13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਝਾੜ ਸਾਹਿਬ ਕਾਲਜ ਦੀਆਂ ਵਿਦਿਆਰਥਣਾਂ ਦਾ ਟੂਰ ਲਿਜਾਇਆ

ਮਾਛੀਵਾੜਾ ਸਾਹਿਬ, 13 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਦੀਆਂ ਬੀ. ਏ.

Ad Position 21
repet_subhas-goyals [Copy P29]
ਜਿਲ੍ਹਾ ਪ੍ਰਧਾਨ ਸੰਨੀ ਕੈਂਥ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਨਾਲ ਸੀਨੀਅਰ ਆਗੂ। ਤਸਵੀਰ ਅਮਰਜੀਤ ਸਿੰਘ ਮੰਗਲੀ 14-09-2026
ਮਾਛੀਵਾੜਾ ਸਾਹਿਬ, 13 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਦੀਆਂ ਬੀ. ਏ. ਭਾਗ ਦੂਜਾ ਦੀਆਂ ਵਿਦਿਆਰਥਣਾਂ ਦਾ ਥੰਡਰ ਜੋਨ ਮੋਹਾਲੀ ਵਿਖੇ ਟੂਰ ਲਿਜਾਇਆ ਗਿਆ। ਇਹ ਟੂਰ ਵਿਦਿਆਰਥਣਾਂ ਦੇ ਰੋਜ਼ਾਨਾ ਅਕਾਦਮਿਕ ਸਮੇਂ ਤੋਂ ਕੁੱਝ ਬਾਹਰ ਨਿਕਲ ਕੇ ਮਨੋਰੰਜਨ, ਆਪਸੀ ਸਾਂਝ ਅਤੇ ਨਵੇਂ ਤਜਰਬੇ ਪ੍ਰਦਾਨ ਕਰਨ ਦੇ ਉਦੇਸ਼ ਹਿਤ ਡਾ. ਰਣਜੀਤ ਕੌਰ ਮੁਖੀ ਹੋਮ ਸਾਇੰਸ ਵਿਭਾਗ ਵਲੋਂ ਆਈ. ਕਿਊ. ਏ. ਸੀ. ਦੇ ਸਹਿਯੋਗ ਨਾਲ ਲਿਜਾਇਆ ਗਿਆ। ਟੂਰ ਦੌਰਾਨ ਵਿਦਿਆਰਥਣਾਂ ਵਲੋਂ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਕੀਤੀਆਂ ਗਈਆਂ। ਵਿਦਿਆਰਥਣਾਂ ਨੇ ਸਮੂਹਿਕ ਤਸਵੀਰਾਂ ਖਿਚਵਾਉਂਦੇ ਹੋਏ ਯਾਦਗਾਰੀ ਪਲਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਇਆ। ਕਾਲਜ ਪ੍ਰਿੰਸੀਪਲ ਡਾ. ਰਜਿੰਦਰ ਕੌਰ ਨੇ ਕਿਹਾ ਕਿ ਵਿਦਿ ਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਜਿੱਥੇ ਅਕਾਦਮਿਕ ਗਤੀਵਿਧੀਆਂ ਦੇ ਨਾਲ-ਨਾਲ ਸਭਿਆਚਾਰਕ ਮਨੋਰੰਜਨ ਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵੀ ਬਹੁਤ ਜ਼ਰੂਰੀ ਹੁੰਦੀਆਂ ਹਨ। ਇਸ ਲਈ ਕਾਲਜ ਵਲੋਂ ਅਜਿਹੇ ਪ੍ਰੋਗਰਾਮ ਉਲੀਕੇ ਜਾਂਦੇ ਹਨ। ਇਸ ਮੌਕੇ ਪ੍ਰੋ. ਅਮਨਦੀਪ ਕੌਰ ਕਾਮਰਸ ਵਿਭਾਗ ਵੀ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਧਸਰ ਸਾਹਿਬ ਦੇ ਜੋੜ-ਮੇਲੇ ’ਤੇ ਹਜ਼ਾਰਾਂ ਦੀ ਗਿਣਤੀ ’ਚ ਸੰਗਤਾਂ ਨਤਮਸਤਕ ਅਗਲੀ ਖ਼ਬਰ ਸਬ-ਇੰਸਪੈਕਟਰ ਚਰਨਜੀਤ ਸਿੰਘ ਨਕਦ ਰਾਸ਼ੀ ਨਾਲ ਸਨਮਾਨਿਤ
Ad Position 24