13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸਿੱਧਸਰ ਸਾਹਿਬ ਦੇ ਜੋੜ-ਮੇਲੇ ’ਤੇ ਹਜ਼ਾਰਾਂ ਦੀ ਗਿਣਤੀ ’ਚ ਸੰਗਤਾਂ ਨਤਮਸਤਕ

ਮਲੌਦ, 13 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਾਬਾ ਸ਼ੀਹਾਂ ਜੀ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਸਿੱਧਸਰ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਭਾਦੋਂ ਦੀ ਮੱਸਿਆ ਦੇ ਦਿਹਾੜੇ ’ਤੇ ਸਾਲਾਨਾ ਜੋੜ-ਮੇਲਾ ਲੱਗਿਆ। ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ, ਕਥਾਵਾਚਕ ਤੇ ਕਵੀਸ਼ਰ ਜਥਿਆਂ ਨੇ ਗੁਰਮਤਿ ਸਮਾਗਮ ਵਿਚ ਸੰਗਤਾਂ ਨੂੰ ਦੇਰ ਸ਼ਾਮ ਤੱਕ ਗੁਰਇਤਿਹਾਸ ਨਾਲ ਜੋੜ ਕੇ ਰੱਖਿਆ।

Ad Position 21
repet_subhas-goyals [Copy P29]
ਮੁਫ਼ਤ ਹੋਮਿਪੈਥਕ ਕੈਂਪ ਦੀ ਸ਼ੁਰੂਆਤ ਕਰਵਾਉਣ ਸਮੇਂ ਭਾਈ ਸਤਨਾਮ ਸਿੰਘ ਅਤੇ ਹੋਰ। ਤਸਵੀਰਾਂ: ਕੁਲਵਿੰਦਰ ਸਿੰਘ ਨਿਜ਼ਾਮਪੁਰ 14-09-2026
ਮਲੌਦ, 13 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਾਬਾ ਸ਼ੀਹਾਂ ਜੀ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਸਿੱਧਸਰ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਭਾਦੋਂ ਦੀ ਮੱਸਿਆ ਦੇ ਦਿਹਾੜੇ ’ਤੇ ਸਾਲਾਨਾ ਜੋੜ-ਮੇਲਾ ਲੱਗਿਆ। ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ, ਕਥਾਵਾਚਕ ਤੇ ਕਵੀਸ਼ਰ ਜਥਿਆਂ ਨੇ ਗੁਰਮਤਿ ਸਮਾਗਮ ਵਿਚ ਸੰਗਤਾਂ ਨੂੰ ਦੇਰ ਸ਼ਾਮ ਤੱਕ ਗੁਰਇਤਿਹਾਸ ਨਾਲ ਜੋੜ ਕੇ ਰੱਖਿਆ। ਸੰਤ ਬਾਬਾ ਏਕਮ ਸਿੰਘ, ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਸਿੱਧਸਰ ਸਾਹਿਬ ਵਾਲਿਆਂ ਸਮੇਤ ਅਨੇਕਾਂ ਮਹਾਂਪੁਰਸ਼ਾਂ ਨੇ ਆਪਣੇ ਵਿਚਾਰਾਂ ਦੀ ਸਿੱਖ ਸੰਗਤਾਂ ਨਾਲ ਸਾਂਝ ਪਾਈ। ਸਵੇਰੇ 3 ਵਜੇ ਤੋਂ ਦੇਰ ਰਾਤ 9 ਵਜੇ ਤੱਕ ਜੋੜ-ਮੇਲੇ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਨਤਮਸਤਕ ਹੋਣ ਪਹੁੰਚੀਆਂ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਵਾਲੇ ਲੰਗਰ ਤੇ ਠੰਡੇ ਮਿੱਠੇ ਜਲ ਦੀ ਛਬੀਲਾਂ ਲਗਾਈਆਂ ਗਈਆਂ। ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਲਾਈਫ ਕੇਅਰ ਫਾਊਂਡੇਸ਼ਨ ਦੀ ਖੋਲੀ ਗਈ ਲੈਬੋਰਟਰੀ ਦਾ ਰਸਮੀ ਉਦਘਾਟਨ ਐਨ. ਜੀ. ਓ. ਵਰਕਰ ਸਤੀਸ਼ ਵਲੋਂ ਕੀਤਾ ਗਿਆ। ਇਸੇ ਤਰ੍ਹਾਂ ਨਾਭਾ ਹੋਮਿਓਪੈਥਿਕ ਕਲੀਨਿਕ ਨਾਭਾ ਦੇ ਡਾ. ਚੰਦਰ ਕਾਂਤ ਦੁਆਰਾ ਲਗਾਏ ਗਏ ਮੁਫ਼ਤ ਕੈਂਪ ਦਾ ਉਦਘਾਟਨ ਭਾਈ ਸਤਨਾਮ ਸਿੰਘ ਵਲੋਂ ਕੀਤਾ ਗਿਆ। ਕੈਂਪ ਦੌਰਾਨ ਚੈੱਕਅਪ ਕਰਨ ਦੇ ਨਾਲ-ਨਾਲ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਧਾਰਮਿਕ ਸਮਾਗਮ ਵਿਚ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਪਤਨੀ ਰਮਨਜੀਤ ਕੌਰ ਗਿਆਸਪੁਰਾ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਆਮ ਆਦਮੀ ਪਾਰਟੀ ਦੇ ਆਗੂ ਡਾ: ਜਸਪ੍ਰੀਤ ਸਿੰਘ ਬੀਜਾ, ਅਕਾਲੀ ਦਲ ਵਾਰਿਸ ਪੰਜਾਬ ਦੇ ਇੰਚਾਰਜ ਸੰਦੀਪ ਸਿੰਘ ਰੁਪਾਲੋਂ, ਪੰਥਕ ਅਕਾਲੀ ਲਹਿਰ ਦੇ ਆਗੂ ਜਥੇ: ਗੁਰਜੀਵਨ ਸਿੰਘ ਸਰੌਦ, ਕੁਲਵੰਤ ਸਿੰਘ ਗੱਜਣ ਮਾਜਰਾ, ਉੱਘੇ ਵਕੀਲ ਸਮਸ਼ੇਰ ਸਿੰਘ ਗਿੱਲ ਸਿਰਥਲਾ ਆਦਿ ਨੇ ਸ਼ਿਰਕਤ ਕੀਤੀ ਅਤੇ ਪ੍ਰਬੰਧਕਾਂ ਵਲੋਂ ਉਕਤ ਸਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸਵਰਨ ਸਿੰਘ ਲਸਾੜਾ, ਸਮਾਜ ਸੇਵੀ ਅਵਤਾਰ ਸਿੰਘ ਜਰਗੜੀ, ਨਿਰਮਲ ਸਿੰਘ ਗਿੱਲ, ਚੇਅਰਮੈਨ ਕਰਨ ਸਿਹੌੜਾ, ਮਲੂਕ ਸਿੰਘ ਜੁਲਮਗੜ, ਜਗਤਾਰ ਸਿੰਘ ਨਿਜ਼ਾਮਪੁਰ, ਜਗਦੇਵ ਸਿੰਘ ਲਸਾੜਾ, ਸੈਕਟਰੀ ਅਵਤਾਰ ਸਿੰਘ ਜਰਗੜੀ, ਰੁਪਿੰਦਰ ਸਿੰਘ ਨਿਜ਼ਾਮਪੁਰ, ਮਾ: ਮੇਵਾ ਸਿੰਘ ਜਰਗੜੀ, ਗੁਰਬਾਜ ਸਿੰਘ ਜੁਲਮਗੜ੍ਹ, ਮਾ: ਸੁਰਿੰਦਰਪਾਲ ਸਿੰਘ ਲਸਾੜਾ, ਨੰਬਰਦਾਰ ਨਰਿੰਦਰ ਸਿੰਘ ਜਰਗੜੀ, ਛੋਟਾ ਸਿੰਘ ਲਸਾੜਾ, ਜਸਵੰਤ ਸਿੰਘ ਬੱਬੂ, ਭਗਵਾਨ ਸਿੰਘ ਸਿਹੌੜਾ, ਬੰਤ ਸਿੰਘ ਨਿਜ਼ਾਮਪੁਰ, ਮੇਜਰ ਸਿੰਘ ਮਦਨੀਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਧਾਰਮਿਕ ਸਮਾਗ... ਅਗਲੀ ਖ਼ਬਰ ਝਾੜ ਸਾਹਿਬ ਕਾਲਜ ਦੀਆਂ ਵਿਦਿਆਰਥਣਾਂ ਦਾ ਟੂਰ ਲਿਜਾਇਆ
Ad Position 24