13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਨਗਰ ਕੌਂਸਲ ਸਾਹਨੇਵਾਲ ਦੇ ਅੰਦਰ ਦਫ਼ਤਰ ਦੇ ਨਵੇਂ ਉਸਾਰੇ ਬਲਾਕ ਦਾ ਮੰਤਰੀ ਮੁੰਡੀਆਂ ਨੇ ਰਸਮੀ ਉਦਘਾਟਨ

ਸਾਹਨੇਵਾਲ, 12 ਸਤੰਬਰ (ਹਨੀ ਚਾਠਲੀ)-ਨਗਰ ਕੌਂਸਲ ਸਾਹਨੇਵਾਲ ਦੀ ਪ੍ਰਧਾਨ ਪੂਜਾ ਭਾਟੀਆ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਨਗਰ ਕੌਂਸਲ ਸਾਹਨੇਵਾਲ ਵਲੋਂ ਕਰਮਚਾਰੀਆਂ ਤੇ ਅਧਿਕਾਰੀਆਂ ਦੇ ਬੈਠਣ ਲਈ ਦਫ਼ਤਰ ਦੇ ਨਵੇਂ ਉਸਾਰੇ ਬਲਾਕ ਦਾ ਨਿਰਮਾਣ ਕਰਵਾਇਆ ਗਿਆ ਹੈ, ਜਿਸ ਦਾ ਰਸਮੀ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ‘ਤੇ ਪਹੁੰਚੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਗਰ ਕੌਂਸਲ ਸਾਹਨੇਵਾਲ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਦੇ ਬੈਠਣ ਲਈ ਦਫ਼ਤਰ ਦੇ ਨਵੇਂ ਉਸਾਰੇ ਬਲਾਕ ਦਾ ਨਿਰਮਾਣ ਕਰਵਾ ਦਿੱਤਾ ਗਿਆ ਹੈ ਤਾਂ ਜੋ ਨਗਰ ਕੌਂਸਲ ਦਫ਼ਤਰ ਸਾਹਨੇਵਾਲ ਦੇ ਕਰਮਚਾਰੀ ਤੇ ਅਧਿਕਾਰੀ ਬੈਠ ਕੇ ਲੋਕਾਂ ਦਾ ਕੰਮ ਆਸਾਨੀ ਨਾਲ ਕਰ ਸਕਣ। ਇਸ ਦੌਰਾਨ ਪ੍ਰਧਾਨ ਪੂਜਾ ਭਾਟੀਆ, ਕਾਰਜ ਸਾਧਕ ਅਫ਼ਸਰ ਬਲਵੀਰ ਸਿੰਘ ਗਿੱਲ ਅਤੇ ਸੁਪਰਡੈਂਟ ਸੈਨੀਟੇਸ਼ਨ ਜਸਵੀਰ ਸਿੰਘ ਨੇ ਦੱਸਿਆ ਕਿ ਇਸ ਨਵੇਂ ਉਸਾਰੇ ਬਲਾਕ ਦੀ ਉਸਾਰੀ ‘ਤੇ ਲਗਭਗ 27 ਲੱਖ 66 ਹਜ਼ਾਰ ਰੁਪਏ ਖ਼ਰਚ ਆਇਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਸਾਹਨੇਵਾਲ, 12 ਸਤੰਬਰ (ਹਨੀ ਚਾਠਲੀ)-ਨਗਰ ਕੌਂਸਲ ਸਾਹਨੇਵਾਲ ਦੀ ਪ੍ਰਧਾਨ ਪੂਜਾ ਭਾਟੀਆ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਨਗਰ ਕੌਂਸਲ ਸਾਹਨੇਵਾਲ ਵਲੋਂ ਕਰਮਚਾਰੀਆਂ ਤੇ ਅਧਿਕਾਰੀਆਂ ਦੇ ਬੈਠਣ ਲਈ ਦਫ਼ਤਰ ਦੇ ਨਵੇਂ ਉਸਾਰੇ ਬਲਾਕ ਦਾ ਨਿਰਮਾਣ ਕਰਵਾਇਆ ਗਿਆ ਹੈ, ਜਿਸ ਦਾ ਰਸਮੀ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ‘ਤੇ ਪਹੁੰਚੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਗਰ ਕੌਂਸਲ ਸਾਹਨੇਵਾਲ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਦੇ ਬੈਠਣ ਲਈ ਦਫ਼ਤਰ ਦੇ ਨਵੇਂ ਉਸਾਰੇ ਬਲਾਕ ਦਾ ਨਿਰਮਾਣ ਕਰਵਾ ਦਿੱਤਾ ਗਿਆ ਹੈ ਤਾਂ ਜੋ ਨਗਰ ਕੌਂਸਲ ਦਫ਼ਤਰ ਸਾਹਨੇਵਾਲ ਦੇ ਕਰਮਚਾਰੀ ਤੇ ਅਧਿਕਾਰੀ ਬੈਠ ਕੇ ਲੋਕਾਂ ਦਾ ਕੰਮ ਆਸਾਨੀ ਨਾਲ ਕਰ ਸਕਣ। ਇਸ ਦੌਰਾਨ ਪ੍ਰਧਾਨ ਪੂਜਾ ਭਾਟੀਆ, ਕਾਰਜ ਸਾਧਕ ਅਫ਼ਸਰ ਬਲਵੀਰ ਸਿੰਘ ਗਿੱਲ ਅਤੇ ਸੁਪਰਡੈਂਟ ਸੈਨੀਟੇਸ਼ਨ ਜਸਵੀਰ ਸਿੰਘ ਨੇ ਦੱਸਿਆ ਕਿ ਇਸ ਨਵੇਂ ਉਸਾਰੇ ਬਲਾਕ ਦੀ ਉਸਾਰੀ ‘ਤੇ ਲਗਭਗ 27 ਲੱਖ 66 ਹਜ਼ਾਰ ਰੁਪਏ ਖ਼ਰਚ ਆਇਆ ਹੈ। ਇਸ ਨਵੇਂ ਉਸਾਰੇ ਬਲਾਕ ਦਾ ਉਦਘਾਟਨ ਕਰਨ ਉਪਰੰਤ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਇਕ ਵਿਸ਼ੇਸ਼ ਲੋਕ ਮਿਲਣੀ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਗਿਆ। ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਮੰਤਰੀ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਦੁਆਰ ‘ਤੇ ਪਹੁੰਚ ਕੇ ਨਿਰਧਾਰਿਤ ਸਮੇਂ ਅੰਦਰ ਹੱਲ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਪਿੰਡ ਪਿੰਡ ਲੋਕ ਮਿਲਣੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੱਲ ਸੰਭਵ ਨਹੀਂ ਹੁੰਦਾ, ਉਨ੍ਹਾਂ ਸਮੱਸਿਆਵਾਂ ਸਬੰਧੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਸੂਬੇ ਦੇ ਹਰ ਖੇਤਰ ਦਾ ਸਰਵਪੱਖੀ ਵਿਕਾਸ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜ ਭਵਿੱਖ ਅੰਦਰ ਵੀ ਇਸੇ ਤਰਾਂ ਜਾਰੀ ਰਹਿਣਗੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਨਗਰ ਕੌਂਸਲ ਸਾਹਨੇਵਾਲ ਦੀ ਪ੍ਰਧਾਨ ਪੂਜਾ ਭਾਟੀਆ ਤੇ ਆਮ ਆਦਮੀ ਪਾਰਟੀ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਾਜਦੀਪ ਭਾਟੀਆ ਨੇ ਕਿਹਾ ਕਿ ਅਸੀਂ ਧੰਨਵਾਦੀ ਹਾਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਜਿਨ੍ਹਾਂ ਨੇ ਅੱਜ ਲੱਖਾਂ ਦੇ ਵਿਕਾਸ ਦੇ ਕੰਮਾਂ ਦਾ ਰਸਮੀ ਉਦਘਾਟਨ ਕਰਨ ਦੇ ਨਾਲ ਨਾਲ ਨਗਰ ਕੌਂਸਲ ਦੇ ਅੰਦਰ ਨਵੀਂ ਬਿਲਡਿੰਗ ਦਾ ਰਸਮੀ ਉਦਘਾਟਨ ਵੀ ਕੀਤਾ ਤੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕੀਤਾ। ਇਸ ਮੌਕੇ ਪ੍ਰਧਾਨ ਸਵਰਨ ਸੋਨੀ, ਓਮ ਪ੍ਰਕਾਸ਼ ਗੋਇਲ, ਪ੍ਰਧਾਨ ਅਜਮੇਰ ਸਿੰਘ ਧਾਲੀਵਾਲ, ਪ੍ਰਧਾਨ ਮਨਜਿੰਦਰ ਸਿੰਘ ਭੋਲਾ, ਕੌਂਸਲਰ ਕੁਲਵਿੰਦਰ ਕੌਰ ਧਾਲੀਵਾਲ, ਕੌਂਸਲਰ ਕੁਲਵਿੰਦਰ ਸਿੰਘ ਕਾਲਾ ਬਿਮਰੋ, ਕੌਂਸਲਰ ਜਸਵਿੰਦਰ ਕੌਰ ਤਲਵਾੜਾ, ਪ੍ਰਧਾਨ ਲਾਲੀ ਹਰਾ, ਧਰਮਿੰਦਰ ਕੁਮਾਰ ਕਾਲੀ, ਪੱਪੂ ਤਲਵਾੜਾ, ਦੀਪਕ ਦੀਨੂੰ, ਬੱਬੂ ਬਿਰਦੀ, ਪ੍ਰਧਾਨ ਬੱਬੂ ਖ਼ਾਲਸਾ, ਲਖਵਿੰਦਰ ਸਿੰਘ, ਇਕਬਾਲ ਸਿੰਘ ਜੰਡਿਆਲੀ, ਸੰਪੂਰਨ ਸਿੰਘ, ਅਰੁਣ ਬਠਲਾ, ਦਲਜੀਤ ਸਿੰਘ ਚੌਹਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸਿਆੜ ਵਿਖੇ ਕਲਸ ਗੋਤ ਦੇ ਵੱਡੇ ਵਡੇਰਿਆਂ ਦੀ ਯਾਦ ’ਚ ਸਾਲਾਨਾ ਭੰਡਾਰਾ ਕਰਵਾਇਆ ਅਗਲੀ ਖ਼ਬਰ ਡਾ. ਭੀਮ ਰਾਉ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੇ ਵਿਰੋਧ ਵਿੱਚ ਪਿੰਡ ਬਿਲਾਸਪੁਰ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ
Ad Position 24