14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸਾਂਝੇ ਸੰਘਰਸ਼ ਮੋਰਚਿਆਂ ਵਲੋਂ ਐਲਾਨੇ ਪ੍ਰੋਗਰਾਮਾਂ ਵਿਚ ਸ਼ਾਮਿਲ ਹੋਣ ਲਈ ਖੰਨਾ ਦੀਆਂ ਵੱਖ-ਵੱਖ ਯੂਨੀਅਨਾਂ ਦੀ ਸਾਂਝੀ ਮੀਟਿੰਗ

ਖੰਨਾ, 14 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੀਆਂ ਵੱਖ-ਵੱਖ ਯੂਨੀਅਨਾਂ ਦੀ ਸਾਂਝੀ ਮੀਟਿੰਗ ਜਗਦੇਵ ਸਿੰਘ ਸੀਨੀਅਰ ਮੀਤ ਪ੍ਰਧਾਨ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਮਿਸ਼ਨ ਮੰਡਲ ਕਮੇਟੀ ਖੰਨਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫੈਸਲਿਆਂ ਦੀ ਜਾਣਕਾਰੀ ਮੋਹਨ ਸਿੰਘ ਸ਼ੰਭੂ, ਮਨਪ੍ਰੀਤ ਕੌਰ, ਰਾਜਵੀਰ ਸਿੰਘ, ਕੁਲਵਿੰਦਰ ਸਿੰਘ ਅਤੇ ਚੰਦ ਸਿੰਘ ਰਸੁੂਲੜਾ ਵਲੋਂ ਸਾਂਝੇ ਰੂਪ ਵਿਚ ਦਿੰਦੇ ਹੋਏ ਦੱਸਿਆ ਕਿ ਮੀਟਿੰਗ ਵਿੱਚ ਪੈਨਸ਼ਨਰ ਐਸੋਸੀਏਸ਼ਨ ਰਜਿ.

Ad Position 21
repet_subhas-goyals [Copy P29]
ਮੀਟਿੰਗ ਮੌਕੇ ਵੱਖ ਵੱਖ ਯੂਨੀਅਨਾਂ ਦੇ ਆਗੂ। ਤਸਵੀਰ : ਸੋਨੀ ਗਿੱਲ 15-09-2026
ਖੰਨਾ, 14 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੀਆਂ ਵੱਖ-ਵੱਖ ਯੂਨੀਅਨਾਂ ਦੀ ਸਾਂਝੀ ਮੀਟਿੰਗ ਜਗਦੇਵ ਸਿੰਘ ਸੀਨੀਅਰ ਮੀਤ ਪ੍ਰਧਾਨ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਮਿਸ਼ਨ ਮੰਡਲ ਕਮੇਟੀ ਖੰਨਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫੈਸਲਿਆਂ ਦੀ ਜਾਣਕਾਰੀ ਮੋਹਨ ਸਿੰਘ ਸ਼ੰਭੂ, ਮਨਪ੍ਰੀਤ ਕੌਰ, ਰਾਜਵੀਰ ਸਿੰਘ, ਕੁਲਵਿੰਦਰ ਸਿੰਘ ਅਤੇ ਚੰਦ ਸਿੰਘ ਰਸੁੂਲੜਾ ਵਲੋਂ ਸਾਂਝੇ ਰੂਪ ਵਿਚ ਦਿੰਦੇ ਹੋਏ ਦੱਸਿਆ ਕਿ ਮੀਟਿੰਗ ਵਿੱਚ ਪੈਨਸ਼ਨਰ ਐਸੋਸੀਏਸ਼ਨ ਰਜਿ. (ਨੰਬਰ 56) ਪਾਵਰਕਾਮ ਅਤੇ ਟਰਾਂਸਮਿਸ਼ਨ, ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ ਨੰਬਰ 49, ਪਾਵਰਕਾਮ ਪੈਨਸ਼ਨਰਜ਼ ਟਰਾਂਸਕੋ ਯੂਨੀਅਨ (ਏਟਕ) ਆਸ਼ਾ ਵਰਕਰਾਂ ਯੂਨੀਅਨ, ਜਲ ਸਪਲਾਈ ਫੀਲਡ ਵਰਕਰ ਅਤੇ ਮੁਲਾਜ਼ਮ ਯੂਨੀਅਨ, ਮਜ਼ਦੂਰ ਯੂਨੀਅਨ ਖੰਨਾ, ਟਰੇਡ ਯੂਨੀਅਨ ਕੌਂਸਲ ਖੰਨਾ, ਜਰਨਲ ਮਜ਼ਦੂਰ ਯੂਨੀਅਨ ਖੰਨਾ, ਮਨਿਸਟਰੀਅਲ ਸਰਵਿਸਜ਼ ਯੂਨੀਅਨ ਪੰਜਾਬ ਸਰਕਾਰ ਅਤੇ ਪੈਨਸ਼ਨਰ ਯੂਨੀਅਨ ਪੰਜਾਬ ਆਦਿ ਯੂਨੀਅਨਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ ’ਤੇ ਚਲਦੇ ਹੋਏ ਪੰਜਾਬ ਦੇ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ, ਕੱਚੇ ਕਾਮਿਆਂ, ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਮੀਟਿੰਗ ਦੇ ਕੇ ਮੰਨਕੇ ਲਾਗੂ ਕਰਨ ਦੀ ਥਾਂ ਮੰਗਾਂ ਲਈ ਸੰਘਰਸ਼ ਕਰਦੇ ਸਮੂਹ ਲੋਕਾਂ ਨਾਲ ਟਕਰਾਉ ਦਾ ਰਾਸਤਾ ਅਪਨਾਉਣ ਵੱਲ ਵੱਧ ਰਹੀ ਹੈ । ਜਿਸ ਕਰਕੇ ਸਾਂਝੀ ਕੁਆਰਡੀਨੇਸ਼ਨ ਕਮੇਟੀ, ਸਾਂਝਾ ਮਲਾਜਮ ਪੈਨਸ਼ਨਰ ਸੰਘਰਸ਼ ਮੋਰਚਾ ਅਤੇ ਮੁਲਾਜ਼ਮ ਪੈਨਸ਼ਨਰ ਫਰੰਟ ਪੰਜਾਬ ਨੇ ਪੰਜਾਬ ਸਰਕਾਰ ਦੇ ਮੁਲਾਜ਼ਮ ਅਤੇ ਲੋਕ ਮਾਰੂ ਅੜੀਅਲ ਵਤੀਰੇ ਖਿਲਾਫ ਸੰਘਰਸ਼ ਨੂੰ ਤੇਜ਼ ਕਰਨ ਦਾ ਅੇੈਲਾਨ ਕਰਦੇ ਹੋਏ ਮਿਤੀ 19 ਅਤੇ 20 ਸਤੰਬਰ ਨੂੰ ਸਮੂਹ ਵਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਅੱਗੇ ਸਾਂਝੇ ਰੂਪ ਵਿਚ ਰੋਸ ਪ੍ਰਦਰਸ਼ਨ ਕਰਨ ਦੇ ਪਰੋਗਰਾਮ ਅੇੈਲਾਨ ਕੀਤਾ ਹੈ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਖੰਨਾ ਵਿਚ 19 ਸਤੰਬਰ ਨੂੰ ਸਵੇਰੇ 10.00 ਵਜੇ ਦੇ ਕਰੀਬ ਬਿਜਲੀ ਮੰਤਰੀ ਪੰਜਾਬ ਤਰੁਨਪ੍ਰੀਤ ਸਿੰਘ ਸੌਂਦ ਦੇ ਘਰ ਅੱਗੇ ਖੰਨਾ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਅਤੇ ਘੇਰਾਓ ਕੀਤਾ ਜਾਵੇਗਾ। ਜੇਕਰ ਸਰਕਾਰਾਂ ਨੇ ਫਿਰ ਵੀ ਮੰਗਾਂ ਨਾ ਮੰਨੀਆਂ ਤਾਂ 30 ਸਤੰਬਰ ਨੂੰ ਚੰਡੀਗੜ੍ਹ ਵਿਖੇ ਸਾਝੇ ਰੂਪ ਸ਼ਾਮਿਲ ਹੋਵਾਂਗੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਦਲਵਾਰ ਸਿੰਘ, ਹਰਜਿੰਦਰ ਸਿੰਘ, ਵਰਿਆਮ ਸਿੰਘ, ਮਲਕੀਤ ਸਿੰਘ, ਮਨਪ੍ਰੀਤ ਕੌਰ ਪ੍ਰਧਾਨ ਆਸ਼ਾ ਵਰਕਰ ਯੂਨੀਅਨ, ਬਲਵੀਰ ਕੌਰ, ਮੀਨਾ, ਬੰਦਨਾ, ਮਕੇਸ ਕੁਮਾਰ, ਕਾਮਰੇਡ ਗੁਰਮੀਤ ਸਿੰਘ, ਸ਼ੇਰ ਸਿੰਘ, ਫਤਿਹ ਸਿੰਘ ਅਤੇ ਹਰਬੰਸ ਸਿੰਘ ਦਬਰਜੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏ. ਐਸ. ਕਾਲਜ ਖੰਨਾ ਵਿਖੇ ਹਿੰਦੀ ਦਿਵਸ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਏ. ਐਸ. ਕਾਲਜ ਫ਼ਾਰ ਵੁਮੈਨ ਵਿਚ ਸੰਸਕ੍ਰਿਤ ਭਾਸ਼ਾ ਦੀ ਆਧੁਨਿਕ ਦੌਰ ਵਿਚ ਸਾਰਥਿਕਤਾ ਵਿਸ਼ੇ ’ਤੇ ਵਿਚਾਰ ਗੋਸ਼ਟੀ
Ad Position 24