18 ਸਤੰਬਰ ਤੋਂ ਧਾਰਮਿਕ ਸਥਾਨਾਂ ਤੋਂ ਸ਼ੁਰੂ ਹੋਵੇਗੀ ਨਸ਼ਾ ਮੁਕਤ ਪੰਜਾਬ ਯਾਤਰਾ-ਐਡਵੋਕੇਟ ਚਿਰਾਂਸ਼ੂ ਰਤਨ
ਪਿੰਡ ਦੁਲੇਅ ਵਿਖੇ ਕਿਸਾਨ ਯੂਨੀਅਨ ਡਕੌਂਦਾ ਦੀ ਇਕਾਈ ਦਾ ਗਠਨ
ਭੁਪਿੰਦਰ ਸਿੰਘ ਰਟੌਲ ਪ੍ਰਧਾਨ ਬਣੇ
ਖੰਨਾ, 16 ਸਤੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਜਨਤਾ ਪਾਰਟੀ ਭਾਜਪਾ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਜੋਂ 18 ਸਤੰਬਰ ਤੋਂ ਪੰਜਾਬ ਵਿੱਚ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸ਼ੁਰੂਆਤ ਕੀਤੀ ਜਾਵੇਗੀ। ਪੰਜਾਬ ਦੇ ਚਾਰ ਵੱਖ-ਵੱਖ ਧਾਰਮਿਕ/ਇਤਿਹਾਸਕ ਥਾਵਾਂ ਤੋਂ ਸ਼ੁਰੂ ਹੋਣ ਵਾਲੀ ਇਸ ਯਾਤਰਾ ਵਿੱਚ ਸਭ ਤੋਂ ਅੱਗੇ ਚਾਰ ਵੱਡੇ ਰਥ ਚੱਲਣਗੇ।
ਐ
ਐਡ. ਚਿਰਾਂਸ਼ੂ ਰਤਨ
17-09-2026
ਖੰਨਾ, 16 ਸਤੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਜਨਤਾ ਪਾਰਟੀ ਭਾਜਪਾ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਜੋਂ 18 ਸਤੰਬਰ ਤੋਂ ਪੰਜਾਬ ਵਿੱਚ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸ਼ੁਰੂਆਤ ਕੀਤੀ ਜਾਵੇਗੀ। ਪੰਜਾਬ ਦੇ ਚਾਰ ਵੱਖ-ਵੱਖ ਧਾਰਮਿਕ/ਇਤਿਹਾਸਕ ਥਾਵਾਂ ਤੋਂ ਸ਼ੁਰੂ ਹੋਣ ਵਾਲੀ ਇਸ ਯਾਤਰਾ ਵਿੱਚ ਸਭ ਤੋਂ ਅੱਗੇ ਚਾਰ ਵੱਡੇ ਰਥ ਚੱਲਣਗੇ। ਭਾਜਪਾ ਦੇ ਕੌਮੀ ਪ੍ਰਧਾਨ 18 ਸਤੰਬਰ ਨੂੰ ਪਠਾਨਕੋਟ ਦੇ ਏਕਤਾ ਸਥਲ ਤੋਂ ਯਾਤਰਾ ਦੇ ਮੁੱਖ ਰਥ ਨੂੰ ਹਰੀ ਝੰਡੀ ਦਿਖਾਉਣਗੇ। ਯਾਤਰਾ ਦੀ ਸਮਾਪਤੀ ਜਲੰਧਰ ਵਿਖੇ ਹੋਵੇਗੀ ਅਤੇ ਸਮਾਪਤੀ ਸਮਾਗਮਾਂ ਵਿੱਚ 30 ਸਤੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਾਮਲ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੀਨੀਅਰ ਆਗੂ ਐਡਵੋਕੇਟ ਚਿਰਾਂਸ਼ੂ ਰਤਨ ਨੇ ਕਿਹਾ ਕਿ ਇਹ ਮੁਹਿੰਮ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਕਰਨ ਵੱਲ ਅਹਿਮ ਕਦਮ ਹੈ। ਉਨ੍ਹਾਂ ਦੱਸਿਆ ਕਿ ਇਹ ਯਾਤਰਾ 18 ਤੋਂ ਸ਼ੁਰੂ ਹੋ ਕੇ 30 ਸਤੰਬਰ ਤੱਕ ਚੱਲੇਗੀ ਅਤੇ ਇਸ ਦਾ ਸਮਾਪਤੀ ਸਮਾਗਮ ਜਲੰਧਰ ਵਿੱਚ ਹੋਵੇਗਾ।ਐਡਵੋਕੇਟ ਚਿਰਾਂਸ਼ੂ ਰਤਨ ਨੇ ਦੱਸਿਆ ਕਿ ਨਸ਼ਾ ਮੁਕਤ ਪੰਜਾਬ ਯਾਤਰਾ ਦੀਆਂ ਚਾਰ ਯਾਤਰਾਵਾਂ ਵੱਖ-ਵੱਖ ਇਤਿਹਾਸਕ ਅਤੇ ਮਹੱਤਵਪੂਰਨ ਸਥਾਨਾਂ ਤੋਂ ਸ਼ੁਰੂ ਕਰਨ ਦੀ ਯੋਜਨਾ ਹੈ। ਪਹਿਲੀ ਯਾਤਰਾ ਪਠਾਨਕੋਟ ਦੇ ਮਾਧੋਪੁਰ ਵਿਖੇ ਸ਼ਿਆਮਾ ਪ੍ਰਸਾਦ ਮੁਖਰਜੀ ਏਕਤਾ ਸਥਲ ਤੋਂ ਸ਼ੁਰੂ ਹੋਵੇਗੀ।