13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਆਸ਼ਾ ਵਰਕਰਾਂ ਤੇ ਫੈਸੀਲਿਟੇਟਰਾਂ ਨਾਲ ਸਰਕਾਰ ਨੇ ਕੀਤਾ ਧੋਖਾ-ਆਗੂ 10 ਹਜ਼ਾਰ ਰੁਪਏ ਮਾਣ-ਭੱਤਾ ਦੇਣ ਦਾ ਵਾਅਦਾ ਪੂਰਾ ਨਾ ਕਰਨ ਵਿਰੁੱਧ 24 ਸਤੰਬਰ ਨੂੰ ਸਤੌਜ ਵਿਖੇ ਦਿੱਤਾ ਜਾਵੇਗਾ ਵਿਸ਼ਾਲ ਧਰਨਾ

ਭੂੰਦੜੀ, 13 ਸਤੰਬਰ (ਕੁਲਦੀਪ ਸਿੰਘ ਮਾਨ)-ਆਲ ਇੰਡੀਆ ਆਸ਼ਾ ਵਰਕਰਜ਼ ਅਤੇ ਫੈਸੀਲਿਟੇਟਰਜ਼ ਯੂਨੀਅਨ ਪੰਜਾਬ ਦੀ ਜਨਰਲ ਸਕੱਤਰ ਬਲਵੀਰ ਕੌਰ ਅਤੇ ਬਲਾਕ ਪ੍ਰਧਾਨ ਅਮਰਜੀਤ ਕੌਰ ਡੱਲਾ ਨੇ ਪ੍ਰੈੱਸ ਬਿਆਨ ਰਾਹੀਂ ਪੰਜਾਬ ਸਰਕਾਰ ਵਿਰੁੱਧ ਤਿੱਖਾ ਰੋਸ ਪ੍ਰਗਟ ਕਰਦਿਆਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲਿਟੇਟਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ, ਜਿਸ ਕਾਰਨ ਵਰਕਰਾਂ ਵਿੱਚ ਭਾਰੀ ਰੋਸ ਅਤੇ ਰੋਹ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਸ਼ਾ ਵਰਕਰਾਂ ਅਤੇ ਫੈਸੀਲਿਟੇਟਰਾਂ ਨੂੰ 10 ਹਜ਼ਾਰ ਰੁਪਏ ਮਾਣ-ਭੱਤਾ ਦੇਣ ਦਾ ਵਾਅਦਾ ਕੀਤਾ ਗਿਆ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਭੂੰਦੜੀ, 13 ਸਤੰਬਰ (ਕੁਲਦੀਪ ਸਿੰਘ ਮਾਨ)-ਆਲ ਇੰਡੀਆ ਆਸ਼ਾ ਵਰਕਰਜ਼ ਅਤੇ ਫੈਸੀਲਿਟੇਟਰਜ਼ ਯੂਨੀਅਨ ਪੰਜਾਬ ਦੀ ਜਨਰਲ ਸਕੱਤਰ ਬਲਵੀਰ ਕੌਰ ਅਤੇ ਬਲਾਕ ਪ੍ਰਧਾਨ ਅਮਰਜੀਤ ਕੌਰ ਡੱਲਾ ਨੇ ਪ੍ਰੈੱਸ ਬਿਆਨ ਰਾਹੀਂ ਪੰਜਾਬ ਸਰਕਾਰ ਵਿਰੁੱਧ ਤਿੱਖਾ ਰੋਸ ਪ੍ਰਗਟ ਕਰਦਿਆਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲਿਟੇਟਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ, ਜਿਸ ਕਾਰਨ ਵਰਕਰਾਂ ਵਿੱਚ ਭਾਰੀ ਰੋਸ ਅਤੇ ਰੋਹ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਸ਼ਾ ਵਰਕਰਾਂ ਅਤੇ ਫੈਸੀਲਿਟੇਟਰਾਂ ਨੂੰ 10 ਹਜ਼ਾਰ ਰੁਪਏ ਮਾਣ-ਭੱਤਾ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਣੇ ਲਗਭਗ ਪੰਜ ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਅਨੁਸਾਰ ਵੋਟਾਂ ਤੋਂ ਪਹਿਲਾਂ ਸਰਕਾਰ ਵੱਲੋਂ ਸਿਰਫ਼ 2500 ਰੁਪਏ ਦਾ ਵਾਧਾ ਕਰਕੇ ਵਰਕਰਾਂ ਦੀਆਂ ਮੰਗਾਂ ਨੂੰ ਟਾਲਣ ਦੀ ਕੋਸ਼ਿਸ਼ ਕੀਤੀ ਗਈ ਹੈ। ਅਮਰਜੀਤ ਕੌਰ ਡੱਲਾ ਅਤੇ ਬਲਵੀਰ ਕੌਰ ਨੇ ਕਿਹਾ ਕਿ ਆਸ਼ਾ ਵਰਕਰਾਂ ਅਤੇ ਫੈਸੀਲਿਟੇਟਰਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਿਹਤ ਵਿਭਾਗ ਨਾਲ ਸਬੰਧਿਤ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਉਂਦਿਆਂ ਲੋਕਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਇਸ ਦੇ ਬਾਵਜੂਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਸਰਕਾਰ ਵੱਲੋਂ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਦੀ ਪ੍ਰਾਪਤੀ ਅਤੇ ਸਰਕਾਰ ਵੱਲੋਂ ਕੀਤੇ ਵਾਅਦੇ ਨੂੰ ਲਾਗੂ ਕਰਵਾਉਣ ਲਈ ਆਸ਼ਾ ਵਰਕਰਾਂ ਅਤੇ ਫੈਸੀਲਿਟੇਟਰਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਤਹਿਤ 24 ਸਤੰਬਰ ਨੂੰ ਪਿੰਡ ਸਤੌਜ ਵਿਖੇ ਵਿਸ਼ਾਲ ਧਰਨਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਧਰਨੇ ਵਿੱਚ ਜ਼ਿਲ੍ਹਾ ਲੁਧਿਆਣਾ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਆਸ਼ਾ ਵਰਕਰ ਅਤੇ ਫੈਸੀਲਿਟੇਟਰ ਸ਼ਮੂਲੀਅਤ ਕਰਨਗੇ। ਆਗੂਆਂ ਨੇ ਕਿਹਾ ਕਿ ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਬਲਾਕ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਅਤੇ ਵਰਕਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਧਰਨੇ ਵਿੱਚ ਸ਼ਾਮਿਲ ਹੋਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਸ਼ਾ ਵਰਕਰਾਂ ਅਤੇ ਫੈਸੀਲਿਟੇਟਰਾਂ ਨਾਲ ਕੀਤਾ ਗਿਆ 10 ਹਜ਼ਾਰ ਰੁਪਏ ਮਾਣ-ਭੱਤੇ ਦਾ ਵਾਅ ਦਾ ਤੁਰੰਤ ਪੂਰਾ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਹੋਰ ਜਾਇਜ਼ ਮੰਗਾਂ ਦਾ ਵੀ ਤੁਰੰਤ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਫੈਸੀਲਿਟੇਟਰਜ਼ ਬਲਦੇਵ ਕੌਰ ਚੌਂਕੀਮਾਨ, ਅਮਰਜੀਤ ਕੌਰ, ਜਸਪ੍ਰੀਤ ਕੌਰ ਡੱਲਾ, ਬਚਿੰਤ ਕੌਰ, ਜੋਵਨਪ੍ਰੀਤ ਕੌਰ, ਜੁਗਿੰਦਰ ਕੌਰ ਮੰਡਿਅਣੀ, ਕੁਲਦੀਪ ਕੌਰ ਤਲਵਾੜਾ, ਮਨਜੀਤ ਕੌਰ ਭੂੰਦੜੀ, ਜਸਵਿੰਦਰ ਕੌਰ, ਕੁਲਵਿੰਦਰ ਕੌਰ, ਬੱਬਲਜੀਤ ਕੌਰ ਗੋਰਸੀਆਂ, ਵੀਰਪਾਲ ਕੌਰ, ਹਰਜੀਤ ਕੌਰ ਅਤੇ ਗੁਰਮੀਤ ਕੌਰ ਕੋਟਮਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੇਹਲੋਂ ਗੁਰਦੁਆਰਾ ਸਾਹਿਬ ਵਿਖੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਧਾਰਮਿਕ ਸਮਾਗ...
Ad Position 24