13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸਾਬਕਾ ਸੈਨਿਕਾਂ ਨੇ ਮੰਗਾਂ ਸੰਬੰਧੀ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ

ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਇਕੱਤਰਤਾ ਕੈਪਟਨ ਨੰਦ ਲਾਲ ਮਾਜਰੀ ਦੀ ਪ੍ਰਧਾਨਗੀ ਹੇਠਾਂ ਹੋਈ ਜਿਸ ਵਿਚ ਸਾਬਕਾ ਸੈਨਿਕਾਂ ਨੂੰ ਆਉਂਦੀਆਂ ਸਮੱਸਿਆਵਾਂ ਸਬੰਧੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਕੈਪਟਨ ਨੰਦ ਲਾਲ ਮਾਜਰੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦੀ ਸੱਤਾ ਸੰਭਾਲਣ ਤੋਂ ਪਹਿਲਾਂ ਸਾਬਕਾ ਸੈਨਿਕਾਂ ਦੀਆਂ ਮੰਗਾਂ ਮੰਨਣ ਦਾ ਵਾਅਦਾ ਕੀਤਾ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਇਕੱਤਰਤਾ ਕੈਪਟਨ ਨੰਦ ਲਾਲ ਮਾਜਰੀ ਦੀ ਪ੍ਰਧਾਨਗੀ ਹੇਠਾਂ ਹੋਈ ਜਿਸ ਵਿਚ ਸਾਬਕਾ ਸੈਨਿਕਾਂ ਨੂੰ ਆਉਂਦੀਆਂ ਸਮੱਸਿਆਵਾਂ ਸਬੰਧੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਕੈਪਟਨ ਨੰਦ ਲਾਲ ਮਾਜਰੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦੀ ਸੱਤਾ ਸੰਭਾਲਣ ਤੋਂ ਪਹਿਲਾਂ ਸਾਬਕਾ ਸੈਨਿਕਾਂ ਦੀਆਂ ਮੰਗਾਂ ਮੰਨਣ ਦਾ ਵਾਅਦਾ ਕੀਤਾ ਸੀ। ਪਰ ਹੁਣ ਭਾਜਪਾ ਸਰਕਾਰ ਸੈਨਿਕਾਂ ਦੇ ਬਣਦੇ ਹੱਕ ਨਹੀਂ ਦੇ ਰਹੀ ਅਤੇ ਹੁਣ ਤੱਕ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ। ਸਾਬਕਾ ਸੈਨਿਕਾਂ ਦੀਆਂ ਮੰਗਾਂ ਜਿਵੇਂ ਕਿ ‘ਇਕ ਰੈਂਕ-ਇਕ ਪੈਨਸ਼ਨ’ ਦੇਣਾ, 8ਵੇਂ ਪੇ-ਕਮਿਸ਼ਨ ਨੂੰ ਸਹੀ ਢੰਗ ਨਾਲ ਲਾਗੂ ਅਤੇ ਕਰੋਨਾ ਬਿਮਾਰੀ ਸਮੇਂ ਦਾ 18 ਮਹੀਨੇ ਦਾ ਡੀ. ਏ. ਅਤੇ ਜੁਲਾਈ 2026 ਤੱਕ ਦਾ ਡੀ. ਏ. ਜਾਰੀ ਨਹੀਂ ਕੀਤਾ ਗਿਆ। ਕੈਪਟਨ ਮੁਕੰਦ ਸਿੰਘ ਅਤੇ ਸੂਬੇਦਾਰ ਮੇਜਰ ਕਰਨੈਲ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਸਾਬਕਾ ਸੈਨਿਕਾਂ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਬਹੁਤ ਮਹਿੰਗੀ ਪਵੇਗੀ ਕਿਉਂਕਿ ਸੈਨਿਕ ਆਪਣੇ ਹੱਕ ਲੈਣ ਲਈ ਲਗਾਤਾਰ ਸੰਘਰਸ਼ ਕਰਦੇ ਰਹਿਣਗੇ। ਜੇਕਰ ਸੈਨਿਕਾਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਸਕਦੇ ਹਨ ਤਾਂ ਆਪਣੇ ਹੱਕਾਂ ਲਈ ਵੀ ਆਪਣੀਆਂ ਜਾਨਾਂ ਦੇ ਸਕਦੇ ਹਨ। ਇਸ ਮੌਕੇ ਕੈਪਟਨ ਮੇਹਰ ਸਿੰਘ, ਸੂਬੇਦਾਰ ਮੇਜਰ ਕ੍ਰਿਸ਼ਨ ਲਾਲ, ਸੂਬੇਦਾਰ ਰੱਬੀ ਸਿੰਘ, ਮੇਵਾ ਸਿੰਘ, ਗੁਲਚਮਨ ਸਿੰਘ, ਮੋਹਨ ਸਿੰਘ, ਕਰਨੈਲ ਸਿੰਘ, ਮੀਤ ਸਿੰਘ, ਸਵਰਨ ਸਿੰਘ, ਜਸਵਿੰਦਰ ਸਿੰਘ, ਨਗਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ’ਚ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਅਲੂਣਾ ਤੋਲਾ ’ਚ ਬਾਬਾ ਸ਼ੀਹਦਾਣਾ ਦੀ ਦਰਗਾਹ ’ਤੇ ਸਾਲਾਨਾ ਭੰਡਾਰਾ ਕਰਵਾਇਆ
Ad Position 24