15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਰੋਸ ਪ੍ਰਦਰਸ਼ਨ ’ਚ ਲੱਕੀ ਸੰਧੂ ਦੀ ਅਗਵਾਈ ’ਚ ਨੌਜਵਾਨਾਂ ਦਾ ਭਾਰੀ ਇਕੱਠ ਹੋਇਆ ਸ਼ਾਮਿਲ

ਸਾਹਨੇਵਾਲ, 15 ਸਤੰਬਰ (ਹਨੀ ਚਾਠਲੀ)-ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆ ਦੇ ਖਾਤਮੇ ਦੇ ਵੱਡੇ ਵੱਡੇ ਦਾਅਵੇ ਕਰਦੀ ਹੈ ਪਰ ਜਦੋਂ ਨਸ਼ਿਆ ਦੇ ਮੁੱਦੇ ਤੇ ਸਵਾਲ ਚੁੱਕਣ ਵਾਲੇ ਲੋਕਾਂ ਨੂੰ ਕਥਿਤ ਧੱਕੇਸ਼ਾਹੀ ਦਾ ਸਾਹਮਣਾ ਕਰਨਾ ਪੈਂਦਾ ਹੈ ਤਾ ਸਰਕਾਰ ਅਤੇ ਪ੍ਰਸ਼ਾਸਨ ਚੁੱਪੀ ਧਾਰ ਲੈਂਦੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਚੰਡੀਗੜ ਵਿਖੇ ਆਪ ਦੇ ਖਿਲਾਫ ਰੱਖੇ ਰੋਸ ਪ੍ਰਦਰਸ਼ਨ ’ਚ ਸ਼ਾਮਲ ਹੋਣ ਤੋਂ ਪਹਿਲਾ ਸੀਨੀਅਰ ਕਾਂਗਰਸੀ ਆਗੂ ਲੱਕੀ ਸੰਧੂ ਨੇ ਨੌਜਵਾਨਾ ਦੇ ਇੱਕ ਭਰਵੇਂ ਇਕੱਠ ਦੌਰਾਨ ਗੱਲਬਾਤ ਕਰਦਿਆਂ ਪ੍ਰਗਟ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਸਾਹਨੇਵਾਲ, 15 ਸਤੰਬਰ (ਹਨੀ ਚਾਠਲੀ)-ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆ ਦੇ ਖਾਤਮੇ ਦੇ ਵੱਡੇ ਵੱਡੇ ਦਾਅਵੇ ਕਰਦੀ ਹੈ ਪਰ ਜਦੋਂ ਨਸ਼ਿਆ ਦੇ ਮੁੱਦੇ ਤੇ ਸਵਾਲ ਚੁੱਕਣ ਵਾਲੇ ਲੋਕਾਂ ਨੂੰ ਕਥਿਤ ਧੱਕੇਸ਼ਾਹੀ ਦਾ ਸਾਹਮਣਾ ਕਰਨਾ ਪੈਂਦਾ ਹੈ ਤਾ ਸਰਕਾਰ ਅਤੇ ਪ੍ਰਸ਼ਾਸਨ ਚੁੱਪੀ ਧਾਰ ਲੈਂਦੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਚੰਡੀਗੜ ਵਿਖੇ ਆਪ ਦੇ ਖਿਲਾਫ ਰੱਖੇ ਰੋਸ ਪ੍ਰਦਰਸ਼ਨ ’ਚ ਸ਼ਾਮਲ ਹੋਣ ਤੋਂ ਪਹਿਲਾ ਸੀਨੀਅਰ ਕਾਂਗਰਸੀ ਆਗੂ ਲੱਕੀ ਸੰਧੂ ਨੇ ਨੌਜਵਾਨਾ ਦੇ ਇੱਕ ਭਰਵੇਂ ਇਕੱਠ ਦੌਰਾਨ ਗੱਲਬਾਤ ਕਰਦਿਆਂ ਪ੍ਰਗਟ ਕੀਤਾ। ਲੱਕੀ ਸੰਧੂ ਨੇ ਕਿਹਾ ਕਿ ਜਦੋਂ ਵੀ ਕੋਈ ਵਿਅਕਤੀ ਆਪਣੇ ਹੱਕਾਂ ਅਤੇ ਮਸਲਿਆਂ ਦੀ ਗੱਲ ਕਰਦਾ ਹੈ ਤਾਂ ਸਰਕਾਰ ਪੁਲਸ ਦੇ ਜ਼ਰੀਏ ਉਸ ਵਿਅਕਤੀ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਦੀ ਹੈ ਪਰ ਹੁਣ ਆਪ ਸਰਕਾਰ ਦੀਆਂ ਧੱਕੇਸ਼ਾਹੀਆਂ ਚੱਲਣ ਨਹੀਂ ਦਿੱਤੀਆ ਜਾਣਗੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਉਣ ’ਤੇ ਆਪ ਵਲੋਂ ਕੀਤੀਆਂ ਧੱਕੇਸ਼ਾਹੀਆਂ ਦਾ ਜਵਾਬ ਲਿਆ ਜਾਵੇਗਾ ਕਿਉਂ ਕਿ ਹੁਣ ਪੰਜਾਬ ਦੀ ਜਨਤਾ ਪੂਰੀ ਤਰਾਂ ਜਾਗਰੂਕ ਹੋ ਗਈ ਹੈ ਅਤੇ ਜਲਦ ਹੀ ਆਪ ਸਰਕਾਰ ਦਾ ਬਿਸਤਰਾ ਗੋਲ ਕਰਨ ਦਾ ਮਨ ਬਣਾ ਚੁੱਕੀ ਹੈ ਲੱਕੀ ਸੰਧੂ ਨੇ ਕਿਹਾ ਕਿ ਸੂਬੇ ’ਚ ਆਪ ਸਰਕਾਰ ਤੋਂ ਸਵਾਲ ਪੁੱਛਣ ਵਾਲੇ ਲੋਕਾਂ ਨਾਲ ਜਿਸ ਤਰਾਂ ਦਾ ਵਿਵਹਾਰ ਕੀਤਾ ਜਾ ਰਿਹਾ ਹੈ ਉਹ ਬੇਹੱਦ ਸ਼ਰਮਨਾਕ ਹੈ। ਇਸ ਮੌਕੇ ਸੰਤੋਖ ਸਿੰਘ ਭੈਰੋਮੁੰਨਾਂ ਸਰਪੰਚ, ਜੱਸਾ ਬਲਾਕ ਸੰਮਤੀ ਮੈਂਬਰ ਰਾਈਆਂ, ਦਲਬੀਰ ਸਿੰਘ ਪਾਂਗਲੀਆਂ ਬਲਾਕ ਸੰਮਤੀ ਮੈਂਬਰ, ਬਰਿੰਦਰ ਸਰਪੰਚ ਪਵਾਂ, ਦਿਲਪ੍ਰੀਤ ਸਿੰਘ ਮੰਗਲੀ, ਪਰਮਿੰਦਰ ਸਾਹਾਬਾਣਾ, ਸਰਬਜੀਤ ਸਿੰਘ ਕਡਿਆਣਾ, ਸ਼ਿੰਗਾਰਾ ਸਿੰਘ ਮੰਗਲੀ, ਜਸਵਿੰਦਰ ਸਿੰਘ, ਅਮਰਿੰਦਰ ਸਿੰਘ, ਅਨਮੋਲ ਆਦਿ ਤੋਂ ਇਲਾਵਾ ਭਾਰੀ ਗਿਣਤੀ ਚ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਗਰਾਉਂ ਵਿਖੇ ਡਰੋਨ ਸ਼ੋਅ 22 ਨੂੰ ਅਗਲੀ ਖ਼ਬਰ ਦ੍ਰਿਸ਼ਟੀ ਸਕੂਲ ਨਾਰੰਗਵਾਲ ਦੀਆਂ ਅਧਿਆਪਕਾਵਾਂ ਦਾ ਸਨਮਾਨ
Ad Position 24