15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

‘ ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਸਪਰਿੰਗ ਡਿਊ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਮਾਛੀਵਾੜਾ ਸਾਹਿਬ, 15 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਪੰਜਾਬ ਗੱਤਕਾ ਐਸੋਸੀਏਸ਼ਨ ਵਲੋਂ ਪੰਜਾਬ ਦੀ ਗੱਤਕਾ ਟੀਮ ਦੇ ਚੋਣ ਟਰਾਇਲ ਲਏ ਗਏ। ਇਨ੍ਹਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਮਾਛੀਵਾੜਾ ਸਾਹਿਬ ਵਿਖੇ ਹੋਏ ਇਨ੍ਹਾਂ ਚੋਣ ਟਰਾਇਲਾ ’ਚ 11ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੇ 350 ਜੇਤੂ ਖਿਡਾਰੀਆਂ ਨੇ ਭਾਗ ਲਿਆ, ਜਿਸ ’ਚ ਅੰਡਰ 11, 14, 17, 19, 25 ਅਤੇ 30 ਉਮਰ ਵਰਗ ਦੇ ਖਿਡਾਰੀਆਂ ਦੀ ਚੋਣ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਮਾਛੀਵਾੜਾ ਸਾਹਿਬ, 15 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਪੰਜਾਬ ਗੱਤਕਾ ਐਸੋਸੀਏਸ਼ਨ ਵਲੋਂ ਪੰਜਾਬ ਦੀ ਗੱਤਕਾ ਟੀਮ ਦੇ ਚੋਣ ਟਰਾਇਲ ਲਏ ਗਏ। ਇਨ੍ਹਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਮਾਛੀਵਾੜਾ ਸਾਹਿਬ ਵਿਖੇ ਹੋਏ ਇਨ੍ਹਾਂ ਚੋਣ ਟਰਾਇਲਾ ’ਚ 11ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੇ 350 ਜੇਤੂ ਖਿਡਾਰੀਆਂ ਨੇ ਭਾਗ ਲਿਆ, ਜਿਸ ’ਚ ਅੰਡਰ 11, 14, 17, 19, 25 ਅਤੇ 30 ਉਮਰ ਵਰਗ ਦੇ ਖਿਡਾਰੀਆਂ ਦੀ ਚੋਣ ਕੀਤੀ ਗਈ। ਉਨ੍ਹਾਂ ਦੱਸਿਆ ਕਿ ਗੱਤਕਾ ਫੈਡਰੇਸ਼ਨ ਆਫ ਇੰਡੀਆ ਵਲੋਂ ਕਰਵਾਈ ਜਾ ਰਹੀ ਦਸਵੀਂ ਸੀਨੀਅਰ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਜੋ ਕਿ 29 , 30 ਸਤੰਬਰ ਅਤੇ 1 ਅਕਤੂਬਰ ਨੂੰ ਸ਼੍ਰੀਨਗਰ ਵਿਖੇ ਅਤੇ 15, 16, 17 ਅਕਤੂਬਰ ਨੂੰ ਸਬ ਜੂਨੀਅਰ ਅਤੇ ਜੂਨੀਅਰ ਚੈਂਪੀਅਨਸ਼ਿਪ ਹਰਿਆਣਾ ਦੇ ਰਤੀਆ ਸ਼ਹਿਰ ਵਿਖੇ ਕਰਵਾਈ ਜਾ ਰਹੀ ਹੈ। ਸਮਾਗਮ ’ਚ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਡਾ. ਰਜਿੰਦਰ ਸਿੰਘ ਸੋਹਲ, ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਰੂਪ ’ਚ ਸ਼ਿਰਕਤ ਕੀਤੀ ਗਈ। ਆਪਣੇ ਭਾਸ਼ਣ ਦੌਰਾਨ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਗੱਤਕਾ ਸਿੱਖਾਂ ਦੀ ਇੱਕ ਮਾਣਮੱਤੀ ਖੇਡ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਹੀ ਪੰਜਾਬ ਗੱਤਕਾ ਐਸੋਸੀਏਸ਼ਨ ਵਲੋਂ ਕੀਤੇ ਜਾਂਦੇ ਉਪਰਾਲਿਆਂ ਦੇ ਲਈ ਉਨ੍ਹਾਂ ਦਾ ਸਾਥ ਦਿੰਦੀ ਰਹੀ ਹੈ। ਪਰਮਜੀਤ ਸਿੰਘ ਢਿੱਲੋਂ ਇੰਚਾਰਜ ਹਲਕਾ ਸਮਰਾਲਾ ਨੇ ਵੀ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਹਰਜਤਿੰਦਰ ਸਿੰਘ ਬਾਜਵਾ ਅਤੇ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਡਾ. ਰਜਿੰਦਰ ਸਿੰਘ ਸੋਹਲ ਨੇ ਬੱਚਿਆਂ ਨੂੰ ਅਨੁਸ਼ਾਸਨ ’ ਚ ਰਹਿਣ ਦੀ ਅਪੀਲ ਕੀਤੀ ਉੱਥੇ ਉਨ੍ਹਾਂ ਨੇ ਕਿਹਾ ਕਿ ਗੱਤਕਾ ਫੈਡਰੇਸ਼ਨ ਆਫ ਇੰਡੀਆ ਖਿਡਾਰੀਆਂ ਦੇ ਉੱਜਵਲ ਭਵਿੱਖ ਲਈ ਅਤੇ ਗੱਤਕੇ ਨੂੰ ਹੋਰ ਅੱਗੇ ਵਧਾਉਣ ਲਈ ਹਮੇਸ਼ਾ ਕਾਰਜਸ਼ੀਲ ਰਹੇਗੀ। ਸਮਾਗਮ ’ਚ ਹਰਜੋਤ ਸਿੰਘ ਮਾਂਗਟ ਯੂਥ ਪ੍ਰਧਾਨ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ, ਪੰਜਾਬ ਗੱਤਕਾ ਐਸੋਸੀਏਸ਼ਨ ਦੇ ਵਿਰਸਾ ਸੰਭਾਲ ਵਿੰਗ ਦੇ ਇੰਚਾਰਜ਼ ਗੁਰਪ੍ਰੀਤ ਸਿੰਘ ਝੱਝਲ, ਪੰਜਾਬ ਗੱਤਕਾ ਐਸੋਸ਼ੀਏਸ਼ਨ ਦੇ ਕੋਆਰਡੀਨੇਟਰ ਰਘਬੀਰ ਸਿੰਘ, ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਜੁਆਇੰਟ ਸਕੱਤਰ ਜਗਕਿਰਨ ਕੌਰ ਵੜੈਚ, ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਤੋਂ ਕੋਚ ਤਲਵਿੰਦਰ ਸਿੰਘ, ਜਸਪਾਲ ਸਿੰਘ ਜੱਜ ਸ਼ਹਿਰੀ ਪ੍ਰਧਾਨ ਹਾਜ਼ਰ ਰਹੇ। ਪੰਜਾਬ ਗੱਤਕਾ ਐਸੋਸ਼ੀਏਸ਼ਨ ਵਲੋਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਦਾ ਵੀ ਸੁਚੱਜੇ ਪ੍ਰਬੰਧਾਂ ਲਈ ਵਿਸ਼ੇਸ਼ ਰੂਪ ’ਚ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਰਾਏਕੋਟ ਸ਼ਹਿਰ ’ਚ ਡੇਂਗੂ ਦਾ ਪ੍ਰਕੋਪ, ਇੱਕ ਵਿਅਕਤੀ ਦੀ ਹੋਈ ਮੌਤ ਅਗਲੀ ਖ਼ਬਰ ਭਾਡੇਵਾਲ ਪੁਲ ਤੋਂ ਜਰਗ ਜਾਣ ਵਾਲੀ ਸੜਕ ਦਾ ਕੰਮ ਅੱਧਵਾਟੇ ਹੀ ਲਟਕਿਆ, ਰਾਹਗੀਰ ਭਾਰੀ ਪ੍ਰੇਸ਼ਾਨ ਇਸ 10 ਕਿੱਲੋਮੀਟਰ ਲੰਬੀ...
Ad Position 24