17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਖੰਨਾ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ, ਰਾਤ ਦੇ ਅਸਮਾਨ ਵਿਚ ਸਾਕਾਰ ਹੋਇਆ ਸ੍ਰੀ ਗੁਰੂ ਰਵਿਦਾਸ ਜੀ ਦਾ ਮਹਾਨ ਫਲਸਫਾ

ਖੰਨਾ, 16 ਸਤੰਬਰ (ਹਰਜਿੰਦਰ ਸਿੰਘ ਲਾਲ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਖੰਨਾ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਰਾਤ ਦੇ ਅਸਮਾਨ ਵਿੱਚ ਇਕੱਠੇ ਉੱਡਦੇ ਸੈਂਕੜੇ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਮਹਾਨ ਫਲਸਫੇ ਨੂੰ ਦਰਸਾਉਂਦੇ ਦਿਲਕਸ਼ ਦ੍ਰਿਸ਼ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤ ਨੂੰ ਮੰਤਰਮੁਗਧ ਕਰ ਦਿੱਤਾ।

Ad Position 21
No active advertisement
ਅਜੀਤ ਡੈਸਕ 17-09-2026
ਖੰਨਾ, 16 ਸਤੰਬਰ (ਹਰਜਿੰਦਰ ਸਿੰਘ ਲਾਲ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਖੰਨਾ ਵਿਖੇ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਰਾਤ ਦੇ ਅਸਮਾਨ ਵਿੱਚ ਇਕੱਠੇ ਉੱਡਦੇ ਸੈਂਕੜੇ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਮਹਾਨ ਫਲਸਫੇ ਨੂੰ ਦਰਸਾਉਂਦੇ ਦਿਲਕਸ਼ ਦ੍ਰਿਸ਼ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤ ਨੂੰ ਮੰਤਰਮੁਗਧ ਕਰ ਦਿੱਤਾ। ਇਸ ਮੌਕੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਖੰਨਾ ਦੇ ਇਤਿਹਾਸ ਵਿੱਚ ਪਹਿਲੀ ਵਾਰ 500 ਡਰੋਨਾਂ ਰਾਹੀਂ ਅਜਿਹਾ ਵਿਲੱਖਣ ਸ਼ੋਅ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਲਗਭਗ 200 ਫੁੱਟ ਦੀ ਉਚਾਈ ’ਤੇ ਅਸਮਾਨ ਵਿੱਚ ਡਰੋਨਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਨਾਲ ਸਬੰਧਤ ਕਲਾਕ੍ਰਿਤੀਆਂ ਦੀ ਅਲੌਕਿਕ ਪੇਸ਼ਕਾਰੀ ਕੀਤੀ ਗਈ, ਜਿਸ ਨੂੰ ਖੰਨਾ ਦੀ ਸਮੂਹ ਸੰਗਤ ਨੇ ਉਤਸ਼ਾਹ ਨਾਲ ਦੇਖਿਆ। ਸੌਂਦ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ, ਮਿਹਨਤ, ਸੱਚੇ ਆਚਰਣ ਅਤੇ ਸਾਂਝੀਵਾਲਤਾ ਦਾ ਮਾਰਗ ਦਿਖਾਉਂਦੀਆਂ ਹਨ। ਗੁਰੂ ਜੀ ਨੇ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਮਨੁੱਖਤਾ ਨੂੰ ਬਰਾਬਰੀ ਅਤੇ ਆਪਸੀ ਸਤਿਕਾਰ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਇੱਕ ਸਾਲ ਤੱਕ ਚੱਲਣ ਵਾਲੇ ਸਮਾਗਮਾਂ ਲਈ 1 00 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਸੂਬੇ ਭਰ ਵਿੱਚ 92 ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦਾ ਉਦੇਸ਼ ਆਧੁਨਿਕ ਡਿਜੀਟਲ ਤਕਨੀਕ ਰਾਹੀਂ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਨੂੰ ਨਵੀਂ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਡਰੋਨ ਸ਼ੋਅ ਤੋਂ ਇਲਾਵਾ ਕੀਰਤਨ ਦਰਬਾਰ, ਯੂਨੀਵਰਸਿਟੀਆਂ ਵਿੱਚ ਸੈਮੀਨਾਰ, ਸਕੂਲ ਪੱਧਰੀ ਮੁਕਾਬਲੇ ਅਤੇ ਗੁਰੂ ਜੀ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦੀ ਸਕ੍ਰੀਨਿੰਗ ਸਮੇਤ ਵੱਖ-ਵੱਖ ਧਾਰਮਿਕ, ਸੱਭਿਆਚਾਰਕ ਅਤੇ ਵਿਦਿਅਕ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੁੱਲ 7 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਖੰਨਾ ਤੋਂ ਬਾਅਦ 17 ਸਤੰਬਰ ਨੂੰ ਅਨਾਜ ਮੰਡੀ ਪਾਇਲ, 18 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਾਹਨੇਵਾਲ, 19 ਸਤੰਬਰ ਨੂੰ ਪੀ.ਏ.ਯੂ. ਲੁਧਿਆਣਾ ਦੇ ਐਥਲੈਟਿਕ/ਫੁੱਟਬਾਲ ਗਰਾਊਂਡ, 20 ਸਤੰਬਰ ਨੂੰ ਦਾਖਾ ਸਕੂਲ ਗਰਾਊਂਡ, 21 ਸਤੰਬਰ ਨੂੰ ਅਨਾਜ ਮੰਡੀ ਰਾਏਕੋਟ ਅਤੇ 22 ਸਤੰਬਰ ਨੂੰ ਨਵੀਂ ਅਨਾਜ ਮੰਡੀ ਜਗਰਾਉਂ ਵਿਖੇ ਡਰੋਨ ਸ਼ੋਅ ਕਰਵਾਏ ਜਾਣਗੇ। ਸੌਂਦ ਨੇ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਵਿਲੱਖਣ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਫਲਸਫਾ ਸਮੁੱਚੀ ਮਨੁੱਖਤਾ ਲਈ ਬਰਾਬਰੀ, ਆਜ਼ਾਦੀ, ਭਾਈਚਾਰੇ ਅਤੇ ਸਾਂਝੀਵਾਲਤਾ ਦਾ ਮਹਾਨ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਹੀ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਹੈ। ਇਸ ਮੌਕੇ ਐਸ. ਡੀ. ਐਮ. ਸਵਾਤੀ ਟਿਵਾਣਾ ਨੇ ਜਿਲ੍ਹਾ ਪ੍ਰਸਾਸ਼ਨ ਦੀ ਤਰਫੋ ਡਰੋਨ ਸ਼ੋਅ ਵਿਚ ਆਈ ਹੋਈ ਸੰਗਤ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਖੰਨਾ ਦੀ ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ (ਜੀ. ਪੀ), ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਜਗਰੂਪ ਸਿੰਘ ਸੇਹ, ਕਾਰਜਸਾਧਕ ਅਫ਼ਸਰ ਚਰਨਜੀਤ ਸਿੰਘ ਉਭੀ, ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ, ਚੇਅਰਮੈਨ ਬਲਾਕ ਸੰਮਤੀ ਖੰਨਾ ਲਖਵੀਰ ਸਿੰਘ ਗਿੱਲ, ਨਗਰ ਕੌਂਸਲ ਖੰਨਾ ਦੇ ਪ੍ਰਧਾਨ ਜਤਿੰਦਰ ਪਾਠਕ, ਸਿਮਰਨਜੀਤ ਸਿੰਘ ਟਿਵਾਣਾ, ਜਸਵੀਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਮਾਸਟਰ ਅਵਤਾਰ ਸਿੰਘ ਦੈਹਿੜੂ ਤੋਂ ਇਲਾਵਾ ਸ਼ਹਿਰ ਦੇ ਕੌਂਸਲਰ, ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਬਿਜਲੀ ਕੱਟਾਂ ਨੂੰ ਲੈ ਕੇ ਐਸ. ਡੀ. ਐਮ. ਦਫਤਰ ਅੱਗੇ ਦਿੱਤਾ ਧਰਨਾ ਅਗਲੀ ਖ਼ਬਰ ਮਾਛੀਵਾੜਾ ਅਨਾਜ ਮੰਡੀ ਵਿਚ ਪਰਮਲ ਧਾਨ ਦੀ ਖਰੀਦ ਚੋਰ ਮੋਰੀ ਮਾਹੌਲ ’ਚ ਸਕੱਤਰ ਨੇ ਕੀਤਾ ਇਨਕਾਰ, ਪਰ ਸਰਕਾਰੀ ਖਰੀਦ ਦਾ ਫਿ...
Ad Position 24