17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਗੁਰਦੁਆਰਾ ਗੁਰੂ ਰਵਿਦਾਸ ਦੇ ਲੰਗਰ ਹਾਲ ਦੇ ਲੈਂਟਰ ਦਾ ਨਿਰਮਾਣ ਕਾਰਜ ਹੋਇਆ ਸ਼ੁਰੂ-ਪ੍ਰਧਾਨ ਕੌਲ

ਸਾਹਨੇਵਾਲ, 16 ਸਤੰਬਰ (ਹਨੀ ਚਾਠਲੀ)-ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਕੁਹਾੜਾ ਰੋਡ ਸਾਹਨੇਵਾਲ ਦੇ ਪ੍ਰਧਾਨ ਰਿਟਾਇਰਡ ਈ. ਟੀ.

Ad Position 21
No active advertisement
ਅਜੀਤ ਡੈਸਕ 17-09-2026
ਸਾਹਨੇਵਾਲ, 16 ਸਤੰਬਰ (ਹਨੀ ਚਾਠਲੀ)-ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਕੁਹਾੜਾ ਰੋਡ ਸਾਹਨੇਵਾਲ ਦੇ ਪ੍ਰਧਾਨ ਰਿਟਾਇਰਡ ਈ. ਟੀ. ਓ. ਗੁਰਦੀਪ ਸਿੰਘ ਕੌਲ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਦੇ ਲੈਂਟਰ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਵਲੋਂ ਸੇਵਾ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ ਗਿਆ ਅਤੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਕੌਲ ਰਿਟਾਇਰਡ ਈ. ਟੀ. ਓ. ਨੇ ਦੱਸਿਆ ਕਿ ਲੰਗਰ ਹਾਲ ਦੇ ਨਿਰਮਾਣ ਦਾ ਮੁੱਖ ਉਦੇਸ਼ ਸੰਗਤਾਂ ਨੂੰ ਲੰਗਰ ਛਕਾਉਣ ਲਈ ਵਧੀਆ ਅਤੇ ਸੁਚੱਜੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸੇਵਾ ਸਮੂਹ ਸੰਗਤਾਂ ਦੇ ਸਹਿਯੋਗ ਅਤੇ ਸਾਂਝੀ ਸੇਵਾ ਭਾਵਨਾ ਨਾਲ ਹੀ ਸੰਭਵ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਜਨਮ ਦਿਵਸ ਦੇ ਸਬੰਧ ਵਿਚ ਕਾਰਜਕਾਰ ਬੜੇ ਜੋਰਾ ਸ਼ੋਰਾਂ ਨਾਲ ਚੱਲ ਰਹੇ ਹਨ। ਉਨ੍ਹਾਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਘਰ ਦੇ ਨਿਰਮਾਣ ਕਾਰਜਾਂ ਵਿਚ ਸੰਗਤਾਂ ਵਲੋਂ ਦਿੱਤਾ ਜਾ ਰਿਹਾ ਸਹਿਯੋਗ ਸ਼ਲਾਘਾਯੋਗ ਹੈ। ਉਨ੍ਹਾਂ ਸੰਗਤਾਂ ਨੂੰ ਭਵਿੱਖ ਵਿਚ ਵੀ ਗੁਰੂ ਘਰ ਦੀਆਂ ਸੇਵਾਵਾਂ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੌਲ, ਆਰ. ਕੇ. ਭਾਟੀਆ, ਅਮਨਦੀਪ ਕੁਮਾਰ, ਮੰਗਤ ਸਿੰਘ, ਕੇਸਰ ਸਿੰਘ, ਹੈੱਡ ਗ੍ਰੰਥੀ ਤਰਸੇਮ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 18 ਸਤੰਬਰ ਤੋਂ ਧਾਰਮਿਕ ਸਥਾਨਾਂ ਤੋਂ ਸ਼ੁਰੂ ਹੋਵੇਗੀ ਨਸ਼ਾ ਮੁਕਤ ਪੰਜਾਬ ਯਾਤਰਾ-ਐਡਵੋਕੇਟ ਚਿਰਾਂਸ਼ੂ ਰਤਨ ਪਿੰਡ ਦੁਲੇਅ ਵਿਖੇ... ਅਗਲੀ ਖ਼ਬਰ ਦਾ ਰੈਵੀਨਿਊ ਪਟਵਾਰ ਯੂਨੀਅਨ ਸਮਰਾਲਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਲਗਾਇਆ ਧਰਨਾ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕਰਨ...
Ad Position 24