13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਡੇਹਲੋਂ ਗੁਰਦੁਆਰਾ ਸਾਹਿਬ ਵਿਖੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਡੇਹਲੋਂ, 13 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਡੇਹਲੋਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਨਾਲ ਮਨਾਇਆ ਗਿਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਗੁਰਮਤਿ ਸਮਾਗਮ ਦੌਰਾਨ ਹਜੂਰੀ ਰਾਗੀ ਭਾਈ ਗੁਰਵਿੰਦਰ ਸਿੰਘ, ਜਗਜੀਤ ਸਿੰਘ, ਜਤਿੰਦਰ ਸਿੰਘ, ਅਮਰਿੰਦਰ ਸਿੰਘ ਦੇ ਜੱਥੇ ਵਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਡੇਹਲੋਂ, 13 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਡੇਹਲੋਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਨਾਲ ਮਨਾਇਆ ਗਿਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਗੁਰਮਤਿ ਸਮਾਗਮ ਦੌਰਾਨ ਹਜੂਰੀ ਰਾਗੀ ਭਾਈ ਗੁਰਵਿੰਦਰ ਸਿੰਘ, ਜਗਜੀਤ ਸਿੰਘ, ਜਤਿੰਦਰ ਸਿੰਘ, ਅਮਰਿੰਦਰ ਸਿੰਘ ਦੇ ਜੱਥੇ ਵਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ । ਇਸ ਤੋਂ ਪਹਿਲਾਂ ਰਾਤ ਸਮੇਂ ਭਾਈ ਹਰਮਨ ਸਿੰਘ ਖਾਸੀ ਕਲਾਂ ਵਾਲਿਆਂ ਦੇ ਜਥੇ ਵਲੋਂ ਕੀਰਤਨ ਦੀਵਾਨ ਦੁਆਰਾ ਸਮੂਹ ਸੰਗਤਾਂ ਨੂੰ ਗੁਰੂ ਵਾਲੇ ਬਣਨ ਲਈ ਪ੍ਰੇਰਿਆ । ਉਨਾਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਹਾਨ ਫਲਸਫੇ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਸਮੂਹ ਸੰਗਤਾਂ ਨੂੰ ਕੇਵਲ ਤੇ ਕੇਵਲ ਸ਼ਬਦ ਗੁਰੂ ਗੁਰਬਾਣੀ ਨਾਲ ਜੁੜੇ ਰਹਿਣਾ ਚਾਹੀਦਾ ਹੈ ਅਤੇ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਪੁੱਜੀਆਂ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਸਮੇਂ ਪ੍ਰਧਾਨ ਬਚਿੱਤਰ ਸਿੰਘ, ਰਜਿੰਦਰ ਸਿੰਘ, ਸਾਬਕਾ ਸਰਪੰਚ ਸੁੱਚਾ ਸਿੰਘ, ਸੈਕਟਰੀ ਜਗਦੀਪ ਸਿੰਘ, ਗ੍ਰੰਥੀ ਜਸਕੀਰਤ ਸਿੰਘ , ਜਸਵੀਰ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਜੀਤ ਸਿੰਘ, ਗੁਰਸੇਵਕ ਸਿੰਘ, ਮਾਸਟਰ ਪ੍ਰੇਮ ਸਿੰਘ, ਪੰਚ ਜਸਵੀਰ ਸਿੰਘ, ਰਘਵੀਰ ਸਿੰਘ, ਕਰਮਜੀਤ ਸਿੰਘ ਖਾਲਸਾ, ਜਸਪਾਲ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ। ਅੰਤ ਵਿੱਚ ਲੋਕਲ ਗੁਰਦੁਆਰਾ ਮੈਨੇਜ਼ਰ ਜਸਵਿੰਦਰ ਸਿੰਘ ਵਲੋਂ ਸਮੂਹ ਸੰਗਤਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਇਆਲੀ ਤੇ ਸ਼ਿਵਾਲਕ ਦੀ ਜੋੜੀ ਮੁੜ ਨਵਾਂ ਅਧਿਆਇ ਸਿਰਜੇਗੀ – ਬਿੱਟੂ ਡੇਹਲੋਂ, ਨੀਟੂ ਸਰੀਂਹ ਅਗਲੀ ਖ਼ਬਰ ਆਸ਼ਾ ਵਰਕਰਾਂ ਤੇ ਫੈਸੀਲਿਟੇਟਰਾਂ ਨਾਲ ਸਰਕਾਰ ਨੇ ਕੀਤਾ ਧੋਖਾ-ਆਗੂ 10 ਹਜ਼ਾਰ ਰੁਪਏ ਮਾਣ-ਭੱਤਾ ਦੇਣ ਦਾ ਵਾਅਦਾ ਪੂਰਾ ਨਾ...
Ad Position 24