14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪਿੰਡ ਭਾਦਲਾ ਵਿਚ ਕਾਰ ਦੀ ਲਪੇਟ ’ਚ ਆਉਣ ਨਾਲ ਤਿੰਨ ਸਾਲਾ ਮਾਸੂਮ ਬੱਚੇ ਦੀ ਮੌਤ ਗੁੱਸੇ ਵਿਚ ਆਏ ਪਿੰਡ ਵਾਸੀਆਂ ਨੇ ਸਿਵਲ ਹਸਪਤਾਲ ਖੰਨਾ ਵਿਖੇ ਕਾਰ ਦੀ ਕੀਤੀ ਭੰਨਤੋੜ

ਖੰਨਾ, 13 ਸਤੰਬਰ (ਹਰਜਿੰਦਰ ਸਿੰਘ ਲਾਲ)-ਪਿੰਡ ਭਾਦਲਾ ਵਿੱਚ ਇੱਕ ਦਰਦਨਾਕ ਹਾਦਸੇ ਦੌਰਾਨ ਕਰੀਬ ਤਿੰਨ ਸਾਲਾ ਮਾਸੂਮ ਬੱਚੇ ਦੀ ਕਾਰ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਖੰਨਾ, 13 ਸਤੰਬਰ (ਹਰਜਿੰਦਰ ਸਿੰਘ ਲਾਲ)-ਪਿੰਡ ਭਾਦਲਾ ਵਿੱਚ ਇੱਕ ਦਰਦਨਾਕ ਹਾਦਸੇ ਦੌਰਾਨ ਕਰੀਬ ਤਿੰਨ ਸਾਲਾ ਮਾਸੂਮ ਬੱਚੇ ਦੀ ਕਾਰ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਬੱਚੇ ਦੇ ਮਾਤਾ-ਪਿਤਾ ਦਾ ਰੋ-ਰੋ ਕੇ ਬੁਰਾ ਹਾਲ ਸੀ। ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਸਿਵਲ ਹਸਪਤਾਲ ਖੰਨਾ ਵਿਖੇ ਕਾਰ ਦੀ ਭੰਨਤੋੜ ਕਰ ਦਿੱਤੀ। ਪਿੰਡ ਵਾਸੀਆਂ ਨੇ ਕਾਰ ਸਵਾਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਦੋਸ਼ ਲਗਾਇਆ ਕਿ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਮਾਮਲੇ ਦੀ ਸੂਚਨਾ ਮਿਲਣ ’ਤੇ ਸਿਵਲ ਹਸਪਤਾਲ ਖੰਨਾ ਵਿੱਚ ਐਸ. ਐਚ. ਓ ਸਦਰ ਵਿਜੇਪਾਲ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਨੂੰ ਸੰਭਾਲਿਆ। ਮ੍ਰਿਤਕ ਬੱਚੇ ਦੇ ਪਿਤਾ ਸਨੀ ਨੇ ਦੋਸ਼ ਲਗਾਇਆ ਕਿ ਉਸਦੇ ਬੱਚੇ ਨੂੰ ਜਾਣਬੁੱਝ ਕੇ ਕਾਰ ਹੇਠਾਂ ਦਿੱਤਾ ਗਿਆ ਹੈ। ਉਸਨੇ ਦੱਸਿਆ ਕਿ ਕਾਰ ਸਵਾਰ ਉਨ੍ਹਾਂ ਦੇ ਹੀ ਗੁਆਂਢੀ ਦੱਸੇ ਜਾ ਰਹੇ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਬੱਚੇ ਦੇ ਪਿਤਾ ਵੱਲੋਂ ਲਗਾਏ ਗਏ ਦੋਸ਼ਾਂ ਦੀ ਪੁਸ਼ਟੀ ਜਾਂ ਖੰਡਨ ਜਾਂਚ ਤੋਂ ਬਾਅਦ ਹੀ ਹੋ ਸਕੇਗਾ।
Ad Position 22
No active advertisement
ਪਿਛਲੀ ਖ਼ਬਰ ਵਸੀਅਤ ਨਾ ਤਸਦੀਕ ਕਰਨ ’ਤੇ ਨੰਬਰਦਾਰਾਂ ਖਿਲਾਫ਼ ਬਜ਼ੁਰਗ ਨੇ ਵਿੱਤੀ ਕਮਿਸ਼ਨਰ ਤੱਕ ਕੀਤੀ ਸ਼ਿਕਾਇਤ ਅਗਲੀ ਖ਼ਬਰ ਸਾਬਕਾ ਵਿਧਾਇਕ ਲੱਖਾ ਪਾਇਲ ਨੇ ਸਿਹੌੜਾ ਵਿਖੇ ਪੰਨਾ ਪ੍ਰਮੁੱਖ ਨੂੰ ਲੈ ਕੇ ਕੀਤੀ ਮੀਟਿੰਗ
Ad Position 24