14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪਿੰਡ ਮੁਕੰਦਪੁਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਅਹਿਮ ਇਕੱਤਰਤਾ ਇਆਲੀ ਤੇ ਸ਼ਿਵਾਲਕ ਵਲੋਂ ਸਮੂਹ ਵਰਗਾਂ ਨੂੰ ਪਾਰਟੀ ਨਾਲ ਜੁੜਨ ਦੀ ਅਪੀਲ

ਡੇਹਲੋਂ, 13 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਪਿੰਡ ਮੁਕੰਦਪੁਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ’ ਵਲੋਂ ਅਹਿਮ ਇਕੱਤਰਤਾ ਕਰਵਾਈ ਗਈ। ਇਸ ਸਮੇਂ ਪਾਰਟੀ ਦੇ ਮਾਲਵਾ ਜ਼ੋਨ ਇੰਚਾਰਜ਼ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਗਿੱਲ ਇੰਚਾਰਜ਼ ਦਰਸ਼ਨ ਸਿੰਘ ਸ਼ਿਵਾਲਕ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਡੇਹਲੋਂ, 13 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਪਿੰਡ ਮੁਕੰਦਪੁਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ’ ਵਲੋਂ ਅਹਿਮ ਇਕੱਤਰਤਾ ਕਰਵਾਈ ਗਈ। ਇਸ ਸਮੇਂ ਪਾਰਟੀ ਦੇ ਮਾਲਵਾ ਜ਼ੋਨ ਇੰਚਾਰਜ਼ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਗਿੱਲ ਇੰਚਾਰਜ਼ ਦਰਸ਼ਨ ਸਿੰਘ ਸ਼ਿਵਾਲਕ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਕੱਤਰਤਾ ਦੌਰਾਨ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੇ ਮੌਜੂਦਾ ਰਾਜਨੀਤਕ ਹਾਲਾਤ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮਨਪ੍ਰੀਤ ਸਿੰਘ ਇਆਲੀ ਅਤੇ ਦਰਸ਼ਨ ਸਿੰਘ ਸ਼ਿਵਾਲਕ ਨੇ ਸਮੂਹ ਵਰਗਾਂ ਨੂੰ ਅਪੀਲ ਕੀਤੀ , ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨਾਲ ਜੁੜਕੇ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ, ਪੰਜਾਬੀਅਤ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੋਕਾਂ ਦਾ ਇੱਕਜੁੱਟ ਹੋਣਾ ਸਮੇਂ ਦੀ ਮੁੱਖ ਲੋੜ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਭਲਾਈ ਲਈ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦਾ ਸਾਥ ਦੇਣਾ ਜ਼ਰੂਰੀ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਮੁੱਦਿਆਂ ਨੂੰ ਉਭਾਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਯਤਨਾਂ ਨੂੰ ਕਾਮਯਾਬ ਬਣਾਉਣ ਲਈ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨਾ ਲਾਜ਼ਮੀ ਹੈ। ਆਗੂਆਂ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਪਾਰਟੀ ਦੀ ਵਿਚਾਰਧਾਰਾ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ , ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਪੂਰੀ ਤਨਦੇਹੀ ਨਾਲ ਤਿਆਰੀਆਂ ਵਿੱਚ ਜੁਟ ਜਾਣ। ਇਕੱਤਰਤਾ ਦੌਰਾਨ ਹਾਜ਼ਰ ਆਗੂਆਂ ਅਤੇ ਵਰਕਰਾਂ ਵਲੋਂ ਪਾਰਟੀ ਨੂੰ ਜਥੇਬੰਦਕ ਪੱਧਰ ’ਤੇ ਹੋਰ ਮਜ਼ਬੂਤ ਕਰਨ ਸਬੰਧੀ ਆਪਣੇ ਵਿਚਾਰ ਵੀ ਸਾਂਝੇ ਕੀਤੇ ਗਏ। ਇਸ ਸਮੇਂ ਜਸਵੀਰ ਸਿੰਘ ਪੱਪੂ ਡੇਹਲੋਂ, ਸਰਕਲ ਪ੍ਰਧਾਨ ਪਰਮਜੀਤ ਸਿੰਘ ਨੀਟੂ ਸਰੀਂਹ, ਜ਼ਿਲਾ ਮੀਤ ਪ੍ਰਧਾਨ ਜਗਦੀਪ ਸਿੰਘ ਕਾਲਾ ਘਵੱਦੀ, ਸਰਕਲ ਡੇਹਲੋਂ ਪ੍ਰਧਾਨ ਹਰਪਾਲ ਸਿੰਘ ਪਾਲੀ ਸਾਇਆਂ, ਇੰਜ਼ੀਨੀਅਰ ਪ੍ਰਦੀਪ ਸਿੰਘ ਰੁੜਕਾ, ਸਰਪੰਚ ਦੀਪਾ ਕੁੱਲੇਵਾਲ, ਗੁਰਜੀਤ ਸਿੰਘ ਮੁਕੰਦਪੁਰ, ਹਰਮਨ ਸਿੰਘ, ਸਿਮਰਨਜੋਤ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਗੋਲਡੀ ਬਾਠ, ਗੁਰਜੋਤ ਸਿੰਘ, ਪ੍ਰਮਿੰਦਰ ਸਿੰਘ ਸਰਾਂ, ਪ੍ਰਿਤਪਾਲ ਸਿੰਘ, ਹੈਪੀ ਪੰਨੂ, ਰੂਪੀ ਸਿੱਧੂ, ਮਨਦੀਪ ਸਿੰਘ, ਪਿਰਤੀ, ਲਵਲੀ, ਪਵਨ ਪੰਨੂ, ਤਰਸੇਮ ਸਿੰਘ ਸੇਮੀ, ਸਤਵਿੰਦਰ ਸਿੰਘ, ਵਿੱਕੀ ਫੌਜੀ, ਪਰਮਵੀਰ ਸਿੰਘ ਸਮੇਤ ਵੱਡੀ ਗਿਣਤੀ ਪਿੰਡ ਮੁਕੰਦਪੁਰ ਤੋਂ ਇਲਾਵਾ ਇਲਾਕੇ ਦੇ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਬ-ਇੰਸਪੈਕਟਰ ਚਰਨਜੀਤ ਸਿੰਘ ਨਕਦ ਰਾਸ਼ੀ ਨਾਲ ਸਨਮਾਨਿਤ ਅਗਲੀ ਖ਼ਬਰ ਜੋਧਵਾਲ ਦੰਗਲ ਮੇਲੇ ’ਚ ਸਿਕੰਦਰ ਸ਼ੇਖ ਨੇ ਭੁਪਿੰਦਰ ਅਜਨਾਲਾ ਨੂੰ ਕੀਤਾ ਚਿੱਤਾ
Ad Position 24