ਸੂਬੇ ’ਚ ਬਿਜਲੀ ਸੰਕਟ ਗੰਭੀਰ ਹੋਣ ਨਾਲ ਸਰਕਾਰ ਦੇ ਬਿਜਲੀ ਸਰਪਲੱਸ ਦੇ ਦਾਅਵਿਆਂ ਦੀ ਫੂਕ ਨਿਕਲੀ-ਹਰਬੀਰ ਇਯਾਲੀ
ਹੰਬੜਾਂ, 15 ਸਤੰਬਰ (ਮੇਜਰ ਹੰਬੜਾਂ)-ਬਿਜਲੀ ਦੇ ਲੱਗ ਰਹੇ ਪਾਵਰ ਕੱਟਾਂ ਨਾਲ ਬਿਜਲੀ ਸੰਕਟ ਗੰਭੀਰ ਹੋਣ ਕਰਕੇ ‘ਆਪ’ ਸਰਕਾਰ ਦੇ ਬਿਜਲੀ ਸਰਪਲੱਸ ਦੇ ਦਾਅਵਿਆਂ ਦੀ ਫੂਕ ਨਿਕਲੀ ਚੁੱਕੀ ਹੈ। ਇਹ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਹਰਬੀਰ ਸਿੰਘ ਇਯਾਲੀ ਨੇ ‘ਆਪ’ ਦੀ ਸਰਕਾਰ ਨੂੰ ਇਸ ਲਈ ਜ਼ਿੰਮੇਵਾਰ ਦੱਸਦਿਆਂ ਕੀਤਾ।
ਹੰਬੜਾਂ, 15 ਸਤੰਬਰ (ਮੇਜਰ ਹੰਬੜਾਂ)-ਬਿਜਲੀ ਦੇ ਲੱਗ ਰਹੇ ਪਾਵਰ ਕੱਟਾਂ ਨਾਲ ਬਿਜਲੀ ਸੰਕਟ ਗੰਭੀਰ ਹੋਣ ਕਰਕੇ ‘ਆਪ’ ਸਰਕਾਰ ਦੇ ਬਿਜਲੀ ਸਰਪਲੱਸ ਦੇ ਦਾਅਵਿਆਂ ਦੀ ਫੂਕ ਨਿਕਲੀ ਚੁੱਕੀ ਹੈ। ਇਹ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਹਰਬੀਰ ਸਿੰਘ ਇਯਾਲੀ ਨੇ ‘ਆਪ’ ਦੀ ਸਰਕਾਰ ਨੂੰ ਇਸ ਲਈ ਜ਼ਿੰਮੇਵਾਰ ਦੱਸਦਿਆਂ ਕੀਤਾ।ਉਨ੍ਹਾਂ ਕਿਹਾ ਕਿ ਬਦਲਾਅ ਲਿਆਉਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ’ਚ ਬਿਜਲੀ ਦੇ ਲੱਗ ਰਹੇ ਪਾਵਰ ਕੱਟਾਂ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਕਾਰੋਬਾਰੀ ਵੀ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ ਤੇ ਲੋਕ ਹੁਣ ‘ ਆਪ’ ਸਰਕਾਰ ਨੂੰ ਚੁਣ ਕੇ ਪਛਤਾਅ ਰਹੇ ਹਨ। ਹਰਬੀਰ ਇਯਾਲੀ ਨੇ ਹੋਰ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਲੰਬੇ-ਲੰਬੇ ਬਿਜਲੀ ਕੱਟ ਲੱਗਣ ਕਾਰਨ ਲੋਕਾਂ ਦਾ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਤੇ ਘਰੇਲੂ ਖਪਤਕਾਰਾਂ ਤੋਂ ਇਲਾਵਾ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੂੰ ਵੀ ਬਿਜਲੀ ਦੇ ਅਣ-ਐਲਾਨੇ ਪਾਵਰ ਕੱਟਾਂ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਿਜਲੀ ਦੇ ਖੇਤਰ ਵਿੱਚ ਵੱਡੇ ਸੁਧਾਰ ਕਰਨ ਦੇ ਦਾਅਵੇ ਕੀਤੇ ਜਾਂਦੇ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਨਜ਼ਰ ਆ ਰਹੀ ਹੈ ਉਨ੍ਹਾਂ ਸਰਕਾਰ ਅਤੇ ਬਿਜਲੀ ਵਿਭਾਗ ਤੋਂ ਮੰਗ ਕੀਤੀ ਕਿ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਨਹੀਂ ਤਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਧਰਨੇ ਲਗਾਉਣ ਲਈ ਮਜ਼ਬੂਰ ਹੋਣਾ ਪਵੇਗਾ।