13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਡਾ. ਜਸਪ੍ਰੀਤ ਸਿੰਘ ਬੀਜਾ ਵਲੋਂ ਪਿੰਡ ਸਹਾਰਨ ਮਾਜਰਾ ’ਚ ਵਰਕਰ ਮਿਲਣੀ

ਮਲੌਦ, 12 ਸਤੰਬਰ (ਦਿਲਬਾਗ ਸਿੰਘ ਚਾਪੜਾ)-ਡਾ. ਜਸਪ੍ਰੀਤ ਸਿੰਘ ਬੀਜਾ ਵਲੋਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਅੱਜ ਹਲਕਾ ਪਾਇਲ ਦੇ ਪਿੰਡ ਸਹਾਰਨ ਮਾਜਰਾ ਵਿੱਚ ਸਰਪੰਚ ਹਰਜੀਵਨ ਸਿੰਘ ਦੇ ਗ੍ਰਹਿ ਵਿਖੇ ਵਰਕਰ ਮਿਲਣੀ ਕੀਤੀ ਗਈ, ਜਿਸ ਵਿੱਚ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਕੀਤੇ ਕੰਮਾਂ ਨੂੰ ਘਰ ਘਰ ਪਹੁੰਚਾਉਣ ਲਈ ਵਰਕਰਾਂ ਨੂੰ ਲਾਮਬੰਦ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਮਲੌਦ, 12 ਸਤੰਬਰ (ਦਿਲਬਾਗ ਸਿੰਘ ਚਾਪੜਾ)-ਡਾ. ਜਸਪ੍ਰੀਤ ਸਿੰਘ ਬੀਜਾ ਵਲੋਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਅੱਜ ਹਲਕਾ ਪਾਇਲ ਦੇ ਪਿੰਡ ਸਹਾਰਨ ਮਾਜਰਾ ਵਿੱਚ ਸਰਪੰਚ ਹਰਜੀਵਨ ਸਿੰਘ ਦੇ ਗ੍ਰਹਿ ਵਿਖੇ ਵਰਕਰ ਮਿਲਣੀ ਕੀਤੀ ਗਈ, ਜਿਸ ਵਿੱਚ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਕੀਤੇ ਕੰਮਾਂ ਨੂੰ ਘਰ ਘਰ ਪਹੁੰਚਾਉਣ ਲਈ ਵਰਕਰਾਂ ਨੂੰ ਲਾਮਬੰਦ ਕੀਤਾ। ਉਹਨਾਂ ਕਿਹਾ ਕਿ ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਨੂੰ ਉਹ ਸਹੂਲਤਾਂ ਮਿਲੀਆਂ ਹਨ ਜੋ ਅੱਜ ਤੱਕ ਕਿਸੇ ਪਾਰਟੀ ਨੇ ਦੇਣੀਆਂ ਤਾਂ ਦੂਰ, ਸੋਚੀਆਂ ਵੀ ਨਹੀਂ ਸੀ। ਹੁਣ ਆਪਣੀ ਹਾਰ ਵੇਖਦਿਆਂ ਵਿਰੋਧੀ ਪਾਰਟੀਆਂ ਵਾਲੇ ਆਏ ਦਿਨ ਕੋਈ ਨਾ ਕੋਈ ਵਖੇੜਾ ਖੜਾ ਕਰਕੇ ਆਪ ਸਰਕਾਰ ਨੂੰ ਬਦਨਾਮ ਕਰਨਾ ਚਾਹੁੰਦੇ ਹਨ, ਪਰ ਹਲਕਾ ਪਾਇਲ ਹੀ ਨਹੀਂ ਪੂਰੇ ਪੰਜਾਬ ਵਿਚ ਹੁਣ ਲੋਕ ਮਾਨ ਸਰਕਾਰ ਨੂੰ ਦੁਬਾਰਾ ਰਾਜ ਭਾਗ ਦੇਣ ਦਾ ਮਨ ਬਣਾ ਚੁੱਕੇ ਹਨ। ਵਿਰੋਧੀਆਂ ਦੀਆ ਚਾਲਾ ਨੂੰ ਬੰਦ ਕਰਨ ਲਈ ਹੁਣ ਪਾਰਟੀ ਵਲੰਟੀਅਰਾਂ ਨੂੰ ਮੋਰਚਾ ਖੋਲ੍ਹਣਾ ਪੈਣਾ ਹੈ। ਇਸ ਸਮੇਂ ਉਨ੍ਹਾਂ ਦੇ ਨਾਲ ਪਾਰਟੀ ਦੇ ਬੁਲਾਰੇ ਰਮਨ ਕੁਮਾਰ ਚਾਂਦੀ, ਸਰਪੰਚ ਹਰਜੀਵਨ ਸਿੰਘ, ਪੰਚ ਅਮਨਦੀਪ ਸਿੰਘ, ਪੰਚ ਤਾਰਾ ਸਿੰਘ, ਪ੍ਰਗਟ ਸਿੰਘ, ਤਾਰਾ ਸਿੰਘ, ਸੁਖਵੀਰ ਸਿੰਘ, ਕੁਲਦੀਪ ਸਿੰਘ ਜਤਿੰਦਰ ਸਿੰਘ, ਹਰਜੀਤ ਸਿੰਘ ਹਰਪਾਲ ਸਿੰਘ, ਪਰਮਵੀਰ ਸਿੰਘ ਜਗਦੀਪਪਾਲ ਸਿੰਘ, ਮਨਪ੍ਰੀਤ ਸਿੰਘ, ਦਲਵੀਰ ਸਿੰਘ , ਗੁਰਪ੍ਰੀਤ ਸਿੰਘ, ਡਾਕਟਰ ਸਤਨਾਮ ਸਿੰਘ ਆਦਿ ਵੀ ਹਾਜਿਰ ਸਨ। ਸਰਪੰਚ ਹਰਜੀਵਨ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਡਾ: ਜਸਪ੍ਰੀਤ ਸਿੰਘ ਬੀਜਾ ਅਤੇ ਰਮਨ ਕੁਮਾਰ ਚਾਂਦੀ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ।
Ad Position 22
No active advertisement
ਪਿਛਲੀ ਖ਼ਬਰ 18 ਫੁੱਟ ਚੌੜੀ ਸੜਕ ਦਾ ਕੰਮ ਸ਼ੁਰੂ ਹੋਣ ਦੀ ਖੁਸ਼ੀ ਵਿਚ ਪਿੰਡ ਨਿਜ਼ਾਮਪੁਰ ਵਾਸੀਆਂ ਨੇ ਵਿਧਾਇਕ ਗਿਆਸਪੁਰਾ ਦਾ ਮੂੰਹ ਮਿੱਠਾ ਕ... ਅਗਲੀ ਖ਼ਬਰ ਪਾਵਰਕਾਮ ਪੈਨਸ਼ਨਰਜ ਟਰਾਂਸਕੋ ਯੂਨੀਅਨ (ਏਟਕ) ਨੇ ਮੰਗਾਂ ਸੰਬੰਧੀ ਰੋਸ ਪ੍ਰਗਟਾਇਆ
Ad Position 24