੰਦਰ ਸਿੰਘ ਬੱਬੂ ਨਵਾਬ ਖਾਂ, ਗੁਰਬਖ਼ਸ਼ ਸਿੰਘ, ਗੋਜਿੰਦਰ ਸਿੰਘ ਆਦਿ ਕਾਂਗਰਸੀ ਆਗੂ ‘ਤੇ ਵਰਕਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਚਰਨ ਕਵਲ ਸਾਹਿਬ ਨੂੰ ਐੱਲ. ਆਈ. ਸੀ. ਸਮਰਾਲਾ ਸ਼ਾਖਾ ਵਲੋਂ ਵਾਟਰ ਕੂਲਰ ਭੇਟ ਅਗਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਡਿਵੀਜ਼ਨ ਖੰਨਾ ਵਲੋਂ ਮੀਟਿੰਗ
Ad Position 24