ਪਿੰਡ ਨੰਗਲ ਵਿਖੇ ਪਹਿਲਵਾਨ ਅਕਾਸ਼ ਗੋਪਾਲਪੁਰ ਦਾ ਵਿਸ਼ੇਸ਼ ਸਨਮਾਨ
ਡੇਹਲੋਂ, 16 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਜੋਗੀ ਪੀਰ ਯੂਥ ਸਪੋਰਟਸ ਕਲੱਬ ਨੰਗਲ ਅਤੇ ਮਾਲਵਾ ਸਪੋਰਟਸ ਕਲੱਬ ਅਹਿਮਦਗੜ੍ਹ ਵਲੋਂ ਪ੍ਰਧਾਨ ਦਵਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਪਿੰਡ ਨੰਗਲ ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਦੋਵਾਂ ਕਲੱਬਾਂ ਵਲੋਂ ਪਹਿਲਵਾਨੀ ਦੇ ਖੇਤਰ ਵਿਚ ਨਾਮਣਾ ਖੱਟਣ ਵਾਲੇ ਪਹਿਲਵਾਨ ਅਕਾਸ਼ ਗੋਪਾਲਪੁਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਡੇਹਲੋਂ, 16 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਜੋਗੀ ਪੀਰ ਯੂਥ ਸਪੋਰਟਸ ਕਲੱਬ ਨੰਗਲ ਅਤੇ ਮਾਲਵਾ ਸਪੋਰਟਸ ਕਲੱਬ ਅਹਿਮਦਗੜ੍ਹ ਵਲੋਂ ਪ੍ਰਧਾਨ ਦਵਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਪਿੰਡ ਨੰਗਲ ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਦੋਵਾਂ ਕਲੱਬਾਂ ਵਲੋਂ ਪਹਿਲਵਾਨੀ ਦੇ ਖੇਤਰ ਵਿਚ ਨਾਮਣਾ ਖੱਟਣ ਵਾਲੇ ਪਹਿਲਵਾਨ ਅਕਾਸ਼ ਗੋਪਾਲਪੁਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਦਵਿੰਦਰ ਸਿੰਘ ਮਾਨ ਨੇ ਕਿਹਾ ਕਿ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨਾ, ਉਨ੍ਹਾਂ ਦਾ ਮਾਣ-ਸਨਮਾਨ ਕਰਨਾ ਅਤੇ ਉਨ੍ਹਾਂ ਦੀ ਖ਼ੁਰਾਕ ਤੇ ਲੋੜੀਂਦੀਆਂ ਸਹੂਲਤਾਂ ਦਾ ਧਿਆਨ ਰੱਖਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਖਿਡਾਰੀ ਆਪਣੀ ਮਿਹਨਤ ਨਾਲ ਨਾ ਸਿਰਫ਼ ਪਰਿਵਾਰ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਦੇ ਹਨ, ਸਗੋਂ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਦਾ ਸਰੋਤ ਵੀ ਬਣਦੇ ਹਨ। ਪ੍ਰਧਾਨ ਮਾਨ ਕਿਹਾ ਕਿ ਜਦੋਂ ਪੰਜਾਬ ਦਾ ਨੌਜਵਾਨ ਨਸ਼ਿਆਂ ਵਰਗੀਆਂ ਗੰਭੀਰ ਸਮਾਜਿਕ ਚੁਨੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਉਸ ਸਮੇਂ ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਅਤੇ ਅਨੁਸ਼ਾਸਿਤ ਜੀਵਨ ਵੱਲ ਲਿਜਾਣ ਦਾ ਪ੍ਰਭਾਵਸ਼ਾਲੀ ਸਾਧਨ ਹਨ। ਖਿਡਾਰੀਆਂ ਦੀ ਸਫਲਤਾ ਅਤੇ ਉਨ੍ਹਾਂ ਨੂੰ ਮਿਲਣ ਵਾਲਾ ਸਨਮਾਨ ਹੋਰ ਬੱਚਿਆਂ ਨੂੰ ਵੀ ਖੇਡ ਮੈਦਾਨ ਨਾਲ ਜੁੜਨ ਲਈ ਉਤਸ਼ਾਹਿਤ ਕਰਦਾ ਹੈ। ਇਸ ਸਮੇਂ ਸ਼ੀਲਾ ਗੋਪਾਲਪੁਰ, ਸਾਬਕਾ ਸਰਪੰਚ ਕ੍ਰਿਪਾਲ ਸਿੰਘ ਨੰਗਲ, ਰੋਮੀ ਲੁਧਿਆਣਾ, ਸਰਪੰਚ ਪਰਮਦੀਪ ਸਿੰਘ ਦੀਪਾ ਡੇਹਲੋਂ, ਮਨਦੀਪ ਸਿੰਘ ਜਵੰਦਾ, ਬਿੰਦਰੀ ਚਾਹਲ, ਐਡਵੋਕੇਟ ਸੰਦੀਪ ਸਿੰਘ, ਪੱਪੂ ਚਾਹਲ, ਗੁਰਪ੍ਰੀਤ ਸਿੰਘ ਚਾਹਲ, ਹਰਦੀਪ ਸਿੰਘ ਵਿਰਕ ਸਮੇਤ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।