ਦੂਜੀ ਯਾਤਰਾ ਫਤਹਿਗੜ੍ਹ ਸਾਹਿਬ ਤੋਂ ਜਦਕਿ ਤੀਜੀ ਯਾਤਰਾ ਫਾਜ਼ਿਲਕਾ ਦੇ ਵੀਰ ਭੂਮੀ ਸਮਾਰਕ ਤੋਂ ਸ਼ੁਰੂ ਹੋਵੇਗੀ। ਚੋਥੀ ਯਾਤਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਬਠਿੰਡਾ ਤੋਂ ਸ਼ੁਰੂ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਇਸ ਮੁਹਿੰਮ ਨੂੰ ਸਿਰਫ ਸਿਆਸੀ ਪ੍ਰੋਗਰਾਮ ਤੱਕ ਸੀਮਤ ਨਾ ਰੱਖ ਕੇ ਲੋਕ ਲਹਿਰ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਦੀਆਂ ਗੱਲਾਂ ਸੁਣਨ ਦੇ ਨਾਲ ਨੌਜਵਾਨਾਂ, ਸਮਾਜਿਕ ਸੰਸਥਾਵਾਂ, ਖੇਡ ਜਥੇਬੰਦੀਆਂ, ਨਸ਼ਾ ਮੁਕਤੀ ਕੇਂਦਰਾਂ ਅਤੇ ਸਵੈ-ਸੇਵੀ ਸੰਸਥਾਵਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਨ ਦੀ ਯੋਜਨਾ ਹੈ।ਐਡਵੋਕੇਟ ਚਿਰਾਂਸ਼ੂ ਰਤਨ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੇ ਹਜ਼ਾਰਾਂ ਪਰਿਵਾਰਾਂ ਨੂੰ ਪ੍ਰਭਾਵਿਤ ਕੀਤਾ ਹੈ ।ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਿਰਫ ਕਾਨੂੰਨੀ ਕਾਰਵਾਈ ਹੀ ਕਾਫੀ ਨਹੀਂ ਹੈ ਸਗੋਂ ਜਾਗਰੂਕਤਾ ਇਲਾਜ ਮੁੜ ਵਸੇਬਾ ਖੇਡਾਂ ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਤੇ ਵੀ ਧਿਆਨ ਦੇਣਾ ਪਵੇਗਾ। ਐਡਵੋਕੇਟ ਚਿਰਾਂਸ਼ੂ ਰਤਨ ਨੇ ਕਿ ਇਹ ਯਾਤਰਾ ਪੰਜਾਬ ਨੂੰ ਨਸ਼ਿਆਂ ਖ਼ਿਲਾਫ਼ ਜਗਾਏਗੀ ਅਤੇ ਸਮੁੱਚੇ ਪੰਜਾਬੀਆਂ ਨੂੰ ਨਸ਼ਿਆਂ ਖ਼ਿਲਾਫ਼ ਇੱਕਜੁੱਟ ਕਰੇਗੀ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਠੱਲ੍ਹਣ ਵਿੱਚ ਫ਼ੇਲ੍ਹ ਰਹੀ ਹੈ ਅਤੇ ਹੁਣ ਭਾਜਪਾ ਨਸ਼ਿਆਂ ਖ਼ਿਲਾਫ਼ ਇੱਕ ਜਨ ਅੰਦੋ ਲਨ ਖੜ੍ਹਾ ਕਰੇਗੀ। ਐਡਵੋਕੇਟ ਚਿਰਾਂਸੁ ਰਤਨ ਨੇ ਦੱਸਿਆ ਕਿ ਜਿਹੜੇ ਪਰਿਵਾਰ, ਮੁਹੱਲੇ ਜਾਂ ਪਿੰਡ ਨਸ਼ਿਆਂ ਦੀ ਮਾਰ ਸਭ ਤੋਂ ਵੱਧ ਝੱਲ ਰਹੇ ਹਨ, ਉਨ੍ਹਾਂ ਨੂੰ ਯਾਤਰਾ ਦਾ ਹਿੱਸਾ ਬਣਾਇਆ ਜਾਵੇਗਾ। ਐਡਵੋਕੇਟ ਚਿਰਾਂਸੁ ਰਤਨ ਨੇ ਕਿਹਾ ਕਿ ਪੰਜਾਬ ਦੇ ਹਰ ਵਰਗ ਨੂੰ ਨਸ਼ਿਆ ਖ਼ਿਲਾਫ਼ ਇਸ ਲੜਾਈ ਵਿਚ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨਾਂ ਕਿਹਾ ਕਿ 18 ਸਤੰਬਰ ਤੋਂ ਸ਼ੁਰੂ ਹੋਣ ਵਾਲੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। 1