14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਕਰਮਚਾਰੀ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਵਲੋਂ ਮੰਤਰੀ ਬੈਂਸ ਨਾਲ ਮੁਲਾਕਾਤ

ਖੰਨਾ, 14 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਕਰਮਚਾਰੀ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਦੇ ਸੂਬਾਈ ਆਗੂਆਂ ਨੇ ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਆਊਟਸੋਰਸ ਕੀਤੇ ਕਰਮਚਾਰੀਆਂ ’ਤੇ ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਟਰਾਂਜਿਸ਼ਨਲ ਟੂ ਕੰਟਰੈਕਟੂਅਲ ਇੰਗੇਜਮੈਂਟ ਬਿੱਲ-2026 ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਅਗਵਾਈ ਹੇਠ ਗਗਨਦੀਪ ਸਿੰਘ ਸੁਨਾਮ, ਗੁਰਵਿੰਦਰ ਸਿੰਘ ਲਹਿਰਾ, ਯਾਦਵਿੰਦਰ ਸਿੰਘ ਯਾਦਵ, ਪ੍ਰਦੀਪ ਸਿੰਘ ਭੀਖੀ ਤੇ ਹੋਰ ਆਗੂਆਂ ਨੇ ਮੰਤਰੀ ਅੱਗੇ ਮੰਗ ਰੱਖੀ ਕਿ ਸੀਵਰੇਜ ਬੋਰਡ ਵਿਚ ਪਿਛਲੇ 15-20 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਅ ਰਹੇ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਵੀ ਬਿੱਲ-2026 ਦੇ ਦਾਇਰੇ ਵਿਚ ਸ਼ਾਮਿਲ ਕੀਤਾ ਜਾਵੇ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਖੰਨਾ, 14 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਕਰਮਚਾਰੀ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਦੇ ਸੂਬਾਈ ਆਗੂਆਂ ਨੇ ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਆਊਟਸੋਰਸ ਕੀਤੇ ਕਰਮਚਾਰੀਆਂ ’ਤੇ ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਟਰਾਂਜਿਸ਼ਨਲ ਟੂ ਕੰਟਰੈਕਟੂਅਲ ਇੰਗੇਜਮੈਂਟ ਬਿੱਲ-2026 ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਅਗਵਾਈ ਹੇਠ ਗਗਨਦੀਪ ਸਿੰਘ ਸੁਨਾਮ, ਗੁਰਵਿੰਦਰ ਸਿੰਘ ਲਹਿਰਾ, ਯਾਦਵਿੰਦਰ ਸਿੰਘ ਯਾਦਵ, ਪ੍ਰਦੀਪ ਸਿੰਘ ਭੀਖੀ ਤੇ ਹੋਰ ਆਗੂਆਂ ਨੇ ਮੰਤਰੀ ਅੱਗੇ ਮੰਗ ਰੱਖੀ ਕਿ ਸੀਵਰੇਜ ਬੋਰਡ ਵਿਚ ਪਿਛਲੇ 15-20 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਅ ਰਹੇ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਵੀ ਬਿੱਲ-2026 ਦੇ ਦਾਇਰੇ ਵਿਚ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਗਰ ਕੌਂਸਲਾਂ ਦੇ ਕਰਮਚਾਰੀਆਂ ਨੂੰ ਇਸ ਪ੍ਰਕਿਰਿਆ ਅਧੀਨ ਸ਼ਾਮਿਲ ਕੀਤਾ ਗਿਆ ਹੈ, ਉਸੇ ਤਰ੍ਹਾਂ ਯੂਨੀਅਨ ਆਗੂਆਂ ਨੇ ਕਿਹਾ ਕਿ ਸੀਵਰੇਜ ਬੋਰਡ ਵੀ ਸਥਾਨਕ ਸਰਕਾਰਾਂ ਵਿਭਾਗ ਦਾ ਹਿੱਸਾ ਹੈ, ਇਸ ਲਈ ਬੋਰਡ ਨਾਲ ਲੰਬੇ ਸਮੇਂ ਤੋਂ ਕੰਮ ਕਰ ਰਹੇ ਆਊਟਸੋਰਸ ਕੀਤੇ ਕਰਮਚਾਰੀਆਂ ਲਈ ਵੀ ਇਹੀ ਨੀਤੀ ਅਪਣਾਈ ਜਾਣੀ ਚਾਹੀਦੀ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੇ ਸੀਵਰੇਜ ਬੋਰਡ ਦੇ ਕਰਮਚਾਰੀਆਂ ਨੂੰ ਸਿੱਧੇ ਠੇਕੇ ਅਧੀਨ ਭਰਤੀ ਕਰਨ ਲਈ ਬੋਰਡ ਨੂੰ ਲਿਖਿਆ ਹੈ। ਇਸ ਸੰਬੰਧੀ ਅਗਲੀ ਕਾਰਵਾਈ ਹੁਣ ਸੀਵਰੇਜ ਬੋਰਡ, ਚੰਡੀਗੜ੍ਹ ਦੇ ਮੁੱਖ ਕਾਰਜਕਾਰੀ ਅਧਿਕਾਰੀ ਕਰਨਗੇ। ਮੰਤਰੀ ਨਾਲ ਮੁਲਾਕਾਤ ਤੋਂ ਬਾਅਦ, ਸੂਬਾ ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਤੇ ਸੀਵਰੇਜ ਬੋਰਡ ਦੇ ਅਧਿਕਾਰੀ ਇਕ ਹਫ਼ਤੇ ਦੇ ਅੰਦਰ-ਅੰਦਰ ਬੋਰਡ ਅਧੀਨ ਸਿੱਧੇ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਨੌਕਰੀ ’ਤੇ ਨਹੀਂ ਰੱਖਦੇ ਤਾਂ ਯੂਨੀਅਨ ਤਿੱਖਾ ਸੰਘਰਸ਼ ਸ਼ੁਰੂ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਬਲਾਕ ਖੰਨਾ ਵਿਖੇ ਸੀ. ਬੀ. ਏ. ਡੇਅ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ
Ad Position 24