ਯਾਦੂ ਦੀ ਅਗਵਾਈ ਵਿਚ ਖੰਨਾ ਵਿਚ ਅੱਜ ਬਿਜਲੀ ਕੱਟਾਂ ਵਿਰੁੱਧ ਰੋਸ ਪ੍ਰਦਰਸ਼ਨ ਤੇ ਧਰਨਾ
ਖੰਨਾ, 15 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ’ਚ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ 16 ਸਤੰਬਰ 2026 ਨੂੰ ਸੂਬੇ ਭਰ ’ਚ ਰੋਸ ਪ੍ਰਦਰਸ਼ਨ ਤੇ ਧਰਨੇ ਦਿੱਤੇ ਜਾ ਰਹੇ ਹਨ, ਕਿਉਂਕਿ ਇਸ ਬਿਜਲੀ ਸੰਕਟ ਕਾਰਨ ਆਮ ਲੋਕ, ਕਿਸਾਨ, ਵਿਦਿਆਰਥੀ, ਉਦਯੋਗਪਤੀ ਅਤੇ ਵਪਾਰੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਇਸ ਲਈ ਸ਼੍ਰੋਮਣੀ ਅਕਾਲੀ ਦਲ ਹਲਕਾ ਖੰਨਾ ਵੱਲੋਂ ਵੀ ਐੱਸ.
ਯ
ਯਾਦਵਿੰਦਰ ਸਿੰਘ ਯਾਦੂ
16-09-2026
ਖੰਨਾ, 15 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ’ਚ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ 16 ਸਤੰਬਰ 2026 ਨੂੰ ਸੂਬੇ ਭਰ ’ਚ ਰੋਸ ਪ੍ਰਦਰਸ਼ਨ ਤੇ ਧਰਨੇ ਦਿੱਤੇ ਜਾ ਰਹੇ ਹਨ, ਕਿਉਂਕਿ ਇਸ ਬਿਜਲੀ ਸੰਕਟ ਕਾਰਨ ਆਮ ਲੋਕ, ਕਿਸਾਨ, ਵਿਦਿਆਰਥੀ, ਉਦਯੋਗਪਤੀ ਅਤੇ ਵਪਾਰੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਇਸ ਲਈ ਸ਼੍ਰੋਮਣੀ ਅਕਾਲੀ ਦਲ ਹਲਕਾ ਖੰਨਾ ਵੱਲੋਂ ਵੀ ਐੱਸ. ਡੀ. ਐੱਮ. ਦਫ਼ਤਰ ਖੰਨਾ ਦੇ ਬਾਹਰ ਲੰਮੇ ਬਿਜਲੀ ਕੱਟਾਂ ਦੇ ਖ਼ਿਲਾਫ਼ 16 ਸਤੰਬਰ ਰੋਸ ਪ੍ਰਦਰਸ਼ਨ ਕਰ ਕੇ ਧਰਨਾ ਦਿੱਤਾ ਜਾਵੇਗਾ। ਇਹ ਐਲਾਨ ਅਕਾਲੀ ਦਲ ਦੇ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਕੀਤਾ। ਯਾਦੂ ਨੇ ਕਿਹਾ ਕਿ ਪੰਜਾਬ ਅੰਦਰ ਲੱਗ ਰਹੇ ਬਿਜਲੀ ਦੇ ਅਣਐਲਾਨੇ ਕੱਟਾਂ ਅਤੇ ਅਨਿਯਮਤ ਸਪਲਾਈ ਕਾਰਨ ਜਿੱਥੇ ਉਦਯੋਗ ਤੇ ਵਪਾਰ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ, ਉੱਥੇ ਕਿਸਾਨਾਂ, ਵਿਦਿਆਰਥੀਆਂ ਅਤੇ ਆਮ ਖਪਤਕਾਰਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਬਿਜਲੀ ਸਪਲਾਈ ਦੇ ਸੁਚੱਜੇ ਪ੍ਰਬੰਧਾਂ ਦੇ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਲੋਕਾਂ ਨੂੰ ਲੰਬੇ-ਲੰਬੇ ਅਣਐਲਾਨੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਘਰੇਲੂ ਜੀਵਨ ਤੋਂ ਲੈ ਕੇ ਕਾਰੋਬਾਰ ਤੇ ਖੇਤੀਬਾੜੀ ਤੱਕ ਹਰ ਖੇਤਰ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਲੋਕਾਂ ਦੀ ਬੁਨਿਆਦੀ ਲੋੜ ਹੈ ਅਤੇ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਹਰ ਵਰਗ ਨੂੰ ਨਿਰਵਿਘਨ ਅਤੇ ਨਿਯਮਤ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਅਕਾਲੀ ਵਰਕਰਾਂ, ਅਹੁਦੇਦਾਰਾਂ, ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ 16 ਸਤੰਬਰ ਨੂੰ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਧਰਨੇ ਨੂੰ ਸਫਲ ਬਣਾਉਣ।