ਪੈਰਾਗੌਨ ਸਕੂਲ ਨੰਗਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਗਣਪਤੀ ਬੱਪਾ ਦੀ ਸਥਾਪਨਾ
ਡੇਹਲੋਂ, 15 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਗਣਪਤੀ ਬੱਪਾ ਦੀ ਸ਼ੁਭ ਸਥਾਪਨਾ ਪੂਰੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਕੀਤੀ ਗਈ। ਇਸ ਮੌਕੇ ਸਕੂਲ ਦਾ ਸਮੁੱਚਾ ਵਾਤਾਵਰਨ ਭਗਤੀਮਈ ਹੋ ਗਿਆ ਅਤੇ ਸਮੂਹ ਸਕੂਲ ਸਟਾਫ ਵਲੋਂ ਗਣਪਤੀ ਦੀ ਪੂਜਾ-ਅਰਚਨਾ ਕੀਤੀ ਗਈ।
ਡੇਹਲੋਂ, 15 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਗਣਪਤੀ ਬੱਪਾ ਦੀ ਸ਼ੁਭ ਸਥਾਪਨਾ ਪੂਰੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਕੀਤੀ ਗਈ। ਇਸ ਮੌਕੇ ਸਕੂਲ ਦਾ ਸਮੁੱਚਾ ਵਾਤਾਵਰਨ ਭਗਤੀਮਈ ਹੋ ਗਿਆ ਅਤੇ ਸਮੂਹ ਸਕੂਲ ਸਟਾਫ ਵਲੋਂ ਗਣਪਤੀ ਦੀ ਪੂਜਾ-ਅਰਚਨਾ ਕੀਤੀ ਗਈ। ਇਸ ਮੌਕੇ ਰਵਾਇਤੀ ਰਸਮਾਂ ਅਨੁਸਾਰ ਭਗਵਾਨ ਗਣੇਸ਼ ਦੀ ਸਥਾਪਨਾ ਕੀਤੀ ਗਈ ਅਤੇ ਸਮੁੱਚੇ ਸਕੂਲ ਪਰਿਵਾਰ ਦੀ ਖੁਸ਼ਹਾਲੀ, ਸ਼ਾਂਤੀ, ਸਮਰਿੱਧੀ ਅਤੇ ਤਰੱਕੀ ਲਈ ਪ੍ਰਾਰਥਨਾ ਕੀਤੀ ਗਈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਭਗਵਾਨ ਗਣੇਸ਼ ਨੂੰ ਬੁੱਧੀ ਅਤੇ ਸਮਰਿੱਧੀ ਦੇ ਦੇਵਤਾ ਵਜੋਂ ਮੰਨਿਆ ਜਾਂਦਾ ਹੈ। ਸਕੂਲ ਦੇ ਡਾਇਰੈਕਟਰ ਡਾ. ਸੁਰਿੰਦਰਪਾਲ ਸਿੰਘ ਸੋਫਤ, ਚੇਅਰਪਰਸਨ ਸੁਮਨ ਸੁਮਨ ਅਤੇ ਪ੍ਰਿੰਸੀਪਲ ਮਨਜੀਤ ਕੌਰ ਸਿੱਧੂ ਵਲੋਂ ਸਕੂਲ ਪਰਿਵਾਰ ਨੂੰ ਗਣਪਤੀ ਉਤਸਵ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਕੂਲ ਦੀ ਨਿਰੰਤਰ ਤਰੱਕੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ।